Hukumnama - Ang 817

Man Than Prabh Aaraadhheeai Mil Saadhh Samaagai in Raag Bilaaval

In Gurmukhi

ਬਿਲਾਵਲੁ ਮਹਲਾ ੫ ॥
ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥
ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥
ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥
ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥
ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥
ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

Phonetic English

Bilaaval Mehalaa 5 ||
Man Than Prabh Aaraadhheeai Mil Saadhh Samaagai ||
Oucharath Gun Gopaal Jas Dhoor Thae Jam Bhaagai ||1||
Raam Naam Jo Jan Japai Anadhin Sadh Jaagai ||
Thanth Manth Neh Johee Thith Chaakh N Laagai ||1|| Rehaao ||
Kaam Krodhh Madh Maan Moh Binasae Anaraagai ||
Aanandh Magan Ras Raam Rang Naanak Saranaagai ||2||4||68||

English Translation

Bilaaval, Fifth Mehl:
Worship and adore God in your mind and body; join the Company of the Holy.
Chanting the Glorious Praises of the Lord of the Universe, the Messenger of Death runs far away. ||1||
That humble being who chants the Lord's Name, remains always awake and aware, night and day.
He is not affected by charms and spells, nor is he harmed by the evil eye. ||1||Pause||
Sexual desire, anger, the intoxication of egotism and emotional attachment are dispelled, by loving devotion.
One who enters the Lord's Sanctuary, O Nanak, remains merged in ecstasy in the subtle essence of the Lord's Love. ||2||4||68||

Punjabi Viakhya

nullnullਹੇ ਭਾਈ! ਸਾਧ ਸੰਗਤ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ ॥੧॥nullਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ ॥੧॥ ਰਹਾਉ ॥nullਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ ॥੨॥੪॥੬੮॥