Hukumnama - Ang 821

Bin Har Kaam N Aavath Hae in Raag Bilaaval

In Gurmukhi

ਬਿਲਾਵਲੁ ਮਹਲਾ ੫ ॥
ਬਿਨੁ ਹਰਿ ਕਾਮਿ ਨ ਆਵਤ ਹੇ ॥
ਜਾ ਸਿਉ ਰਾਚਿ ਮਾਚਿ ਤੁਮ੍ਹ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥
ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥
ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥
ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥
ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥
ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥
ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥
ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥
ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥

Phonetic English

Bilaaval Mehalaa 5 ||
Bin Har Kaam N Aavath Hae ||
Jaa Sio Raach Maach Thumh Laagae Ouh Mohanee Mohaavath Hae ||1|| Rehaao ||
Kanik Kaaminee Saej Sohanee Shhodd Khinai Mehi Jaavath Hae ||
Ourajh Rehiou Eindhree Ras Praeriou Bikhai Thagouree Khaavath Hae ||1||
Thrin Ko Mandhar Saaj Savaariou Paavak Thalai Jaraavath Hae ||
Aisae Garr Mehi Aith Hatheelo Fool Fool Kiaa Paavath Hae ||2||
Panch Dhooth Moodd Par Thaadtae Kaes Gehae Faeraavath Hae ||
Dhrisatt N Aavehi Andhh Agiaanee Soe Rehiou Madh Maavath Hae ||3||
Jaal Pasaar Chog Bisathhaaree Pankhee Jio Faahaavath Hae ||
Kahu Naanak Bandhhan Kaattan Ko Mai Sathigur Purakh Dhhiaavath Hae ||4||2||88||

English Translation

Bilaaval, Fifth Mehl:
Without the Lord, nothing is of any use.
You are totally attached to that Enticer Maya; she is enticing you. ||1||Pause||
You shall have to leave behind your gold, your woman and your beautiful bed; you shall have to depart in an instant.
You are entangled in the lures of sexual pleasures, and you are eating poisonous drugs. ||1||
You have built and adorned a palace of straw, and under it, you light a fire.
Sitting all puffed-up in such a castle, you stubborn-minded fool, what do you think you will gain? ||2||
The five thieves stand over your head and seize you. Grabbing you by your hair, they will drive you on.
You do not see them, you blind and ignorant fool; intoxicated with ego, you just keep sleeping. ||3||
The net has been spread out, and the bait has been scattered; like a bird, you are being trapped.
Says Nanak, my bonds have been broken; I meditate on the True Guru, the Primal Being. ||4||2||88||

Punjabi Viakhya

nullnullਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਕੋਈ ਹੋਰ ਚੀਜ਼ ਤੇਰੇ ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦੀ। ਜਿਸ ਮਨ-ਮੋਹਣੀ ਮਾਇਆ ਨਾਲ ਤੂੰ ਰਚਿਆ ਮਿਚਿਆ ਰਹਿੰਦਾ ਹੈਂ, ਉਹ ਤਾਂ ਤੈਨੂੰ ਠੱਗ ਰਹੀ ਹੈ ॥੧॥ ਰਹਾਉ ॥nullਹੇ ਭਾਈ! ਸੋਨਾ (ਧਨ-ਪਦਾਰਥ), ਇਸਤ੍ਰੀ ਦੀ ਸੋਹਣੀ ਸੇਜ-ਇਹ ਤਾਂ ਇਕ ਛਿਨ ਵਿਚ ਛੱਡ ਕੇ ਮਨੁੱਖ ਇਥੋਂ ਤੁਰ ਪੈਂਦਾ ਹੈ। ਕਾਮ-ਵਾਸਨਾ ਦੇ ਸੁਆਦਾਂ ਦਾ ਪ੍ਰੇਰਿਆ ਹੋਇਆ ਤੂੰ ਕਾਮ-ਵਾਸਨਾ ਵਿਚ ਫਸਿਆ ਪਿਆ ਹੈਂ, ਅਤੇ ਵਿਸ਼ੇ-ਵਿਕਾਰਾਂ ਦੀ ਠਗ-ਬੂਟੀ ਖਾ ਰਿਹਾ ਹੈਂ (ਜਿਸ ਦੇ ਕਾਰਨ ਤੂੰ ਆਤਮਕ ਜੀਵਨ ਵਲੋਂ ਬੇ-ਹੋਸ਼ ਪਿਆ ਹੈਂ) ॥੧॥nullਹੇ ਭਾਈ! ਤੀਲਿਆਂ ਦਾ ਘਰ ਬਣਾ ਸਵਾਰ ਕੇ ਤੂੰ ਉਸ ਦੇ ਹੇਠ ਅੱਗ ਬਾਲ ਰਿਹਾ ਹੈਂ (ਇਸ ਸਰੀਰ ਵਿਚ ਕਾਮਾਦਿਕ ਵਿਕਾਰਾਂ ਦਾ ਭਾਂਬੜ ਮਚਾ ਕੇ ਆਤਮਕ ਜੀਵਨ ਨੂੰ ਸੁਆਹ ਕਰੀ ਜਾ ਰਿਹਾ ਹੈਂ। ਵਿਕਾਰਾਂ ਵਿਚ ਸੜ ਰਹੇ) ਇਸ ਸਰੀਰ-ਕਿਲ੍ਹੇ ਵਿਚ ਆਕੜ ਕੇ ਹਠੀ ਹੋਇਆ ਬੈਠਾ ਤੂੰ ਮਾਣ ਕਰ ਕਰ ਕੇ ਹਾਸਲ ਤਾਂ ਕੁਝ ਭੀ ਨਹੀਂ ਕਰ ਰਿਹਾ ॥੨॥nullਹੇ ਅੰਨ੍ਹੇ ਅਗਿਆਨੀ! ਕਾਮਾਦਿਕ ਪੰਜੇ ਵੈਰੀ ਤੇਰੇ ਸਿਰ ਉਤੇ ਖਲੋਤੇ ਹੋਏ ਤੈਨੂੰ ਜ਼ਲੀਲ ਕਰ ਰਹੇ ਹਨ, ਪਰ ਤੈਨੂੰ ਉਹ ਦਿੱਸਦੇ ਨਹੀਂ, ਤੂੰ ਵਿਕਾਰਾਂ ਦੇ ਨਸ਼ੇ ਵਿਚ ਮਸਤ ਹੋ ਕੇ ਆਤਮਕ ਜੀਵਨ ਵਲੋਂ ਬੇ-ਫ਼ਿਕਰ ਹੋਇਆ ਪਿਆ ਹੈਂ ॥੩॥nullਹੇ ਭਾਈ! ਜਿਵੇਂ ਕਿਸੇ ਪੰਛੀ ਨੂੰ ਫੜਨ ਲਈ ਜਾਲ ਖਿਲਾਰ ਕੇ ਉਸ ਉਤੇ ਚੋਗ ਖਿਲਾਰੀ ਜਾਂਦੀ ਹੈ, ਤਿਵੇਂ ਤੂੰ (ਦੁਨੀਆ ਦੇ ਪਦਾਰਥਾਂ ਦੇ ਚੋਗ ਵਿਚ) ਫਸ ਰਿਹਾ ਹੈਂ। ਨਾਨਕ ਆਖਦਾ ਹੈ- (ਹੇ ਭਾਈ!) ਮਾਇਆ ਦੇ ਬੰਧਨਾਂ ਨੂੰ ਕੱਟਣ ਵਾਸਤੇ ਮੈਂ ਤਾਂ ਗੁਰੂ ਮਹਾ ਪੁਰਖ ਨੂੰ ਆਪਣੇ ਹਿਰਦੇ ਵਿਚ ਵਸਾ ਰਿਹਾ ਹਾਂ ॥੪॥੨॥੮੮॥