Hukumnama - Ang 847.2

Sundhar Saanth Dhaeiaal Prabh Sarab Sukhaa Nidhh Peeo in Raag Bilaaval

In Gurmukhi

ਬਿਲਾਵਲੁ ਮਹਲਾ ੫ ਛੰਤ ਮੰਗਲ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥
ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥
ਛੰਤ ॥
ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥
ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥
ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥
ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥
ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥
ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥
ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥
ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥
ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥
ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥
ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥
ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥
ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥
ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥
ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥
ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥

Phonetic English

Bilaaval Mehalaa 5 Shhanth Mangala
Ik Oankaar Sathigur Prasaadh ||
Salok ||
Sundhar Saanth Dhaeiaal Prabh Sarab Sukhaa Nidhh Peeo ||
Sukh Saagar Prabh Bhaettiai Naanak Sukhee Hoth Eihu Jeeo ||1||
Shhanth ||
Sukh Saagar Prabh Paaeeai Jab Hovai Bhaago Raam ||
Maanan Maan Vanjaaeeai Har Charanee Laago Raam ||
Shhodd Siaanap Chaathuree Dhuramath Budhh Thiaago Raam ||
Naanak Po Saranaaee Raam Raae Thhir Hoe Suhaago Raam ||1||
So Prabh Thaj Kath Laageeai Jis Bin Mar Jaaeeai Raam ||
Laaj N Aavai Agiaan Mathee Dhurajan Biramaaeeai Raam ||
Pathith Paavan Prabh Thiaag Karae Kahu Kath Theharaaeeai Raam ||
Naanak Bhagath Bhaao Kar Dhaeiaal Kee Jeevan Padh Paaeeai Raam ||2||
Sree Gopaal N Oucharehi Bal Geeeae Dhuhachaaran Rasanaa Raam ||
Prabh Bhagath Vashhal Neh Saevehee Kaaeiaa Kaak Grasanaa Raam ||
Bhram Mohee Dhookh N Jaanehee Kott Jonee Basanaa Raam ||
Naanak Bin Har Avar J Chaahanaa Bisattaa Kiram Bhasamaa Raam ||3||
Laae Birahu Bhagavanth Sangae Hoe Mil Bairaagan Raam ||
Chandhan Cheer Sugandhh Rasaa Houmai Bikh Thiaagan Raam ||
Eeth Ooth Neh Ddoleeai Har Saevaa Jaagan Raam ||
Naanak Jin Prabh Paaeiaa Aapanaa Saa Attal Suhaagan Raam ||4||1||4||

English Translation

Bilaaval, Fifth Mehl, Chhant, Mangal ~ The Song Of Joy:
One Universal Creator God. By The Grace Of The True Guru:
Shalok:
God is beautiful, tranquil and merciful; He is the treasure of absolute peace, my Husband Lord.
Meeting with God, the Ocean of Peace, O Nanak, this soul becomes happy. ||1||
Chhant:
One finds God, the Ocean of Peace, when destiny is activated.
Abandoning the distinctions of honor and dishonor, grasp the Feet of the Lord.
Renounce cleverness and trickery, and forsake your evil-minded intellect.
O Nanak, seek the Sanctuary of the Sovereign Lord, Your King, and your marriage will be permanent and stable. ||1||
Why forsake God, and attach yourself to another? Without the Lord, you cannot even live.
The ignorant fool does not feel any shame; the evil man wanders around deluded.
God is the Purifier of sinners; if he forsakes God, tell me, where he can find a place of rest?
O Nanak, by loving devotional worship of the Merciful Lord, he attains the state of eternal life. ||2||
May that vicious tongue that does not chant the Name of the Great Lord of the World, be burnt.
One who does not serve God, the Lover of His devotees, shall have his body eaten by crows.
Enticed by doubt, he does not understand the pain it brings; he wanders through millions of incarnations.
O Nanak, if you desire anything other than the Lord, you shall be consumed, like a maggot in manure. ||3||
Embrace love for the Lord God, and in detachment, unite with Him.
Give up your sandalwood oil, expensive clothes, perfumes, tasty flavors and the poison of egotism.
Do not waver this way or that, but remain wakeful in the service of the Lord.
O Nanak, she who has obtained her God, is a happy soul-bride forever. ||4||1||4||

Punjabi Viakhya

ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ-ਮੰਗਲ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullਸਲੋਕ-ਹੇ ਨਾਨਕ! ਪ੍ਰਭੂ-ਪਤੀ ਸੋਹਣਾ ਹੈ ਸ਼ਾਂਤੀ-ਰੂਪ ਹੈ, ਦਇਆ ਦਾ ਸੋਮਾ ਹੈ ਅਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ। ਜੇ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪਏ, ਤਾਂ ਇਹ ਜਿੰਦ ਸੁਖੀ ਹੋ ਜਾਂਦੀ ਹੈ ॥੧॥nullnullnullnullਛੰਤ-ਹੇ ਮਾਣ ਮੱਤੀ ਜੀਵ-ਇਸਤ੍ਰੀਏ! ਜਦੋਂ (ਮੱਥੇ ਦਾ) ਭਾਗ ਜਾਗਦਾ ਹੈ ਤਦੋਂ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪੈਂਦਾ ਹੈ (ਪਰ ਉਸ ਨੂੰ ਮਿਲਣ ਲਈ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਜੀਵ-ਇਸਤ੍ਰੀ! (ਮਾਣ ਤਿਆਗ ਕੇ) ਪ੍ਰਭੂ ਦੇ ਚਰਨਾਂ ਵਿਚ ਜੁੜੀ ਰਹੁ, ਸਿਆਣਪ ਚਤੁਰਾਈ ਛੱਡ ਦੇਹ, ਖੋਟੀ ਮਤ-ਬੁਧਿ (ਆਪਣੇ ਅੰਦਰੋਂ) ਦੂਰ ਕਰ। ਹੇ ਨਾਨਕ! (ਆਖ-ਹੇ ਜੀਵ-ਇਸਤ੍ਰੀ!) ਪ੍ਰਭੂ-ਪਾਤਿਸ਼ਾਹ ਦੀ ਸਰਨ ਪਈ ਰਹੁ, (ਤਾਂ ਹੀ ਤੇਰੇ ਸਿਰ ਉੱਤੇ ਤੇਰੇ ਸਿਰ ਦਾ) ਖਸਮ ਸਦਾ ਲਈ ਟਿਕਿਆ ਰਹੇਗਾ ॥੧॥nullnullnullਹੇ ਭਾਈ! ਜਿਸ (ਪਰਮਾਤਮਾ ਦੀ ਯਾਦ) ਤੋਂ ਬਿਨਾ ਆਤਮਕ ਮੌਤ ਸਹੇੜ ਲਈਦੀ ਹੈ, ਉਸ ਨੂੰ ਭੁਲਾ ਕੇ ਕਿਸੇ ਭੀ ਹੋਰ ਥਾਂ ਪਰਚਣਾ ਨਹੀਂ ਚਾਹੀਦਾ। ਪਰ ਜਿਸ ਮਨੁੱਖ ਦੀ ਮਤ ਆਤਮਕ ਜੀਵਨ ਵਲੋਂ ਕੋਰੀ ਹੈ (ਪ੍ਰਭੂ ਦੀ ਯਾਦ ਭੁਲਾ ਕੇ) ਉਸ ਨੂੰ ਸ਼ਰਮ ਨਹੀਂ ਆਉਂਦੀ, ਉਹ ਮਨੁੱਖ ਭੈੜੇ ਬੰਦਿਆਂ ਵਿਚ ਪਰਚਿਆ ਰਹਿੰਦਾ ਹੈ। ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਨੂੰ ਭੁਲਾ ਕੇ ਹੋਰ ਕਿਥੇ ਸ਼ਾਂਤੀ ਆ ਸਕਦੀ ਹੈ? ਹੇ ਨਾਨਕ! ਪ੍ਰਭੂ ਨਾਲ ਪਿਆਰ ਪਾਈ ਰੱਖ (ਇਸ ਤਰ੍ਹਾਂ) ਆਤਮਕ ਜੀਵਨ ਵਾਲਾ (ਉੱਚਾ) ਦਰਜਾ ਮਿਲ ਜਾਂਦਾ ਹੈ ॥੨॥nullnullnullਹੇ (ਨਿੰਦਾ-ਈਰਖਾ ਦੀ ਅੱਗ ਵਿਚ) ਸੜ ਰਹੀਏ! (ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਰੁੱਝੀ ਹੋਈ ਹੇ ਜੀਭ! ਤੂੰ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ (ਦਾ ਨਾਮ) ਯਾਦ ਨਹੀਂ ਕਰਦੀ। ਹੇ ਜਿੰਦੇ! ਜਿਹੜਾ ਪ੍ਰਭੂ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਤੂੰ ਉਸ ਦੀ ਸੇਵਾ-ਭਗਤੀ ਨਹੀਂ ਕਰਦੀ, (ਤੇਰੇ ਇਸ) ਸਰੀਰ ਨੂੰ (ਕਾਮਾਦਿਕ) ਕਾਂ (ਅੰਦਰੇ ਅੰਦਰ) ਖਾਈ ਜਾ ਰਹੇ ਹਨ। ਹੇ ਜਿੰਦੇ! ਭਟਕਣਾ ਦੇ ਕਾਰਨ ਤੂੰ (ਆਤਮਕ ਸਰਮਾਇਆ) ਲੁਟਾਈ ਜਾ ਰਹੀ ਹੈਂ, (ਨਾਮ ਭੁਲਾ ਕੇ) ਕ੍ਰੋੜਾਂ ਜੂਨਾਂ ਵਿਚ ਪੈਣਾ ਪੈਂਦਾ ਹੈ, ਤੂੰ ਇਹਨਾਂ ਦੁੱਖਾਂ ਨੂੰ ਨਹੀਂ ਸਮਝਦੀ! ਹੇ ਨਾਨਕ! (ਆਖ-ਹੇ ਜਿੰਦੇ!) ਪਰਮਾਤਮਾ ਤੋਂ ਬਿਨਾ ਜਿਹੜਾ ਕਿਸੇ ਹੋਰ ਨੂੰ ਪਿਆਰ ਕਰਦੇ ਰਹਿਣਾ ਹੈ, (ਇਸ ਤਰ੍ਹਾਂ) ਗੂੰਹ ਦੇ ਕੀੜੇ ਵਾਂਗ (ਵਿਕਾਰਾਂ ਦੇ ਗੰਦ ਵਿਚ ਪਏ ਰਹਿ ਕੇ) ਆਤਮਕ ਜੀਵਨ (ਸੜ ਕੇ) ਸੁਆਹ ਹੋ ਜਾਂਦਾ ਹੈ ॥੩॥nullnullnullਹੇ ਸਹੇਲੀਏ! ਭਗਵਾਨ ਨਾਲ ਪ੍ਰੀਤ ਬਣਾਈ ਰੱਖ। (ਦੁਨੀਆ ਦੇ ਪਦਾਰਥਾਂ ਵਲੋਂ) ਵੈਰਾਗਣ ਹੋ ਕੇ (ਮੋਹ ਤੋੜ ਕੇ ਪ੍ਰਭੂ ਦੇ ਚਰਨਾਂ ਵਿਚ) ਜੁੜੀ ਰਹੁ। (ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ, ਉਹ) ਚੰਦਨ, ਸੋਹਣੇ ਕੱਪੜੇ, ਸੁਗੰਧੀਆਂ, ਸੁਆਦਲੇ ਭੋਜਨ (ਆਦਿਕ ਤੋਂ ਪੈਦਾ ਹੋਣ ਵਾਲੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਜ਼ਹਿਰ ਨੂੰ ਤਿਆਗ ਦੇਂਦੀਆਂ ਹਨ। (ਹੇ ਸਹੇਲੀਏ! ਇਹਨਾਂ ਰਸਾਂ ਦੀ ਖ਼ਾਤਰ) ਇਧਰ ਉਧਰ ਡੋਲਣਾ ਨਹੀਂ ਚਾਹੀਦਾ ਹੈ, (ਪਰ ਇਹਨਾਂ ਵਲੋਂ) ਉਹੀ ਸੁਚੇਤ ਰਹਿੰਦੀਆਂ ਹਨ ਜਿਹੜੀਆਂ ਪ੍ਰਭੂ ਦੀ ਸੇਵਾ-ਭਗਤੀ ਵਿਚ ਲੀਨ ਰਹਿੰਦੀਆਂ ਹਨ। ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ ਆਪਣੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ, ਉਹ ਸਦਾ ਲਈ ਖਸਮ ਵਾਲੀ ਹੋ ਜਾਂਦੀ ਹੈ ॥੪॥੧॥੪॥