Hukumnama - Ang 839
Eaekam Eaekankaar Niraalaa | in Raag Bilaaval
In Gurmukhi
ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ
ੴ ਸਤਿਗੁਰ ਪ੍ਰਸਾਦਿ ॥
ਏਕਮ ਏਕੰਕਾਰੁ ਨਿਰਾਲਾ ॥
ਅਮਰੁ ਅਜੋਨੀ ਜਾਤਿ ਨ ਜਾਲਾ ॥
ਅਗਮ ਅਗੋਚਰੁ ਰੂਪੁ ਨ ਰੇਖਿਆ ॥
ਖੋਜਤ ਖੋਜਤ ਘਟਿ ਘਟਿ ਦੇਖਿਆ ॥
ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥
ਗੁਰ ਪਰਸਾਦਿ ਪਰਮ ਪਦੁ ਪਾਈ ॥੧॥
ਕਿਆ ਜਪੁ ਜਾਪਉ ਬਿਨੁ ਜਗਦੀਸੈ ॥
ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥
ਦੂਜੈ ਭਾਇ ਲਗੇ ਪਛੁਤਾਣੇ ॥
ਜਮ ਦਰਿ ਬਾਧੇ ਆਵਣ ਜਾਣੇ ॥
ਕਿਆ ਲੈ ਆਵਹਿ ਕਿਆ ਲੇ ਜਾਹਿ ॥
ਸਿਰਿ ਜਮਕਾਲੁ ਸਿ ਚੋਟਾ ਖਾਹਿ ॥
ਬਿਨੁ ਗੁਰ ਸਬਦ ਨ ਛੂਟਸਿ ਕੋਇ ॥
ਪਾਖੰਡਿ ਕੀਨ੍ਹ੍ਹੈ ਮੁਕਤਿ ਨ ਹੋਇ ॥੨॥
ਆਪੇ ਸਚੁ ਕੀਆ ਕਰ ਜੋੜਿ ॥
ਅੰਡਜ ਫੋੜਿ ਜੋੜਿ ਵਿਛੋੜਿ ॥
ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥
ਰਾਤਿ ਦਿਨੰਤੁ ਕੀਏ ਭਉ ਭਾਉ ॥
ਜਿਨਿ ਕੀਏ ਕਰਿ ਵੇਖਣਹਾਰਾ ॥
ਅਵਰੁ ਨ ਦੂਜਾ ਸਿਰਜਣਹਾਰਾ ॥੩॥
ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥
ਦੇਵੀ ਦੇਵ ਉਪਾਏ ਵੇਸਾ ॥
ਜੋਤੀ ਜਾਤੀ ਗਣਤ ਨ ਆਵੈ ॥
ਜਿਨਿ ਸਾਜੀ ਸੋ ਕੀਮਤਿ ਪਾਵੈ ॥
ਕੀਮਤਿ ਪਾਇ ਰਹਿਆ ਭਰਪੂਰਿ ॥
ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥
ਚਉਥਿ ਉਪਾਏ ਚਾਰੇ ਬੇਦਾ ॥
ਖਾਣੀ ਚਾਰੇ ਬਾਣੀ ਭੇਦਾ ॥
ਅਸਟ ਦਸਾ ਖਟੁ ਤੀਨਿ ਉਪਾਏ ॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਤੀਨਿ ਸਮਾਵੈ ਚਉਥੈ ਵਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥
ਪੰਚਮੀ ਪੰਚ ਭੂਤ ਬੇਤਾਲਾ ॥
ਆਪਿ ਅਗੋਚਰੁ ਪੁਰਖੁ ਨਿਰਾਲਾ ॥
ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥
ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥
ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥
ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥
ਝੂਠੇ ਕਉ ਨਾਹੀ ਪਤਿ ਨਾਉ ॥
ਕਬਹੁ ਨ ਸੂਚਾ ਕਾਲਾ ਕਾਉ ॥
ਪਿੰਜਰਿ ਪੰਖੀ ਬੰਧਿਆ ਕੋਇ ॥
ਛੇਰੀਂ ਭਰਮੈ ਮੁਕਤਿ ਨ ਹੋਇ ॥
ਤਉ ਛੂਟੈ ਜਾ ਖਸਮੁ ਛਡਾਏ ॥
ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥
ਖਸਟੀ ਖਟੁ ਦਰਸਨ ਪ੍ਰਭ ਸਾਜੇ ॥
ਅਨਹਦ ਸਬਦੁ ਨਿਰਾਲਾ ਵਾਜੇ ॥
ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥
ਸਬਦੇ ਭੇਦੇ ਤਉ ਪਤਿ ਪਾਵੈ ॥
ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥
ਸਾਚੈ ਸਾਚੇ ਸਾਚਿ ਸਮਾਵਹਿ ॥੮॥
ਸਪਤਮੀ ਸਤੁ ਸੰਤੋਖੁ ਸਰੀਰਿ ॥
ਸਾਤ ਸਮੁੰਦ ਭਰੇ ਨਿਰਮਲ ਨੀਰਿ ॥
ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥
ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥
ਮਨਿ ਸਾਚਾ ਮੁਖਿ ਸਾਚਉ ਭਾਇ ॥
ਸਚੁ ਨੀਸਾਣੈ ਠਾਕ ਨ ਪਾਇ ॥੯॥
ਅਸਟਮੀ ਅਸਟ ਸਿਧਿ ਬੁਧਿ ਸਾਧੈ ॥
ਸਚੁ ਨਿਹਕੇਵਲੁ ਕਰਮਿ ਅਰਾਧੈ ॥
ਪਉਣ ਪਾਣੀ ਅਗਨੀ ਬਿਸਰਾਉ ॥
ਤਹੀ ਨਿਰੰਜਨੁ ਸਾਚੋ ਨਾਉ ॥
ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥
ਨਾਉ ਨਉਮੀ ਨਵੇ ਨਾਥ ਨਵ ਖੰਡਾ ॥
ਘਟਿ ਘਟਿ ਨਾਥੁ ਮਹਾ ਬਲਵੰਡਾ ॥
ਆਈ ਪੂਤਾ ਇਹੁ ਜਗੁ ਸਾਰਾ ॥
ਪ੍ਰਭ ਆਦੇਸੁ ਆਦਿ ਰਖਵਾਰਾ ॥
ਆਦਿ ਜੁਗਾਦੀ ਹੈ ਭੀ ਹੋਗੁ ॥
ਓਹੁ ਅਪਰੰਪਰੁ ਕਰਣੈ ਜੋਗੁ ॥੧੧॥
ਦਸਮੀ ਨਾਮੁ ਦਾਨੁ ਇਸਨਾਨੁ ॥
ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥
ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥
ਬਿਲਮੁ ਨ ਤੂਟਸਿ ਕਾਚੈ ਤਾਗੈ ॥
ਜਿਉ ਤਾਗਾ ਜਗੁ ਏਵੈ ਜਾਣਹੁ ॥
ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥
ਏਕਾਦਸੀ ਇਕੁ ਰਿਦੈ ਵਸਾਵੈ ॥
ਹਿੰਸਾ ਮਮਤਾ ਮੋਹੁ ਚੁਕਾਵੈ ॥
ਫਲੁ ਪਾਵੈ ਬ੍ਰਤੁ ਆਤਮ ਚੀਨੈ ॥
ਪਾਖੰਡਿ ਰਾਚਿ ਤਤੁ ਨਹੀ ਬੀਨੈ ॥
ਨਿਰਮਲੁ ਨਿਰਾਹਾਰੁ ਨਿਹਕੇਵਲੁ ॥
ਸੂਚੈ ਸਾਚੇ ਨਾ ਲਾਗੈ ਮਲੁ ॥੧੩॥
ਜਹ ਦੇਖਉ ਤਹ ਏਕੋ ਏਕਾ ॥
ਹੋਰਿ ਜੀਅ ਉਪਾਏ ਵੇਕੋ ਵੇਕਾ ॥
ਫਲੋਹਾਰ ਕੀਏ ਫਲੁ ਜਾਇ ॥
ਰਸ ਕਸ ਖਾਏ ਸਾਦੁ ਗਵਾਇ ॥
ਕੂੜੈ ਲਾਲਚਿ ਲਪਟੈ ਲਪਟਾਇ ॥
ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥
ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥
ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥
ਜਾਗਤੁ ਜਾਗਿ ਰਹੈ ਲਿਵ ਲਾਇ ॥
ਗੁਰ ਪਰਚੈ ਤਿਸੁ ਕਾਲੁ ਨ ਖਾਇ ॥
ਅਤੀਤ ਭਏ ਮਾਰੇ ਬੈਰਾਈ ॥
ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥
ਦੁਆਦਸੀ ਦਇਆ ਦਾਨੁ ਕਰਿ ਜਾਣੈ ॥
ਬਾਹਰਿ ਜਾਤੋ ਭੀਤਰਿ ਆਣੈ ॥
ਬਰਤੀ ਬਰਤ ਰਹੈ ਨਿਹਕਾਮ ॥
ਅਜਪਾ ਜਾਪੁ ਜਪੈ ਮੁਖਿ ਨਾਮ ॥
ਤੀਨਿ ਭਵਣ ਮਹਿ ਏਕੋ ਜਾਣੈ ॥
ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥
ਤੇਰਸਿ ਤਰਵਰ ਸਮੁਦ ਕਨਾਰੈ ॥
ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥
ਡਰ ਡਰਿ ਮਰੈ ਨ ਬੂਡੈ ਕੋਇ ॥
ਨਿਡਰੁ ਬੂਡਿ ਮਰੈ ਪਤਿ ਖੋਇ ॥
ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥
ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥
ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥
ਰਾਜਸ ਤਾਮਸ ਸਤ ਕਾਲ ਸਮਾਵੈ ॥
ਸਸੀਅਰ ਕੈ ਘਰਿ ਸੂਰੁ ਸਮਾਵੈ ॥
ਜੋਗ ਜੁਗਤਿ ਕੀ ਕੀਮਤਿ ਪਾਵੈ ॥
ਚਉਦਸਿ ਭਵਨ ਪਾਤਾਲ ਸਮਾਏ ॥
ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥
ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥
ਬੂਝਹੁ ਗਿਆਨੀ ਸਬਦੁ ਬੀਚਾਰਿ ॥
ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥
ਕਰਿ ਕਰਿ ਵੇਖੈ ਕਰਤਾ ਸੋਈ ॥
ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥
ਮਨਮੁਖਿ ਭੂਲੇ ਆਵਹਿ ਜਾਹਿ ॥੧੯॥
ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥
ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥
ਜਹ ਆਸਾ ਤਹ ਬਿਨਸਿ ਬਿਨਾਸਾ ॥
ਫੂਟੈ ਖਪਰੁ ਦੁਬਿਧਾ ਮਨਸਾ ॥
ਮਮਤਾ ਜਾਲ ਤੇ ਰਹੈ ਉਦਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥
Phonetic English
Bilaaval Mehalaa 1 Thhithee Ghar 10 Jathi
Ik Oankaar Sathigur Prasaadh ||
Eaekam Eaekankaar Niraalaa ||
Amar Ajonee Jaath N Jaalaa ||
Agam Agochar Roop N Raekhiaa ||
Khojath Khojath Ghatt Ghatt Dhaekhiaa ||
Jo Dhaekh Dhikhaavai This Ko Bal Jaaee ||
Gur Parasaadh Param Padh Paaee ||1||
Kiaa Jap Jaapo Bin Jagadheesai ||
Gur Kai Sabadh Mehal Ghar Dheesai ||1|| Rehaao ||
Dhoojai Bhaae Lagae Pashhuthaanae ||
Jam Dhar Baadhhae Aavan Jaanae ||
Kiaa Lai Aavehi Kiaa Lae Jaahi ||
Sir Jamakaal S Chottaa Khaahi ||
Bin Gur Sabadh N Shhoottas Koe ||
Paakhandd Keenhai Mukath N Hoe ||2||
Aapae Sach Keeaa Kar Jorr ||
Anddaj Forr Jorr Vishhorr ||
Dhharath Akaas Keeeae Baisan Ko Thhaao ||
Raath Dhinanth Keeeae Bho Bhaao ||
Jin Keeeae Kar Vaekhanehaaraa ||
Avar N Dhoojaa Sirajanehaaraa ||3||
Thritheeaa Brehamaa Bisan Mehaesaa ||
Dhaevee Dhaev Oupaaeae Vaesaa ||
Jothee Jaathee Ganath N Aavai ||
Jin Saajee So Keemath Paavai ||
Keemath Paae Rehiaa Bharapoor ||
Kis Naerrai Kis Aakhaa Dhoor ||4||
Chouthh Oupaaeae Chaarae Baedhaa ||
Khaanee Chaarae Baanee Bhaedhaa ||
Asatt Dhasaa Khatt Theen Oupaaeae ||
So Boojhai Jis Aap Bujhaaeae ||
Theen Samaavai Chouthhai Vaasaa ||
Pranavath Naanak Ham Thaa Kae Dhaasaa ||5||
Panchamee Panch Bhooth Baethaalaa ||
Aap Agochar Purakh Niraalaa ||
Eik Bhram Bhookhae Moh Piaasae ||
Eik Ras Chaakh Sabadh Thripathaasae ||
Eik Rang Raathae Eik Mar Dhhoor ||
Eik Dhar Ghar Saachai Dhaekh Hadhoor ||6||
Jhoothae Ko Naahee Path Naao ||
Kabahu N Soochaa Kaalaa Kaao ||
Pinjar Pankhee Bandhhiaa Koe ||
Shhaereen Bharamai Mukath N Hoe ||
Tho Shhoottai Jaa Khasam Shhaddaaeae ||
Guramath Maelae Bhagath Dhrirraaeae ||7||
Khasattee Khatt Dharasan Prabh Saajae ||
Anehadh Sabadh Niraalaa Vaajae ||
Jae Prabh Bhaavai Thaa Mehal Bulaavai ||
Sabadhae Bhaedhae Tho Path Paavai ||
Kar Kar Vaes Khapehi Jal Jaavehi ||
Saachai Saachae Saach Samaavehi ||8||
Sapathamee Sath Santhokh Sareer ||
Saath Samundh Bharae Niramal Neer ||
Majan Seel Sach Ridhai Veechaar ||
Gur Kai Sabadh Paavai Sabh Paar ||
Man Saachaa Mukh Saacho Bhaae ||
Sach Neesaanai Thaak N Paae ||9||
Asattamee Asatt Sidhh Budhh Saadhhai ||
Sach Nihakaeval Karam Araadhhai ||
Poun Paanee Aganee Bisaraao ||
Thehee Niranjan Saacho Naao ||
This Mehi Manooaa Rehiaa Liv Laae ||
Pranavath Naanak Kaal N Khaae ||10||
Naao Noumee Navae Naathh Nav Khanddaa ||
Ghatt Ghatt Naathh Mehaa Balavanddaa ||
Aaee Poothaa Eihu Jag Saaraa ||
Prabh Aadhaes Aadh Rakhavaaraa ||
Aadh Jugaadhee Hai Bhee Hog ||
Ouhu Aparanpar Karanai Jog ||11||
Dhasamee Naam Dhaan Eisanaan ||
Anadhin Majan Sachaa Gun Giaan ||
Sach Mail N Laagai Bhram Bho Bhaagai ||
Bilam N Thoottas Kaachai Thaagai ||
Jio Thaagaa Jag Eaevai Jaanahu ||
Asathhir Cheeth Saach Rang Maanahu ||12||
Eaekaadhasee Eik Ridhai Vasaavai ||
Hinsaa Mamathaa Mohu Chukaavai ||
Fal Paavai Brath Aatham Cheenai ||
Paakhandd Raach Thath Nehee Beenai ||
Niramal Niraahaar Nihakaeval ||
Soochai Saachae Naa Laagai Mal ||13||
Jeh Dhaekho Theh Eaeko Eaekaa ||
Hor Jeea Oupaaeae Vaeko Vaekaa ||
Falohaar Keeeae Fal Jaae ||
Ras Kas Khaaeae Saadh Gavaae ||
Koorrai Laalach Lapattai Lapattaae ||
Shhoottai Guramukh Saach Kamaae ||14||
Dhuaadhas Mudhraa Man Aoudhhoothaa ||
Ahinis Jaagehi Kabehi N Soothaa ||
Jaagath Jaag Rehai Liv Laae ||
Gur Parachai This Kaal N Khaae ||
Atheeth Bheae Maarae Bairaaee ||
Pranavath Naanak Theh Liv Laaee ||15||
Dhuaadhasee Dhaeiaa Dhaan Kar Jaanai ||
Baahar Jaatho Bheethar Aanai ||
Barathee Barath Rehai Nihakaam ||
Ajapaa Jaap Japai Mukh Naam ||
Theen Bhavan Mehi Eaeko Jaanai ||
Sabh Such Sanjam Saach Pashhaanai ||16||
Thaeras Tharavar Samudh Kanaarai ||
Anmrith Mool Sikhar Liv Thaarai ||
Ddar Ddar Marai N Booddai Koe ||
Niddar Boodd Marai Path Khoe ||
Ddar Mehi Ghar Ghar Mehi Ddar Jaanai ||
Thakhath Nivaas Sach Man Bhaanai ||17||
Choudhas Chouthhae Thhaavehi Lehi Paavai ||
Raajas Thaamas Sath Kaal Samaavai ||
Saseear Kai Ghar Soor Samaavai ||
Jog Jugath Kee Keemath Paavai ||
Choudhas Bhavan Paathaal Samaaeae ||
Khandd Brehamandd Rehiaa Liv Laaeae ||18||
Amaavasiaa Chandh Gupath Gainaar ||
Boojhahu Giaanee Sabadh Beechaar ||
Saseear Gagan Joth Thihu Loee ||
Kar Kar Vaekhai Karathaa Soee ||
Gur Thae Dheesai So This Hee Maahi ||
Manamukh Bhoolae Aavehi Jaahi ||19||
Ghar Dhar Thhaap Thhir Thhaan Suhaavai ||
Aap Pashhaanai Jaa Sathigur Paavai ||
Jeh Aasaa Theh Binas Binaasaa ||
Foottai Khapar Dhubidhhaa Manasaa ||
Mamathaa Jaal Thae Rehai Oudhaasaa ||
Pranavath Naanak Ham Thaa Kae Dhaasaa ||20||1||
English Translation
Bilaaval, First Mehl, T'hitee ~ The Lunar Days, Tenth House, To The Drum-Beat Jat:
One Universal Creator God. By The Grace Of The True Guru:
The First Day: The One Universal Creator is unique,
Immortal, unborn, beyond social class or involvement.
He is inaccessible and unfathomable, with no form or feature.
Searching, searching, I have seen Him in each and every heart.
I am a sacrifice to one who sees, and inspires others to see Him.
By Guru's Grace, I have obtained the supreme status. ||1||
Whose Name should I chant, and meditate on, except the Lord of the Universe?
Through the Word of the Guru's Shabad, the Mansion of the Lord's Presence is revealed within the home of one's own heart. ||1||Pause||
The Second Day: Those who are in love with another, come to regret and repent.
The are tied up at Death's door, and continue coming and going.
What have they brought, and what will they take with them when they go?
The Messenger of Death looms over their heads, and they endure his beating.
Without the Word of the Guru's Shabad, no one finds release.
Practicing hypocrisy, no one finds liberation. ||2||
The True Lord Himself created the universe, joining the elements together.
Breaking the cosmic egg, He united, and separated.
He made the earth and the sky into places to live.
He created day and night, fear and love.
The One who created the Creation, also watches over it.
There is no other Creator Lord. ||3||
The Third Day: He created Brahma, Vishnu and Shiva,
The gods, goddesses and various manifestations.
The lights and forms cannot be counted.
The One who fashioned them, knows their value.
He evaluates them, and totally pervades them.
Who is close, and who is far away? ||4||
The Fourth Day: He created the four Vedas,
The four sources of creation, and distinct forms of speech.
He created the eighteen Puraanas, the six Shaastras and the three qualities.
He alone understands, whom the Lord causes to understand.
One who overcomes the three qualities, dwells in the fourth state.
Prays Nanak, I am his slave. ||5||
The Fifth Day: The five elements are demons.
The Lord Himself is unfathomable and detached.
Some are gripped by doubt, hunger, emotional attachment and desire.
Some taste the sublime essence of the Shabad, and are satisfied.
Some are imbued with the Lord's Love, while some die, and are reduced to dust.
Some attain the Court and the Mansion of the True Lord, and behold Him, ever-present. ||6||
The false one has no honor or fame;
Like the black crow, he never becomes pure.
He is like the bird, imprisoned in a cage;
He paces back and forth behind the bars, but he is not released.
He alone is emancipated, whom the Lord and Master emancipates.
He follows the Guru's Teachings, and enshrines devotional worship. ||7||
The Sixth Day: God organized the six systems of Yoga.
The unstruck sound current of the Shabad vibrates of itself.
If God wills it so, then one is summoned to the Mansion of His Presence.
One who is pierced through by the Shabad, obtains honor.
Those who wear religious robes burn, and are ruined.
Through Truth, the truthful ones merge into the True Lord. ||8||
The Seventh Day: When the body is imbued with Truth and contentment,
The seven seas within are filled with the Immaculate Water.
Bathing in good conduct, and contemplating the True Lord within the heart,
One obtains the Word of the Guru's Shabad, and carries everyone across.
With the True Lord in the mind, and the True Lord lovingly on one's lips,
One is blessed with the banner of Truth, and meets with no obstructions. ||9||
The Eighth Day: The eight miraculous powers come when one subdues his own mind,
And contemplates the True Lord through pure actions.
Forget the three qualities of wind, water and fire,
And concentrate on the pure True Name.
That human who remains lovingly focused on the Lord,
Prays Nanak, shall not be consumed by death. ||10||
The Ninth Day: The Name is the supreme almighty Master of the nine masters of Yoga,
The nine realms of the earth, and each and every heart.
This whole world is the child of Maya.
I bow in submission to God, my Protector from the very beginning of time.
He was in the beginning, He has been throughout the ages, He is now, and He shall always be.
He is unlimited, and capable of doing everything. ||11||
The Tenth Day: Meditate on the Naam, give to charity, and purify yourself.
Night and day, bathe in spiritual wisdom and the Glorious Virtues of the True Lord.
Truth cannot be polluted; doubt and fear run away from it.
The flimsy thread breaks in an instant.
Know that the world is just like this thread.
Your consciousness shall become steady and stable, enjoying the Love of the True Lord. ||12||
The Eleventh Day: Enshrine the One Lord within your heart.
Eradicate cruelty, egotism and emotional attachment.
Earn the fruitful rewards, by observing the fast of knowing your own self.
One who is engrossed in hypocrisy, does not see the true essence.
The Lord is immaculate, self-sustaining and unattached.
The Pure, True Lord cannot be polluted. ||13||
Wherever I look, I see the One Lord there.
He created the other beings, of many and various kinds.
Eating only fruits, one loses the fruits of life.
Eating only delicacies of various sorts, one loses the true taste.
In fraud and greed, people are engrossed and entangled.
The Gurmukh is emancipated, practicing Truth. ||14||
The Twelfth Day: One whose mind is not attached to the twelve signs,
Remains awake day and night, and never sleeps.
He remains awake and aware, lovingly centered on the Lord.
With faith in the Guru, he is not consumed by death.
Those who become detached, and conquer the five enemies
- prays Nanak, they are lovingly absorbed in the Lord. ||15||
The Twelfth Day: Know, and practice, compassion and charity.
Bring your out-going mind back home.
Observe the fast of remaining free of desire.
Chant the unchanted Chant of the Naam with your mouth.
Know that the One Lord is contained in the three worlds.
Purity and self-discipline are all contained in knowing the Truth. ||16||
The Thirteenth Day: He is like a tree on the sea-shore.
But his roots can become immortal, if his mind is attuned to the Lord's Love.
Then, he will not die of fear or anxiety, and he will never drown.
Without the Fear of God, he drowns and dies, and loses his honor.
With the Fear of God in his heart, and his heart in the Fear of God, he knows God.
He sits on the throne, and becomes pleasing to the Mind of the True Lord. ||17||
The Fourteenth Day: One who enters into the fourth state,
Overcomes time, and the three qualities of raajas, taamas and satva.
Then the sun enters into the house of the moon,
And one knows the value of the technology of Yoga.
He remains lovingly focused on God, who is permeating the fourteen worlds,
The nether regions of the underworld, the galaxies and solar systems. ||18||
Amaavas - The Night of the New Moon: The moon is hidden in the sky.
O wise one, understand and contemplate the Word of the Shabad.
The moon in the sky illuminates the three worlds.
Creating the creation, the Creator beholds it.
One who sees, through the Guru, merges into Him.
The self-willed manmukhs are deluded, coming and going in reincarnation. ||19||
One who establishes his home within his own heart, obtains the most beautiful, permanent place.
One comes to understand his own self, when he finds the True Guru.
Wherever there is hope, there is destruction and desolation.
The bowl of duality and selfishness breaks.
Prays Nanak, I am the slave of that one,
Who remains detached amidst the traps of attachment. ||20||1||
Punjabi Viakhya
ਰਾਗ ਬਿਲਾਵਲੁ, ਘਰ ੧੦ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਥਿਤੀ', ਜਤਿ ਦੀ ਤਾਲ ਨਾਲ ਗਾਵਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਪਰਮਾਤਮਾ ਇੱਕ ਹੈ (ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ)। ਉਸ ਦਾ ਕੋਈ ਖ਼ਾਸ ਘਰ ਨਹੀਂ, ਉਹ ਕਦੇ ਮਰਦਾ ਨਹੀਂ, ਉਹ ਜੂਨਾਂ ਵਿਚ ਨਹੀਂ ਆਉਂਦਾ, ਉਸ ਦੀ ਕੋਈ ਖ਼ਾਸ ਜਾਤਿ ਨਹੀਂ, ਉਸ ਨੂੰ (ਮਾਇਆ ਆਦਿਕ ਦਾ) ਕੋਈ ਬੰਧਨ ਨਹੀਂ (ਵਿਆਪਦਾ)। ਉਹ ਇੱਕ ਪਰਮਾਤਮਾ ਅਪਹੁੰਚ ਹੈ, (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਕਿਉਂਕਿ) ਉਸ ਦੀ ਕੋਈ ਖ਼ਾਸ ਸ਼ਕਲ ਨਹੀਂ, ਕੋਈ ਖ਼ਾਸ ਨਿਸ਼ਾਨ ਨਹੀਂ। ਪਰ ਭਾਲ ਕਰਦਿਆਂ ਕਰਦਿਆਂ ਉਸ ਨੂੰ ਹਰੇਕ ਸਰੀਰ ਵਿਚ ਵੇਖ ਸਕੀਦਾ ਹੈ। ਮੈਂ ਉਸ (ਗੁਰੂ) ਤੋਂ ਸਦਕੇ ਜਾਂਦਾ ਹਾਂ ਜਿਹੜਾ (ਹਰੇਕ ਸਰੀਰ ਵਿਚ ਪ੍ਰਭੂ ਨੂੰ) ਵੇਖ ਕੇ (ਹੋਰਨਾਂ ਨੂੰ ਭੀ) ਵਿਖਾ ਦੇਂਦਾ ਹੈ। ਗੁਰੂ ਦੀ ਕਿਰਪਾ ਨਾਲ (ਹੀ ਉਸ ਦਾ ਹਰੇਕ ਸਰੀਰ ਵਿਚ ਦਰਸਨ ਕਰਨ ਦੀ) ਉੱਚੀ ਤੋਂ ਉੱਚੀ ਪਦਵੀ ਮੈਂ ਪ੍ਰਾਪਤ ਕਰ ਸਕਦਾ ਹਾਂ ॥੧॥nullਗੁਰੂ ਦੇ ਸ਼ਬਦ ਵਿਚ ਜੁੜ ਕੇ (ਪਰਮਾਤਮਾ ਦਾ ਸਿਮਰਨ ਕੀਤਿਆਂ ਪਰਮਾਤਮਾ ਦਾ) ਦਰ-ਘਰ ਦਿੱਸ ਸਕਦਾ ਹੈ (ਪਰਮਾਤਮਾ ਦੇ ਚਰਨਾਂ ਵਿਚ ਟਿਕ ਸਕੀਦਾ ਹੈ, ਇਸ ਵਾਸਤੇ) ਜਗਤ ਦੇ ਮਾਲਕ ਪਰਮਾਤਮਾ ਦੇ ਸਿਮਰਨ ਤੋਂ ਬਿਨਾ ਮੈਂ ਹੋਰ ਕੋਈ ਭੀ ਜਾਪ ਨਹੀਂ ਜਪਦਾ ॥੧॥ ਰਹਾਉ ॥nullnullnullnullnullਜਿਹੜੇ ਜੀਵ (ਪਰਮਾਤਮਾ ਨੂੰ ਵਿਸਾਰ ਕੇ) ਕਿਸੇ ਹੋਰ ਮੋਹ ਵਿਚ ਫਸੇ ਰਹਿੰਦੇ ਹਨ ਉਹ (ਆਖ਼ਰ) ਪਛੁਤਾਂਦੇ ਹਨ। ਉਹ ਜਮਰਾਜ ਦੇ ਦਰ ਤੇ ਬੱਝੇ ਰਹਿੰਦੇ ਹਨ, ਉਹਨਾਂ ਦਾ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ। ਜਗਤ ਵਿਚ ਖ਼ਾਲੀ-ਹੱਥ ਆਉਂਦੇ ਹਨ, ਇਥੋਂ ਖ਼ਾਲੀ-ਹੱਥ ਹੀ ਜਾਂਦੇ ਹਨ (ਭਾਵ, ਸਿਮਰਨ ਸੇਵਾ ਆਦਿਕ ਦੀ ਆਤਮਕ ਰਾਸ-ਪੂੰਜੀ ਤਾਂ ਇਕੱਠੀ ਨਾਹ ਕੀਤੀ, ਤੇ ਹੋਰ ਜੋੜਿਆ ਕਮਾਇਆ ਧਨ-ਪਦਾਰਥ ਜਗਤ ਵਿਚ ਹੀ ਰਹਿ ਗਿਆ)। ਉਹਨਾਂ ਦੇ ਸਿਰ ਉਤੇ ਆਤਮਕ ਮੌਤ (ਹਰ ਵੇਲੇ ਖੜੀ ਰਹਿੰਦੀ ਹੈ) ਤੇ ਉਹ (ਨਿੱਤ ਇਸ ਆਤਮਕ ਮੌਤ ਦੀਆਂ) ਸੱਟਾਂ ਸਹਾਰਦੇ ਰਹਿੰਦੇ ਹਨ। ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਆਤਮਕ ਮੌਤ ਤੋਂ ਬਚ ਨਹੀਂ ਸਕਦਾ। ਪਖੰਡ ਕੀਤਿਆਂ (ਬਾਹਰੋਂ ਧਾਰਮਿਕ ਭੇਖ ਬਣਾਇਆਂ) ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ ॥੨॥nullnullnullnullnullਹੇ ਭਾਈ! (ਪਰਮਾਤਮਾ) ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਇਹ ਬ੍ਰਹਮਾਂਡ ਉਸ ਸਦਾ-ਥਿਰ ਪ੍ਰਭੂ ਨੇ) ਹੁਕਮ ਕਰ ਕੇ (ਆਪ ਹੀ) ਪੈਦਾ ਕੀਤਾ ਹੈ। ਇਸ ਬ੍ਰਹਮਾਂਡ ਨੂੰ ਨਾਸ ਕਰ ਕੇ, (ਫਿਰ) ਪੈਦਾ ਕਰ ਕੇ, (ਫਿਰ) ਨਾਸ ਕਰ ਕੇ (ਫਿਰ ਆਪ ਹੀ ਪੈਦਾ ਕਰ ਦੇਂਦਾ ਹੈ)। ਹੇ ਭਾਈ! (ਇਹ) ਧਰਤੀ (ਅਤੇ) ਆਕਾਸ਼ (ਪਰਮਾਤਮਾ ਨੇ ਜੀਵਾਂ ਦੇ) ਵੱਸਣ ਵਾਸਤੇ ਥਾਂ ਬਣਾਈ ਹੈ। (ਪਰਮਾਤਮਾ ਨੇ ਆਪ ਹੀ) ਦਿਨ ਅਤੇ ਰਾਤ ਬਣਾਏ ਹਨ, (ਜੀਵਾਂ ਦੇ ਅੰਦਰ) ਡਰ ਅਤੇ ਪਿਆਰ (ਭੀ ਪਰਮਾਤਮਾ ਨੇ ਆਪ ਹੀ ਪੈਦਾ ਕੀਤੇ ਹਨ)। ਹੇ ਭਾਈ! ਜਿਸ (ਪਰਮਾਤਮਾ) ਨੇ (ਸਾਰੇ ਜੀਵ) ਪੈਦਾ ਕੀਤੇ ਹਨ, (ਇਹਨਾਂ ਨੂੰ) ਪੈਦਾ ਕਰ ਕੇ (ਆਪ ਹੀ ਇਹਨਾਂ ਦੀ) ਸੰਭਾਲ ਕਰਨ ਵਾਲਾ ਹੈ। ਹੇ ਭਾਈ! (ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ (ਇਸ ਬ੍ਰਹਮਾਂਡ ਨੂੰ) ਪੈਦਾ ਕਰਨ ਵਾਲਾ ਨਹੀਂ ਹੈ ॥੩॥nullnullnullnullnullਪਰਮਾਤਮਾ ਨੇ ਹੀ ਬ੍ਰਹਮਾ ਵਿਸ਼ਨੂ ਤੇ ਸ਼ਿਵ ਪੈਦਾ ਕੀਤੇ, ਪਰਮਾਤਮਾ ਨੇ ਹੀ ਦੇਵੀਆਂ ਦੇਵਤੇ ਆਦਿਕ ਅਨੇਕਾਂ ਹਸਤੀਆਂ ਪੈਦਾ ਕੀਤੀਆਂ। ਦੁਨੀਆ ਨੂੰ ਚਾਨਣ ਦੇਣ ਵਾਲੀਆਂ ਇਤਨੀਆਂ ਹਸਤੀਆਂ ਉਸ ਨੇ ਪੈਦਾ ਕੀਤੀਆਂ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਹੋ ਸਕਦੀ। ਜਿਸ ਪਰਮਾਤਮਾ ਨੇ (ਇਹ ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ ਉਹ (ਹੀ) ਇਸ ਦੀ ਕਦਰ ਜਾਣਦਾ ਹੈ (ਭਾਵ, ਇਸ ਨਾਲ ਪਿਆਰ ਕਰਦਾ ਹੈ, ਤੇ) ਇਸ ਵਿਚ ਹਰ ਥਾਂ ਮੌਜੂਦ (ਇਸ ਦੀ ਸੰਭਾਲ ਕਰਦਾ) ਹੈ। ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਪਰਮਾਤਮਾ ਨੇੜੇ ਹੈ ਤੇ ਕਿਸ ਤੋਂ ਦੂਰ ਹੈ? (ਭਾਵ, ਪਰਮਾਤਮਾ ਨਾਹ ਕਿਸੇ ਤੋਂ ਨੇੜੇ ਤੇ ਨਾਹ ਕਿਸੇ ਤੋਂ ਦੂਰ ਹੈ, ਹਰੇਕ ਵਿਚ ਇਕ-ਸਮਾਨ ਵਿਆਪਕ ਹੈ) ॥੪॥nullnullnullnullnullਪਰਮਾਤਮਾ ਨੇ ਆਪ ਹੀ ਚਾਰ ਵੇਦ ਪੈਦਾ ਕੀਤੇ ਹਨ, ਆਪ ਹੀ (ਜਗਤ-ਉਤਪੱਤੀ ਦੀਆਂ) ਚਾਰ ਖਾਣਾਂ ਪੈਦਾ ਕੀਤੀਆਂ ਹਨ ਤੇ ਆਪ ਹੀ ਜੀਵਾਂ ਦੀਆਂ ਵਖ ਵਖ ਬੋਲੀਆਂ ਬਣਾ ਦਿੱਤੀਆਂ ਹਨ। ਅਕਾਲ ਪੁਰਖ ਨੇ ਆਪ ਹੀ ਅਠਾਰਾਂ ਪੁਰਾਣ ਛੇ ਸ਼ਾਸਤ੍ਰ ਤੇ (ਮਾਇਆ ਦੇ) ਤਿੰਨ (ਗੁਣ) ਪੈਦਾ ਕੀਤੇ ਹਨ। ਇਸ ਭੇਤ ਨੂੰ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸੂਝ ਬਖ਼ਸ਼ੇ। ਨਾਨਕ ਬੇਨਤੀ ਕਰਦਾ ਹੈ-ਮੈਂ ਉਸ ਮਨੁੱਖ ਦਾ ਦਾਸ ਹਾਂ ਜੋ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮੁਕਾ ਕੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੫॥nullnullnullnullnullਸਰਬ-ਵਿਆਪਕ (-ਪੁਰਖ) ਪਰਮਾਤਮਾ ਆਪ ਤਾਂ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ਤੇ ਨਿਰਲੇਪ ਹੈ, ਪਰ ਉਸ ਦੇ ਪੈਦਾ ਕੀਤੇ ਹੋਏ ਜਿਹੜੇ ਜੀਵ ਪੰਜ ਤੱਤਾਂ ਵਿਚ ਹੀ ਪਰਵਿਰਤ ਹਨ ਉਹ ਜੀਵਨ-ਜਾਚ ਤੋਂ ਖੁੰਝੇ ਹੋਏ ਹਨ। (ਅਜਿਹੇ) ਅਨੇਕਾਂ ਜੀਵ ਭਟਕਣਾ ਦੇ ਕਾਰਨ ਤ੍ਰਿਸ਼ਨਾ-ਅਧੀਨ ਹਨ, ਮਾਇਆ ਦੇ ਮੋਹ ਵਿਚ ਫਸੇ ਹੋਏ ਹਨ। ਪਰ ਕਈ ਐਸੇ (ਭਾਗਾਂ ਵਾਲੇ) ਹਨ ਜੋ (ਪਰਮਾਤਮਾ ਦੇ ਨਾਮ ਦਾ) ਸੁਆਦ ਚੱਖ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਵਲੋਂ ਰੱਜੇ ਹੋਏ ਹਨ, ਤੇ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਹੋਏ ਹਨ। ਪਰ ਇਕ ਐਸੇ ਹਨ ਜੋ ਆਤਮਕ ਮੌਤ ਸਹੇੜ ਕੇ ਮਿੱਟੀ ਹੋਏ ਪਏ ਹਨ (ਜੀਵਨ ਉੱਕਾ ਹੀ ਗਵਾ ਚੁਕੇ ਹਨ)। ਇਕ ਐਸੇ ਹਨ ਜੋ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖ ਕੇ ਉਸ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕੇ ਰਹਿੰਦੇ ਹਨ ਉਸ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ ॥੬॥nullnullnullnullnullਜਿਹੜਾ ਮਨੁੱਖ ਦੁਨੀਆ ਦੇ ਪਦਾਰਥਾਂ ਦਾ ਹੀ ਪ੍ਰੇਮੀ ਬਣਿਆ ਰਹਿੰਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ ਕਿਤੇ ਭੀ) ਇੱਜ਼ਤ-ਆਦਰ ਨਸੀਬ ਨਹੀਂ ਹੁੰਦਾ। ਜਿਸ ਮਨੁੱਖ ਦਾ ਮਨ ਵਿਕਾਰਾਂ ਨਾਲ ਕਾਂ ਵਾਂਗ ਕਾਲਾ ਹੋ ਜਾਏ ਉਹ (ਮਾਇਆ ਵਿਚ ਫਸਿਆ ਰਹਿ ਕੇ) ਕਦੇ ਭੀ ਪਵਿੱਤ੍ਰ ਨਹੀਂ ਹੋ ਸਕਦਾ। ਕੋਈ ਪੰਛੀ ਪਿੰਜਰੇ ਵਿਚ ਕੈਦ ਹੋ ਜਾਏ, ਉਹ ਪਿੰਜਰੇ ਦੀਆਂ ਵਿਰਲਾਂ ਵਿਚ (ਬੇਸ਼ੱਕ) ਪਿਆ ਭਟਕੇ, (ਇਸ ਤਰ੍ਹਾਂ ਪਿੰਜਰੇ ਦੀ) ਕੈਦ ਵਿਚੋਂ ਨਿਕਲ ਨਹੀਂ ਸਕਦਾ, ਤਦੋਂ ਹੀ ਪਿੰਜਰੇ ਵਿਚੋਂ ਆਜ਼ਾਦ ਹੋਵੇਗਾ ਜੇ ਉਸ ਦਾ ਮਾਲਕ ਉਸ ਨੂੰ ਆਜ਼ਾਦੀ ਦੇਵੇ (ਤਿਵੇਂ ਹੀ ਮਾਇਆ ਦੇ ਮੋਹ ਵਿਚ ਕੈਦ ਹੋਏ ਜੀਵ ਨੂੰ ਮਾਲਕ-ਪ੍ਰਭੂ ਆਪ ਹੀ ਖ਼ਲਾਸੀ ਦੇਂਦਾ ਹੈ)। ਪ੍ਰਭੂ ਉਸ ਨੂੰ ਗੁਰੂ ਦੀ ਮਤ ਵਿਚ ਜੋੜਦਾ ਹੈ, ਆਪਣੀ ਭਗਤੀ ਉਸ ਦੇ ਹਿਰਦੇ ਵਿਚ ਪੱਕੀ ਕਰ ਦੇਂਦਾ ਹੈ ॥੭॥nullnullnullnullnullਪ੍ਰਭੂ ਨੂੰ ਮਿਲਣ ਵਾਸਤੇ (ਜੋਗੀ ਸੰਨਿਆਸੀ ਆਦਿਕ) ਛੇ ਭੇਖ ਬਣਾਏ ਗਏ, ਪਰ ਇਕ-ਰਸ ਸਿਫ਼ਤ-ਸਾਲਾਹ ਦਾ ਸ਼ਬਦ (-ਵਾਜਾ ਇਹਨਾਂ ਭੇਖਾਂ ਤੋਂ) ਵੱਖਰਾ ਹੀ ਵੱਜਦਾ ਹੈ (ਪ੍ਰਭਾਵ ਪਾਂਦਾ ਹੈ)। ਜੇ ਪ੍ਰਭੂ ਨੂੰ (ਕੋਈ ਵਡ-ਭਾਗੀ) ਚੰਗਾ ਲੱਗ ਪਏ, ਤਾਂ ਉਸ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ਜਦੋਂ ਕੋਈ ਮਨੁੱਖ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਪ੍ਰੋ ਲਏ, ਤਦੋਂ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਪਾਂਦਾ ਹੈ। ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ-ਨਾਮ ਦੇ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਪਰ (ਭੇਖੀ ਸਾਧ) ਧਾਰਮਿਕ ਭੇਖ ਕਰ ਕਰ ਕੇ ਹੀ ਖਪਦੇ ਹਨ ਤੇ (ਤ੍ਰਿਸ਼ਨਾ-ਅੱਗ ਵਿਚ) ਸੜਦੇ ਰਹਿੰਦੇ ਹਨ ॥੮॥nullnullnullnullnullਜਿਸ ਮਨੁੱਖ ਦੇ ਅੰਦਰ ਦੂਜਿਆਂ ਦੀ ਸੇਵਾ ਤੇ ਸੰਤੋਖ (ਪਲ੍ਹਰਦੇ) ਹਨ, ਜਿਸ ਮਨੁੱਖ ਦੇ ਪੰਜੇ ਗਿਆਨ-ਇੰਦ੍ਰੇ, ਮਨ ਅਤੇ ਬੁੱਧੀ ਪਰਮਾਤਮਾ ਦੇ ਪਵਿੱਤ੍ਰ ਨਾਮ-ਜਲ ਨਾਲ ਭਰਪੂਰ ਹੋ ਜਾਂਦੇ ਹਨ, ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ (ਅੰਤਰ ਆਤਮੇ) ਪਵਿਤ੍ਰ-ਆਚਰਨ-ਰੂਪ ਇਸ਼ਨਾਨ ਕਰਦਾ ਰਹਿੰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਾਰਿਆਂ ਨੂੰ (ਭਾਵ, ਪੰਜੇ ਗਿਆਨ-ਇੰਦ੍ਰਿਆਂ, ਮਨ ਤੇ ਬੁੱਧੀ ਨੂੰ ਵਿਕਾਰਾਂ ਦੇ ਪ੍ਰਭਾਵ ਤੋਂ) ਪਾਰ ਲੰਘਾ ਲੈਂਦਾ ਹੈ। ਜਿਸ ਮਨੁੱਖ ਦੇ ਮਨ ਵਿਚ ਸਦਾ-ਥਿਰ ਪ੍ਰਭੂ ਵੱਸਦਾ ਹੈ, ਜਿਸ ਮਨੁੱਖ ਦੀ ਜੀਭ ਉਤੇ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਜੋ ਸਦਾ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ, ਸਦਾ-ਥਿਰ ਨਾਮ ਉਸ ਦੇ ਪਾਸ (ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਸ ਰਾਹਦਾਰੀ ਦੇ ਕਾਰਨ (ਉਸ ਦੇ ਰਾਹ ਵਿਚ ਵਿਕਾਰ ਆਦਿਕਾਂ ਦੀ ਕੋਈ) ਰੋਕ ਨਹੀਂ ਪੈਂਦੀ ॥੯॥nullnullnullnullnullਜਿਹੜਾ ਮਨੁੱਖ (ਜੋਗੀਆਂ ਵਾਲੀਆਂ) ਅੱਠ ਸਿੱਧੀਆਂ ਹਾਸਲ ਕਰਨ ਦੀ ਤਾਂਘ ਰੱਖਣ ਵਾਲੀ ਬੁੱਧੀ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ (ਭਾਵ, ਜੋ ਮਨੁੱਖ ਸਿੱਧੀਆਂ ਪ੍ਰਾਪਤ ਕਰਨ ਦੀ ਲਾਲਸਾ ਤੋਂ ਉਤਾਂਹ ਰਹਿੰਦਾ ਹੈ), ਜੋ ਪਵਿਤ੍ਰ-ਸਰੂਪ ਸਦਾ-ਥਿਰ ਪ੍ਰਭੂ ਨੂੰ ਉਸ ਦੀ ਮਿਹਰ ਨਾਲ (ਸਦਾ) ਸਿਮਰਦਾ ਹੈ, ਜਿਸ ਦੇ ਹਿਰਦੇ ਵਿਚ ਰਜੋ ਸਤੋ ਅਤੇ ਤਮੋ ਗੁਣ ਦਾ ਅਭਾਵ ਰਹਿੰਦਾ ਹੈ, ਉਸੇ ਹਿਰਦੇ ਵਿਚ ਨਿਰਲੇਪ ਪਰਮਾਤਮਾ ਵੱਸਦਾ ਹੈ, ਸਦਾ-ਥਿਰ ਪ੍ਰਭੂ-ਨਾਮ ਵੱਸਦਾ ਹੈ। ਜਿਸ ਮਨੁੱਖ ਦਾ ਮਨ ਉਸ ਅਕਾਲ ਪੁਰਖ ਵਿਚ ਸਦਾ ਲੀਨ ਰਹਿੰਦਾ ਹੈ, ਨਾਨਕ ਆਖਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ) ॥੧੦॥nullnullnullnullnull(ਅਸਲ) ਨਾਥ (ਉਹ ਪ੍ਰਭੂ ਹੈ ਜੋ) ਹਰੇਕ ਸਰੀਰ ਵਿਚ ਵਿਆਪਕ ਹੈ, ਜੋ ਮਹਾ ਬਲੀ ਹੈ, ਜੋਗੀਆਂ ਦੇ ਨੌ ਹੀ ਨਾਥ ਤੇ ਧਰਤੀ ਦੇ ਸਾਰੇ ਜੀਵ ਜਿਸ ਦਾ ਨਾਮ ਜਪਦੇ ਹਨ। (ਉਹ ਨਾਥ-ਪ੍ਰਭੂ ਸਾਰੇ ਜਗਤ ਦੀ ਮਾਂ ਹੈ) ਇਹ ਸਾਰਾ ਜਗਤ ਉਸ ਮਾਂ (-ਨਾਥ-ਪ੍ਰਭੂ) ਦਾ ਪੁੱਤਰ ਹੈ (ਪੈਦਾ ਕੀਤਾ ਹੋਇਆ ਹੈ)। ਉਸ ਪ੍ਰਭੂ ਨੂੰ ਹੀ ਨਮਸਕਾਰ ਕਰਨੀ ਚਾਹੀਦੀ ਹੈ, ਉਹ ਸਭ ਦਾ ਮੁੱਢ ਹੈ, ਸਭ ਦਾ ਰਾਖਾ ਹੈ। ਉਹ ਪ੍ਰਭੂ ਮੁੱਢ ਤੋਂ ਹੈ, ਜੁਗਾਂ ਦੇ ਸ਼ੁਰੂ ਤੋਂ ਹੀ ਹੈ, ਹੁਣ ਭੀ ਹੈ ਤੇ ਸਦਾ ਲਈ ਮੌਜੂਦ ਰਹੇਗਾ। ਉਹ ਪ੍ਰਭੂ-ਨਾਥ ਪਰੇ ਤੋਂ ਪਰੇ ਹੈ (ਉਸ ਦਾ ਪਾਰ ਨਹੀਂ ਪਾਇਆ ਜਾ ਸਕਦਾ) ਉਹ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ ॥੧੧॥nullnullnullnullnullਪਰਮਾਤਮਾ ਦਾ ਨਾਮ ਜਪਣਾ ਹੀ ਦਸਵੀਂ ਥਿਤ ਤੇ ਦਾਨ ਕਰਨਾ ਤੇ ਇਸ਼ਨਾਨ ਕਰਨਾ ਹੈ। ਪ੍ਰਭੂ ਦੇ ਗੁਣਾਂ ਨਾਲ ਡੂੰਘੀ ਸਾਂਝ ਹੀ ਸਦਾ-ਥਿਰ ਰਹਿਣ ਵਾਲਾ ਨਿੱਤ ਦਾ ਤੀਰਥ-ਇਸ਼ਨਾਨ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ (ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਮਨ ਦਾ ਸਹਿਮ ਮੁੱਕ ਜਾਂਦਾ ਹੈ (ਇਉਂ ਤੁਰਤ ਮੁੱਕਦਾ ਹੈ, ਜਿਵੇਂ) ਕੱਚੇ ਧਾਗੇ ਨੂੰ ਟੁੱਟਦਿਆਂ ਚਿਰ ਨਹੀਂ ਲੱਗਦਾ। (ਹੇ ਭਾਈ!) ਜਗਤ (ਦੇ ਸੰਬੰਧ) ਨੂੰ ਇਉਂ ਹੀ ਸਮਝੋ ਜਿਵੇਂ ਕੱਚਾ ਧਾਗਾ ਹੈ; ਆਪਣੇ ਮਨ ਨੂੰ ਸਦਾ-ਥਿਰ ਪ੍ਰਭੂ-ਨਾਮ ਵਿਚ ਟਿਕਾ ਕੇ ਰੱਖੋ, ਅਤੇ ਆਤਮਕ ਆਨੰਦ ਮਾਣੋ ॥੧੨॥nullnullnullnullnullਜਿਹੜਾ ਮਨੁੱਖ ਇਕ (ਪਰਮਾਤਮਾ) ਨੂੰ (ਆਪਣੇ) ਹਿਰਦੇ ਵਿਚ ਵਸਾਂਦਾ ਹੈ, (ਉਹ ਮਨੁੱਖ ਆਪਣੇ ਅੰਦਰੋਂ) ਨਿਰਦਇਤਾ, ਮਾਇਆ ਦੀ ਅਪਣੱਤ ਅਤੇ ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ। (ਜਿਹੜਾ ਮਨੁੱਖ ਹਿੰਸਾ ਮੋਹ ਆਦਿਕ ਤੋਂ ਬਚੇ ਰਹਿਣ ਵਾਲਾ ਇਹ) ਵਰਤ (ਰੱਖਦਾ ਹੈ, ਉਹ ਇਸ ਵਰਤ ਦਾ ਇਹ) ਫਲ ਪ੍ਰਾਪਤ ਕਰਦਾ ਹੈ ਕਿ (ਸਦਾ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ। ਪਰ ਵਿਖਾਵੇ (ਦੇ ਵਰਤ) ਵਿਚ ਪਤੀਜ ਕੇ ਮਨੁੱਖ (ਸਾਰੇ ਜਗਤ ਦੇ) ਮੂਲ (ਪਰਮਾਤਮਾ ਨੂੰ) ਨਹੀਂ ਵੇਖ ਸਕਦਾ। ਹੇ ਭਾਈ! ਪਰਮਾਤਮਾ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਪਰਮਾਤਮਾ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ (ਉਹ ਹਰ ਵੇਲੇ ਹੀ ਬ੍ਰਤ-ਧਾਰੀ ਹੈ), ਪਰਮਾਤਮਾ ਸੁੱਧ-ਸਰੂਪ ਹੈ, (ਜਿਹੜੇ ਮਨੁੱਖ ਉਸ) ਪਵਿੱਤਰ ਪ੍ਰਭੂ ਵਿਚ (ਜੁੜ ਕੇ) ਉਸ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ, ਉਹਨਾਂ ਨੂੰ (ਵੀ ਵਿਕਾਰਾਂ ਦੀ) ਮੈਲ ਨਹੀਂ ਲੱਗਦੀ ॥੧੩॥nullnullnullnullnullਮੈਂ ਜਿਧਰ ਵੇਖਦਾ ਹਾਂ, ਉਧਰ ਇਕ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ। (ਉਸ ਨੇ) ਭਾਂਤ ਭਾਂਤ ਦੇ ਇਹ ਸਾਰੇ ਜੀਵ ਪੈਦਾ ਕੀਤੇ ਹੋਏ ਹਨ (ਜੋ ਵਰਤ ਆਦਿਕ ਕਈ ਭਰਮਾਂ ਵਿਚ ਪਏ ਰਹਿੰਦੇ ਹਨ)। ਹੇ ਭਾਈ! (ਏਕਾਦਸੀ ਵਾਲੇ ਦਿਨ ਅੰਨ ਛੱਡ ਕੇ) ਨਿਰੇ ਫਲ ਖਾਧਿਆਂ (ਵਰਤ ਦਾ ਅਸਲ) ਫਲ ਨਹੀਂ ਮਿਲਦਾ (ਅਸਲ ਵਰਤ ਹੈ 'ਵਿਕਾਰਾਂ ਵਲੋਂ ਪਰਹੇਜ਼', ਉਸ ਦਾ ਫਲ ਹੈ 'ਉੱਚਾ ਆਤਮਕ ਜੀਵਨ')। (ਅੰਨ ਦੇ ਥਾਂ) ਕਈ ਸੁਆਦਾਂ ਵਾਲੇ ਫਲ ਆਦਿਕ ਪਦਾਰਥ (ਜੋ ਮਨੁੱਖ) ਖਾਂਦਾ ਹੈ, (ਉਹ ਤਾਂ ਉਂਞ ਹੀ ਵਰਤ ਦਾ) ਮਜ਼ਾ ਗਵਾ ਲੈਂਦਾ ਹੈ। (ਵਰਤ ਰੱਖਣ ਵਾਲਾ ਮਨੁੱਖ ਵਰਤ ਦੇ ਫਲ ਦੀ ਆਸ ਧਾਰ ਕੇ) ਮਾਇਆ ਦੇ ਲਾਲਚ ਵਿਚ ਫਸਿਆ ਹੀ ਰਹਿੰਦਾ ਹੈ। (ਇਸ ਲਾਲਚ ਤੋਂ ਉਹ ਮਨੁੱਖ) ਖ਼ਲਾਸੀ ਹਾਸਲ ਕਰਦਾ ਹੈ ਜਿਹੜਾ ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਹੈ ॥੧੪॥nullnullnullnullnullਹੇ ਭਾਈ! (ਗੁਰੂ ਦੇ ਉਪਦੇਸ਼ ਵਿਚ ਜੁੜ ਕੇ ਜਿਹੜੇ ਮਨੁੱਖ) ਦਿਨ ਰਾਤ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ (ਮਾਇਆ ਦੇ ਮੋਹ ਦੀ ਨੀਂਦ ਵਿਚ) ਕਦੇ ਨਹੀਂ ਸੌਂਦੇ, (ਉਹੀ ਹਨ ਅਸਲ) ਤਿਆਗੀ, (ਉਹਨਾਂ ਦਾ) ਮਨ (ਮਾਨੋ, ਭੇਖਾਂ ਦੇ) ਬਾਰਾਂ ਹੀ ਚਿੰਨ੍ਹਾਂ ਦਾ ਧਾਰਨੀ ਹੁੰਦਾ ਹੈ। ਹੇ ਭਾਈ! ਗੁਰੂ ਦੇ ਉਪਦੇਸ਼ ਵਿਚ (ਟਿਕ ਕੇ ਜਿਹੜਾ ਮਨੁੱਖ ਮਾਇਆ ਦੇ ਹੱਲਿਆਂ ਵਲੋਂ) ਜਾਗਦਾ ਰਹਿੰਦਾ ਹੈ, ਅਤੇ ਸੁਚੇਤ ਰਹਿ ਕੇ (ਪ੍ਰਭੂ-ਚਰਨਾਂ ਵਿਚ) ਸੁਰਤ ਜੋੜੀ ਰੱਖਦਾ ਹੈ, ਉਸ (ਦੇ ਆਤਮਕ ਜੀਵਨ) ਨੂੰ (ਆਤਮਕ) ਮੌਤ ਖਾ ਨਹੀਂ ਸਕਦੀ। ਨਾਨਕ ਬੇਨਤੀ ਕਰਦਾ ਹੈ-(ਜਿਨ੍ਹਾਂ ਮਨੁੱਖਾਂ ਨੇ) ਉਥੇ (ਪ੍ਰਭੂ-ਚਰਨਾਂ ਵਿਚ) ਸੁਰਤ ਜੋੜੀ ਹੋਈ ਹੈ, ਉਹਨਾਂ ਨੇ (ਕਾਮਾਦਿਕ) ਸਾਰੇ ਵੈਰੀ ਮੁਕਾ ਲਏ, ਉਹ (ਅਸਲ) ਤਿਆਗੀ ਬਣ ਗਏ ॥੧੫॥nullnullnullnullnullਹੇ ਭਾਈ! (ਕਰਮ-ਕਾਂਡੀ ਮਨੁੱਖ ਕਿਸੇ ਵਰਤ ਆਦਿਕ ਸਮੇ ਮਾਇਆ ਦਾ ਦਾਨ ਕਰਦਾ ਹੈ, ਅਤੇ ਕਿਸੇ ਮੰਤ੍ਰ ਦਾ ਅਜਪਾ ਜਾਪ ਕਰਦਾ ਹੈ, ਪਰ ਜਿਹੜਾ ਮਨੁੱਖ ਬੰਦਿਆਂ ਵਿਚ) ਪਿਆਰ ਵੰਡਣਾ ਜਾਣਦਾ ਹੈ, ਬਾਹਰ ਭਟਕਦੇ ਮਨ ਨੂੰ (ਹਰਿ-ਨਾਮ ਦੀ ਸਹਾਇਤਾ ਨਾਲ ਆਪਣੇ) ਅੰਦਰ ਹੀ ਲੈ ਆਉਂਦਾ ਹੈ, ਜਿਹੜਾ ਮਨੁੱਖ ਵਾਸਨਾ-ਰਹਿਤ ਜੀਵਨ ਜੀਊਂਦਾ ਹੈ, ਅਤੇ ਮੂੰਹੋਂ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਮਨੁੱਖ (ਮਾਨੋ) ਅਜਪਾ ਜਾਪ ਕਰ ਰਿਹਾ ਹੈ। ਹੇ ਭਾਈ! ਜਿਹੜਾ ਮਨੁੱਖ ਸਾਰੇ ਸੰਸਾਰ ਵਿਚ ਇਕ ਪਰਮਾਤਮਾ ਨੂੰ ਹੀ ਵੱਸਦਾ ਸਮਝਦਾ ਹੈ, ਅਤੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਉਹ (ਮਾਨੋ) ਸਰੀਰਕ ਪਵਿਤ੍ਰੱਤਾ ਦੇ ਸਾਰੇ ਉੱਦਮ ਕਰ ਰਿਹਾ ਹੈ, ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਕਰਨ ਦੇ ਸਾਰੇ ਜਤਨ ਕਰ ਰਿਹਾ ਹੈ ॥੧੬॥nullnullnullnullnullਹੇ ਭਾਈ! (ਜਿਵੇਂ) ਸਮੁੰਦਰ ਦੇ ਕੰਢੇ ਉੱਤੇ ਉੱਗੇ ਹੋਏ ਰੁੱਖ ਦੀ (ਪਾਂਇਆਂ ਹੈ, ਤਿਵੇਂ ਇਹ ਸਰੀਰ ਹੈ। ਪਰ ਜਿਹੜਾ ਮਨੁੱਖ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨੂੰ (ਆਪਣੇ ਜੀਵਨ ਦੀ) ਜੜ੍ਹ ਬਣਾਂਦਾ ਹੈ, (ਉੱਕੀ) ਸੁਰਤ ਦੀ ਡੋਰ ਦੀ ਬਰਕਤ ਨਾਲ ਉਹ ਸਿਖਰ ਤੇ (ਪ੍ਰਭੂ-ਚਰਨਾਂ ਵਿਚ ਜਾ ਪਹੁੰਚਦਾ ਹੈ)। (ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਹੈ, ਉਹ ਸੰਸਾਰਕ) ਡਰਾਂ ਨਾਲ ਡਰ ਡਰ ਕੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਵਿਕਾਰਾਂ ਦੇ ਸਮੁੰਦਰ ਵਿਚ) ਨਹੀਂ ਡੁੱਬਦਾ। (ਪਰ ਪਰਮਾਤਮਾ ਦਾ) ਡਰ-ਅਦਬ ਨਾਹ ਰੱਖਣ ਵਾਲਾ ਮਨੁੱਖ (ਲੋਕ ਪਰਲੋਕ ਦੀ) ਇੱਜ਼ਤ ਗਵਾ ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਹੇ ਭਾਈ! (ਜਿਹੜਾ ਮਨੁੱਖ ਪਰਮਾਤਮਾ ਦੇ) ਡਰ-ਅਦਬ ਵਿਚ (ਆਪਣਾ) ਟਿਕਾਣਾ ਬਣਾਈ ਰੱਖਦਾ ਹੈ, ਜਿਹੜਾ ਮਨੁੱਖ ਆਪਣੇ ਹਿਰਦੇ-ਘਰ ਵਿਚ (ਪ੍ਰਭੂ ਦਾ) ਡਰ ਅਦਬ ਵਸਾਈ ਰੱਖਣਾ ਜਾਣਦਾ ਹੈ, ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਦਾ-ਥਿਰ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੇ ਰੱਬੀ) ਤਖ਼ਤ ਉੱਤੇ ਨਿਵਾਸ ਮਿਲਦਾ ਹੈ ॥੧੭॥nullnullnullnullnull(ਜਦੋਂ ਮਨੁੱਖ ਗੁਰੂ ਦੀ ਕਿਰਪਾ ਨਾਲ) ਤੁਰੀਆ ਅਵਸਥਾ ਨੂੰ ਲੱਭ ਲੈਂਦਾ ਹੈ, ਤਦੋਂ ਰਜੋ ਗੁਣ ਤਮੋ ਗੁਣ ਸਤੋ ਗੁਣ (ਮਾਇਆ ਦਾ ਇਹ ਹਰੇਕ ਗੁਣ ਉਸ ਚੌਥੇ ਪਦ ਵਿਚ) ਲੀਨ ਹੋ ਜਾਂਦਾ ਹੈ। ਸ਼ਾਂਤੀ ਦੇ ਘਰ ਵਿਚ (ਮਨੁੱਖ ਦੇ ਮਨ ਦੀ) ਤਪਸ਼ ਸਮਾ ਜਾਂਦੀ ਹੈ, (ਉਸ ਵੇਲੇ ਮਨੁੱਖ ਪਰਮਾਤਮਾ ਨਾਲ) ਮਿਲਾਪ ਦੀ ਜੁਗਤੀ ਦੀ ਕਦਰ ਸਮਝਦਾ ਹੈ। ਤਦੋਂ ਮਨੁੱਖ ਉਸ ਪਰਮਾਤਮਾ ਵਿਚ ਸੁਰਤ ਜੋੜੀ ਰੱਖਦਾ ਹੈ ਜਿਹੜਾ ਖੰਡਾਂ ਬ੍ਰਹਮੰਡਾਂ ਵਿਚ ਚੌਦਾਂ ਭਵਨਾਂ ਵਿਚ ਪਾਤਾਲਾਂ ਵਿਚ ਹਰ ਥਾਂ ਸਮਾਇਆ ਹੋਇਆ ਹੈ ॥੧੮॥nullnullnullnullnullਹੇ ਭਾਈ! (ਜਿਵੇਂ) ਮੱਸਿਆ ਨੂੰ ਚੰਦ ਆਕਾਸ਼ ਵਿਚ ਗੁਪਤ ਰਹਿੰਦਾ ਹੈ (ਤਿਵੇਂ ਪਰਮਾਤਮਾ ਹਰੇਕ ਹਿਰਦੇ ਵਿਚ ਗੁਪਤ ਵੱਸ ਰਿਹਾ ਹੈ)। ਹੇ ਆਤਮਕ ਜੀਵਨ ਦੀ ਸੂਝ ਦੇ ਖੋਜੀ ਮਨੁੱਖ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ (ਹੀ ਇਸ ਭੇਤ ਨੂੰ) ਸਮਝ ਸਕੋਗੇ। (ਜਿਵੇਂ) ਚੰਦ੍ਰਮਾ ਆਕਾਸ਼ ਵਿਚ (ਹਰ ਪਾਸੇ ਚਾਨਣ ਦੇ ਰਿਹਾ ਹੈ, ਤਿਵੇਂ ਪਰਮਾਤਮਾ ਦੀ) ਜੋਤਿ ਸਾਰੇ ਸੰਸਾਰ ਵਿਚ (ਜੀਵਨ-ਸੱਤਾ ਦੇ ਰਹੀ ਹੈ)। ਉਹ ਕਰਤਾਰ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰ ਕੇ (ਸਭ ਦੀ) ਸੰਭਾਲ ਕਰ ਰਿਹਾ ਹੈ। ਜਿਸ ਮਨੁੱਖ ਨੂੰ ਗੁਰੂ ਪਾਸੋਂ ਇਹ ਸੂਝ ਮਿਲ ਜਾਂਦੀ ਹੈ, ਉਹ ਮਨੁੱਖ ਉਸ ਪਰਮਾਤਮਾ ਵਿਚ ਹੀ ਸਦਾ ਲੀਨ ਰਹਿੰਦਾ ਹੈ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪੈ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ॥੧੯॥nullnullnullnullnullਹੇ ਭਾਈ! ਜਦੋਂ ਮਨੁੱਖ ਗੁਰੂ (ਦਾ ਮਿਲਾਪ) ਹਾਸਲ ਕਰ ਲੈਂਦਾ ਹੈ, ਤਦੋਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦੇਂਦਾ ਹੈ, ਅਤੇ ਪ੍ਰਭੂ-ਚਰਨਾਂ ਨੂੰ ਪ੍ਰਭੂ ਦੇ ਦਰ ਨੂੰ (ਆਪਣਾ) ਪੱਕਾ ਆਸਰਾ ਬਣਾ ਕੇ ਉਸ ਥਾਂ ਵਿਚ (ਪ੍ਰਭੂ-ਚਰਨਾਂ ਵਿਚ) ਟਿਕ ਕੇ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ। ਜਿਸ ਹਿਰਦੇ ਵਿਚ (ਪਹਿਲਾਂ ਦੁਨੀਆ ਵਾਲੀਆਂ) ਆਸਾਂ (ਹੀ ਆਸਾਂ ਟਿਕੀਆਂ ਰਹਿੰਦੀਆਂ ਸਨ) ਉਥੇ ਆਸਾਂ ਦਾ ਪੂਰਨ ਅਭਾਵ ਹੋ ਜਾਂਦਾ ਹੈ, (ਉਸ ਦੇ ਅੰਦਰੋਂ) ਮੇਰ-ਤੇਰ ਅਤੇ ਮਨ ਦੇ ਫੁਰਨਿਆਂ ਦਾ ਭਾਂਡਾ (ਹੀ) ਭੱਜ ਜਾਂਦਾ ਹੈ। ਉਹ ਮਨੁੱਖ (ਮਾਇਆ ਦੀ) ਮਮਤਾ ਦੇ ਜਾਲ ਤੋਂ ਵੱਖਰਾ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਮੈਂ ਇਹੋ ਜਿਹੇ ਮਨੁੱਖ ਦਾ (ਸਦਾ) ਦਾਸ ਹਾਂ ॥੨੦॥੧॥