Hukumnama - Ang 803

Bhoolae Maarag Jinehi Bathaaeiaa in Raag Bilaaval

In Gurmukhi

ਬਿਲਾਵਲੁ ਮਹਲਾ ੫ ॥
ਭੂਲੇ ਮਾਰਗੁ ਜਿਨਹਿ ਬਤਾਇਆ ॥
ਐਸਾ ਗੁਰੁ ਵਡਭਾਗੀ ਪਾਇਆ ॥੧॥
ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥
ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥
ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥
ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥
ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥
ਅਗਨਿ ਸਾਗਰ ਬੂਡਤ ਸੰਸਾਰਾ ॥
ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥

Phonetic English

Bilaaval Mehalaa 5 ||
Bhoolae Maarag Jinehi Bathaaeiaa ||
Aisaa Gur Vaddabhaagee Paaeiaa ||1||
Simar Manaa Raam Naam Chithaarae ||
Bas Rehae Hiradhai Gur Charan Piaarae ||1|| Rehaao ||
Kaam Krodhh Lobh Mohi Man Leenaa ||
Bandhhan Kaatt Mukath Gur Keenaa ||2||
Dhukh Sukh Karath Janam Fun Mooaa ||
Charan Kamal Gur Aasram Dheeaa ||3||
Agan Saagar Booddath Sansaaraa ||
Naanak Baah Pakar Sathigur Nisathaaraa ||4||3||8||

English Translation

Bilaaval, Fifth Mehl:
He places the one who strays back on the Path;
Such a Guru is found by great good fortune. ||1||
Meditate, contemplate the Name of the Lord, O mind.
The Beloved Feet of the Guru abide within my heart. ||1||Pause||
The mind is engrossed in sexual desire, anger, greed and emotional attachment.
Breaking my bonds, the Guru has liberated me. ||2||
Experiencing pain and pleasure, one is born, only to die again.
The Lotus Feet of the Guru bring peace and shelter. ||3||
The world is drowning in the ocean of fire.
O Nanak, holding me by the arm, the True Guru has saved me. ||4||3||8||

Punjabi Viakhya

nullnull(ਹੇ ਮਨ!) ਇਹੋ ਜਿਹਾ ਗੁਰੂ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ, ਜਿਹੜਾ (ਜੀਵਨ ਦੇ ਸਹੀ ਰਸਤੇ ਤੋਂ) ਖੁੰਝੇ ਜਾ ਰਹੇ ਮਨੁੱਖ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਦੱਸ ਦੇਂਦਾ ਹੈ ॥੧॥nullਹੇ (ਮੇਰੇ) ਮਨ! ਧਿਆਨ ਜੋੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। (ਪਰ ਉਹੀ ਮਨੁੱਖ ਹਰਿ-ਨਾਮ ਸਿਮਰ ਸਕਦਾ ਹੈ, ਜਿਸ ਦੇ) ਹਿਰਦੇ ਵਿਚ ਪਿਆਰੇ ਗੁਰੂ ਦੇ ਚਰਨ ਵੱਸੇ ਰਹਿੰਦੇ ਹਨ (ਤਾਂ ਤੇ, ਹੇ ਮਨ! ਤੂੰ ਭੀ ਗੁਰੂ ਦਾ ਆਸਰਾ ਲੈ) ॥੧॥ ਰਹਾਉ ॥null(ਹੇ ਮਨ! ਵੇਖ, ਮਨੁੱਖ ਦਾ) ਮਨ (ਸਦਾ) ਕਾਮ ਵਿਚ ਕ੍ਰੋਧ ਵਿਚ ਲੋਭ ਵਿਚ ਮੋਹ ਵਿਚ ਫਸਿਆ ਰਹਿੰਦਾ ਹੈ। (ਪਰ ਜਦੋਂ ਉਹ ਗੁਰੂ ਦੇ ਸਰਨ ਆਇਆ), ਗੁਰੂ ਨੇ (ਉਸ ਦੇ ਇਹ ਸਾਰੇ) ਬੰਧਨ ਕੱਟ ਕੇ ਉਸ ਨੂੰ (ਇਹਨਾਂ ਵਿਕਾਰਾਂ ਤੋਂ) ਖ਼ਲਾਸੀ ਦੇ ਦਿੱਤੀ ॥੨॥nullਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ (ਦੁੱਖ ਵਾਪਰਿਆਂ ਸਹਿਮ ਜਾਂਦਾ ਹੈ, ਸੁਖ ਮਿਲਣ ਤੇ ਸੌਖਾ ਸਾਹ ਲੈਣ ਲੱਗ ਪੈਂਦਾ ਹੈ। ਇਸ ਤਰ੍ਹਾਂ ਡੁਬਕੀਆਂ ਲੈਂਦਾ ਮਨੁੱਖ ਜਦੋਂ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ ॥੩॥nullਹੇ ਨਾਨਕ! ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੰਦਰ ਵਿਚ ਡੁੱਬ ਰਿਹਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ) ਗੁਰੂ ਨੇ (ਉਸ ਦੀ) ਬਾਂਹ ਫੜ ਕੇ (ਉਸ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਦਿੱਤਾ ॥੪॥੩॥੮॥