Hukumnama - Ang 831

Nikatt Vasai Dhaekhai Sabh Soee in Raag Bilaaval

In Gurmukhi

ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਨਿਕਟਿ ਵਸੈ ਦੇਖੈ ਸਭੁ ਸੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਵਿਣੁ ਭੈ ਪਇਐ ਭਗਤਿ ਨ ਹੋਈ ॥
ਸਬਦਿ ਰਤੇ ਸਦਾ ਸੁਖੁ ਹੋਈ ॥੧॥
ਐਸਾ ਗਿਆਨੁ ਪਦਾਰਥੁ ਨਾਮੁ ॥
ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥
ਗਿਆਨੁ ਗਿਆਨੁ ਕਥੈ ਸਭੁ ਕੋਈ ॥
ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥
ਕਥਿ ਕਹਣੈ ਤੇ ਰਹੈ ਨ ਕੋਈ ॥
ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥
ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥
ਸਾਚੀ ਰਹਤ ਸਾਚਾ ਮਨਿ ਸੋਈ ॥
ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥
ਨਾਵਹੁ ਭੂਲੇ ਥਾਉ ਨ ਕੋਈ ॥੩॥
ਮਨੁ ਮਾਇਆ ਬੰਧਿਓ ਸਰ ਜਾਲਿ ॥
ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥
ਜੋ ਆਂਜੈ ਸੋ ਦੀਸੈ ਕਾਲਿ ॥
ਕਾਰਜੁ ਸੀਧੋ ਰਿਦੈ ਸਮ੍ਹ੍ਹਾਲਿ ॥੪॥
ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥
ਮਨਮੁਖਿ ਹਉਮੈ ਪਤਿ ਗਵਾਈ ॥
ਆਪੇ ਕਰਤੈ ਭਗਤਿ ਕਰਾਈ ॥
ਗੁਰਮੁਖਿ ਆਪੇ ਦੇ ਵਡਿਆਈ ॥੫॥
ਰੈਣਿ ਅੰਧਾਰੀ ਨਿਰਮਲ ਜੋਤਿ ॥
ਨਾਮ ਬਿਨਾ ਝੂਠੇ ਕੁਚਲ ਕਛੋਤਿ ॥
ਬੇਦੁ ਪੁਕਾਰੈ ਭਗਤਿ ਸਰੋਤਿ ॥
ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥
ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥
ਗੁਰਮੁਖਿ ਸਾਂਤਿ ਊਤਮ ਕਰਾਮੰ ॥
ਮਨਮੁਖਿ ਜੋਨੀ ਦੂਖ ਸਹਾਮੰ ॥
ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥
ਮੰਨੇ ਨਾਮੁ ਸਚੀ ਪਤਿ ਪੂਜਾ ॥
ਕਿਸੁ ਵੇਖਾ ਨਾਹੀ ਕੋ ਦੂਜਾ ॥
ਦੇਖਿ ਕਹਉ ਭਾਵੈ ਮਨਿ ਸੋਇ ॥
ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥

Phonetic English

Bilaaval Asattapadheeaa Mehalaa 1 Ghar 10
Ik Oankaar Sathigur Prasaadh ||
Nikatt Vasai Dhaekhai Sabh Soee ||
Guramukh Viralaa Boojhai Koee ||
Vin Bhai Paeiai Bhagath N Hoee ||
Sabadh Rathae Sadhaa Sukh Hoee ||1||
Aisaa Giaan Padhaarathh Naam ||
Guramukh Paavas Ras Ras Maan ||1|| Rehaao ||
Giaan Giaan Kathhai Sabh Koee ||
Kathh Kathh Baadh Karae Dhukh Hoee ||
Kathh Kehanai Thae Rehai N Koee ||
Bin Ras Raathae Mukath N Hoee ||2||
Giaan Dhhiaan Sabh Gur Thae Hoee ||
Saachee Rehath Saachaa Man Soee ||
Manamukh Kathhanee Hai Par Rehath N Hoee ||
Naavahu Bhoolae Thhaao N Koee ||3||
Man Maaeiaa Bandhhiou Sar Jaal ||
Ghatt Ghatt Biaap Rehiou Bikh Naal ||
Jo Aaanjai So Dheesai Kaal ||
Kaaraj Seedhho Ridhai Samhaal ||4||
So Giaanee Jin Sabadh Liv Laaee ||
Manamukh Houmai Path Gavaaee ||
Aapae Karathai Bhagath Karaaee ||
Guramukh Aapae Dhae Vaddiaaee ||5||
Rain Andhhaaree Niramal Joth ||
Naam Binaa Jhoothae Kuchal Kashhoth ||
Baedh Pukaarai Bhagath Saroth ||
Sun Sun Maanai Vaekhai Joth ||6||
Saasathr Simrith Naam Dhrirraaman ||
Guramukh Saanth Ootham Karaaman ||
Manamukh Jonee Dhookh Sehaaman ||
Bandhhan Thoottae Eik Naam Vasaaman ||7||
Mannae Naam Sachee Path Poojaa ||
Kis Vaekhaa Naahee Ko Dhoojaa ||
Dhaekh Keho Bhaavai Man Soe ||
Naanak Kehai Avar Nehee Koe ||8||1||

English Translation

Bilaaval, Ashtapadees, First Mehl, Tenth House:
One Universal Creator God. By The Grace Of The True Guru:
He dwells close at hand, and sees all,
But how rare is the Gurmukh who understands this.
Without the Fear of God, there is no devotional worship.
Imbued with the Word of the Shabad, eternal peace is attained. ||1||
Such is the spiritual wisdom, the treasure of the Naam;
Obtaining it, the Gurmukhs enjoy the subtle essence of this nectar. ||1||Pause||
Everyone talks about spiritual wisdom and spiritual knowledge.
Talking, talking, they argue, and suffer.
No one can stop talking and discussing it.
Without being imbued with the subtle essence, there is no liberation. ||2||
Spiritual wisdom and meditation all come from the Guru.
Through the lifestyle of Truth, the True Lord comes to dwell in the mind.
The self-willed manmukh talks about it, but does not practice it.
Forgetting the Name, he finds no place of rest. ||3||
Maya has caught the mind in the trap of the whirlpool.
Each and every heart is trapped by this bait of poison and sin.
See that whoever has come, is subject to death.
Your affairs shall be adjusted, if you contemplate the Lord in your heart. ||4||
He alone is a spiritual teacher, who lovingly focuses his consciousness on the Word of the Shabad.
The self-willed, egotistical manmukh loses his honor.
The Creator Lord Himself inspires us to His devotional worship.
He Himself blesses the Gurmukh with glorious greatness. ||5||
The life-night is dark, while the Divine Light is immaculate.
Those who lack the Naam, the Name of the Lord, are false, filthy and untouchable.
The Vedas preach sermons of devotional worship.
Listening, hearing and believing, one beholds the Divine Light. ||6||
The Shaastras and Simritees implant the Naam within.
The Gurmukh lives in peace and tranquility, doing deeds of sublime purity.
The self-willed manmukh suffers the pains of reincarnation.
His bonds are broken, enshrining the Name of the One Lord. ||7||
Believing in the Naam, one obtains true honor and adoration.
Who should I see? There is none other than the Lord.
I see, and I say, that He alone is pleasing to my mind.
Says Nanak, there is no other at all. ||8||1||

Punjabi Viakhya

ਰਾਗ ਬਿਲਾਵਲੁ, ਘਰ ੧੦ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਪਰਮਾਤਮਾ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ, ਉਹ ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ, ਪਰ ਇਹ ਭੇਤ ਕੋਈ ਵਿਰਲਾ ਬੰਦਾ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਰਹਿ ਕੇ ਨਾਮ ਜਪਦਾ ਹੈ। ਜਿਤਨਾ ਚਿਰ (ਇਹ) ਡਰ ਪੈਦਾ ਹੋਵੇ (ਕਿ ਉਹ ਹਰ ਵੇਲੇ ਨੇੜੇ ਵੇਖ ਰਿਹਾ ਹੈ) ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। ਜੇਹੜੇ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ-ਰੰਗ ਵਿਚ) ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ ॥੧॥nullਪਰਮਾਤਮਾ ਦਾ ਨਾਮ ਇਕ ਅਜੇਹਾ (ਸ੍ਰੇਸ਼ਟ) ਪਦਾਰਥ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰ ਦੇਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਇਹ ਪਦਾਰਥ) ਹਾਸਲ ਕਰਦਾ ਹੈ, ਉਹ (ਇਸ ਦੇ) ਰਸ ਵਿਚ ਭਿੱਜ ਕੇ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੧॥ ਰਹਾਉ ॥nullnullnull(ਜ਼ਬਾਨੀ ਜ਼ਬਾਨੀ ਤਾਂ) ਹਰ ਕੋਈ ਆਖਦਾ ਹੈ (ਕਿ ਮੈਨੂੰ ਪਰਮਾਤਮਾ ਦਾ) ਗਿਆਨ (ਪ੍ਰਾਪਤ ਹੋ ਗਿਆ ਹੈ,) ਗਿਆਨ (ਮਿਲ ਗਿਆ ਹੈ), (ਜਿਉਂ ਜਿਉਂ ਗਿਆਨ ਗਿਆਨ) ਆਖ ਕੇ ਚਰਚਾ ਕਰਦਾ ਹੈ (ਉਸ ਚਰਚਾ ਵਿਚੋਂ) ਕਲੇਸ਼ ਹੀ ਪੈਦਾ ਹੁੰਦਾ ਹੈ। ਚਰਚਾ ਕਰ ਕੇ (ਅਜੇਹੀ ਆਦਤ ਪੈ ਜਾਂਦੀ ਹੈ ਕਿ) ਚਰਚਾ ਕਰਨ ਤੋਂ ਜੀਵ ਹਟਦਾ ਭੀ ਨਹੀਂ। (ਪਰ ਚਰਚਾ ਤੋਂ ਕੋਈ ਆਤਮਕ ਆਨੰਦ ਨਹੀਂ ਮਿਲਦਾ, ਕਿਉਂਕਿ) ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ ॥੨॥nullnullnullਪਰਮਾਤਮਾ ਨਾਲ ਡੂੰਘੀ ਸਾਂਝ ਤੇ ਉਸ ਵਿਚ ਸੁਰਤ ਦਾ ਟਿਕਾਉ-ਇਹ ਸਭ ਕੁਝ ਗੁਰੂ ਤੋਂ ਹੀ ਮਿਲਦਾ ਹੈ। (ਜਿਸ ਨੂੰ ਮਿਲਦਾ ਹੈ ਉਸ ਦੀ) ਰਹਿਣੀ ਪਵਿਤ੍ਰ ਹੋ ਜਾਂਦੀ ਹੈ ਉਸ ਦੇ ਮਨ ਵਿਚ ਉਹ ਸਦਾ-ਥਿਰ ਪ੍ਰਭੂ ਵੱਸ ਪੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਗਿਆਨ ਦੀਆਂ ਨਿਰੀਆਂ) ਗੱਲਾਂ ਹੀ ਕਰਦਾ ਹੈ, ਪਰ ਉਸ ਦੀ ਰਹਿਣੀ (ਪਵਿਤ੍ਰ) ਨਹੀਂ ਹੁੰਦੀ। ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਨੂੰ (ਮਾਇਆ ਦੀ ਭਟਕਣ ਤੋਂ ਬਚਣ ਲਈ) ਕੋਈ ਆਸਰਾ ਨਹੀਂ ਮਿਲਦਾ ॥੩॥nullnullnullਮਾਇਆ ਨੇ (ਜੀਵਾਂ ਦੇ) ਮਨ ਨੂੰ (ਮੋਹ ਦੇ) ਤੀਰਾਂ ਦੇ ਜਾਲ ਵਿਚ ਬੰਨ੍ਹਿਆ ਹੋਇਆ ਹੈ। (ਭਾਵੇਂ ਪਰਮਾਤਮਾ) ਹਰੇਕ ਸਰੀਰ ਵਿਚ ਮੌਜੂਦ ਹੈ, ਪਰ (ਮਾਇਆ ਦੇ ਮੋਹ ਦਾ) ਜ਼ਹਿਰ ਭੀ ਹਰੇਕ ਦੇ ਅੰਦਰ ਹੀ ਹੈ, (ਇਸ ਵਾਸਤੇ) ਜੋ ਭੀ (ਜਗਤ ਵਿਚ) ਜੰਮਦਾ ਹੈ ਉਹ ਆਤਮਕ ਮੌਤ ਦੇ ਵੱਸ ਵਿਚ ਦਿੱਸ ਰਿਹਾ ਹੈ। ਪਰਮਾਤਮਾ ਨੂੰ ਹਿਰਦੇ ਵਿਚ ਯਾਦ ਕਰਨ ਨਾਲ ਹੀ (ਮਨੁੱਖਾ ਜੀਵਨ ਵਿਚ) ਕਰਨ-ਜੋਗ ਕੰਮ ਸਿਰੇ ਚੜ੍ਹਦਾ ਹੈ ॥੪॥nullnullnullਉਹੀ ਮਨੁੱਖ ਗਿਆਨ-ਵਾਨ (ਅਖਵਾ ਸਕਦਾ) ਹੈ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਹਉਮੈ ਦੇ ਅਧੀਨ ਰਹਿ ਕੇ ਆਪਣੀ ਇੱਜ਼ਤ ਗਵਾਂਦਾ ਹੈ। (ਪਰ ਜੀਵ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਆਪਣੀ ਭਗਤੀ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵ ਨੂੰ) ਗੁਰੂ ਦੇ ਸਨਮੁਖ ਕਰ ਕੇ ਵਡਿਆਈ ਦੇਂਦਾ ਹੈ ॥੫॥nullnullnull(ਸਿਮਰਨ ਤੋਂ ਬਿਨਾ ਮਨੁੱਖ ਦੀ ਉਮਰ) ਇਕ ਹਨੇਰੀ ਰਾਤ ਹੈ, ਪਰਮਾਤਮਾ ਦੀ ਜੋਤਿ ਦੇ ਪਰਗਟ ਹੋਣ ਨਾਲ ਹੀ ਇਹ ਰੌਸ਼ਨ ਹੋ ਸਕਦੀ ਹੈ। ਨਾਮ ਤੋਂ ਵਾਂਜੇ ਹੋਏ ਬੰਦੇ ਝੂਠੇ ਹਨ ਗੰਦੇ ਹਨ ਤੇ ਭੈੜੀ ਛੂਤ ਵਾਲੇ ਹਨ, (ਭਾਵ, ਹੋਰਨਾਂ ਨੂੰ ਭੀ ਕੁਰਾਹੇ ਪਾ ਦੇਂਦੇ ਹਨ)। ਵੇਦ ਆਦਿਕ ਹਰੇਕ ਧਰਮ-ਪੁਸਤਕ ਭਗਤੀ ਦੀ ਸਿੱਖਿਆ ਹੀ ਪੁਕਾਰ ਪੁਕਾਰ ਕੇ ਦੱਸਦਾ ਹੈ। ਜੋ ਜੋ ਜੀਵ ਇਸ ਸਿੱਖਿਆ ਨੂੰ ਸੁਣ ਸੁਣ ਕੇ ਸਰਧਾ ਲਿਆਉਂਦਾ ਹੈ ਉਹ ਰੱਬੀ ਜੋਤਿ ਨੂੰ (ਹਰ ਥਾਂ) ਵੇਖਦਾ ਹੈ ॥੬॥nullnullnullਸਿਮ੍ਰਿਤੀਆਂ ਸ਼ਾਸਤ੍ਰ ਆਦਿਕ ਧਰਮ-ਪੁਸਤਕ ਭੀ ਨਾਮ ਸਿਮਰਨ ਦੀ ਤਾਕੀਦ ਕਰਦੇ ਹਨ, ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ ਉਹਨਾਂ ਦੇ ਅੰਦਰ ਸ਼ਾਂਤੀ ਪੈਦਾ ਹੁੰਦੀ ਹੈ, ਉਹਨਾਂ ਦੀ ਰਹਿਣੀ ਸ਼੍ਰੇਸ਼ਟ ਹੋ ਜਾਂਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਜਨਮ ਮਰਨ ਦੇ ਦੁੱਖ ਸਹਾਰਦੇ ਹਨ, ਇਹ ਬੰਧਨ ਤਦੋਂ ਹੀ ਟੁੱਟਦੇ ਹਨ ਜੇ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾਇਆ ਜਾਏ ॥੭॥nullnullnullਪਰਮਾਤਮਾ ਤੋਂ ਬਿਨਾ ਕੋਈ ਹੋਰ (ਉਸ ਵਰਗਾ) ਨਹੀਂ ਹੈ, ਜੇਹੜਾ ਬੰਦਾ ਉਸ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਦ੍ਰਿੜ੍ਹ ਕਰਦਾ ਹੈ ਉਸ ਨੂੰ ਸੱਚੀ ਇੱਜ਼ਤ ਮਿਲਦੀ ਹੈ, ਉਸ ਦਾ ਆਦਰ ਹੁੰਦਾ ਹੈ। ਨਾਨਕ ਆਖਦਾ ਹੈ-ਮੈਂ ਹਰ ਥਾਂ ਉਸੇ ਨੂੰ ਵੇਖਦਾ ਹਾਂ, ਉਸ ਤੋਂ ਬਿਨਾ ਉਸ ਵਰਗਾ ਕੋਈ ਹੋਰ ਨਹੀਂ ਹੈ। ਉਸ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਦੀ ਸਿਫ਼ਤ-ਸਾਲਾਹ ਕਰਦਾ ਹਾਂ, ਉਹੀ ਮੈਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ॥੮॥੧॥