Hukumnama - Ang 849

Har Outham Har Prabh Gaaviaa Kar Naadh Bilaaval Raag in Raag Bilaaval

In Gurmukhi

ਬਿਲਾਵਲ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਮਃ ੩ ॥
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥
ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
ਪਉੜੀ ॥
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥
ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥
ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥
ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥
ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
ਸਲੋਕ ਮਃ ੩ ॥
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥
ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥
ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥
ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥
ਨਾਨਕ ਜਿਨ੍ਹ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥
ਮਃ ੩ ॥
ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥
ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥
ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥
ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥
ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥
ਪਉੜੀ ॥
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥
ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥
ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥

Phonetic English

Bilaaval Kee Vaar Mehalaa 4
Ik Oankaar Sathigur Prasaadh ||
Salok Ma 4 ||
Har Outham Har Prabh Gaaviaa Kar Naadh Bilaaval Raag ||
Oupadhaes Guroo Sun Manniaa Dhhur Masathak Pooraa Bhaag ||
Sabh Dhinas Rain Gun Oucharai Har Har Har Our Liv Laag ||
Sabh Than Man Hariaa Hoeiaa Man Khirriaa Hariaa Baag ||
Agiaan Andhhaeraa Mitt Gaeiaa Gur Chaanan Giaan Charaag ||
Jan Naanak Jeevai Dhaekh Har Eik Nimakh Gharree Mukh Laag ||1||
Ma 3 ||
Bilaaval Thab Hee Keejeeai Jab Mukh Hovai Naam ||
Raag Naadh Sabadh Sohanae Jaa Laagai Sehaj Dhhiaan ||
Raag Naadh Shhodd Har Saeveeai Thaa Dharageh Paaeeai Maan ||
Naanak Guramukh Breham Beechaareeai Chookai Man Abhimaan ||2||
Pourree ||
Thoo Har Prabh Aap Aganm Hai Sabh Thudhh Oupaaeiaa ||
Thoo Aapae Aap Varathadhaa Sabh Jagath Sabaaeiaa ||
Thudhh Aapae Thaarree Laaeeai Aapae Gun Gaaeiaa ||
Har Dhhiaavahu Bhagathahu Dhinas Raath Anth Leae Shhaddaaeiaa ||
Jin Saeviaa Thin Sukh Paaeiaa Har Naam Samaaeiaa ||1||
Salok Ma 3 ||
Breham Bindhehi Thae Braahamanaa Jae Chalehi Sathigur Bhaae ||
Jin Kai Hiradhai Har Vasai Houmai Rog Gavaae ||
Gun Ravehi Gun Sangrehehi Jothee Joth Milaae ||
Eis Jug Mehi Viralae Braahaman Breham Bindhehi Chith Laae ||
Naanak Jinh Ko Nadhar Karae Har Sachaa Sae Naam Rehae Liv Laae ||1||
Ma 3 ||
Sathigur Kee Saev N Keetheeaa Sabadh N Lago Bhaao ||
Houmai Rog Kamaavanaa Ath Dheeragh Bahu Suaao ||
Manehath Karam Kamaavanae Fir Fir Jonee Paae ||
Guramukh Janam Safal Hai Jis No Aapae Leae Milaae ||
Naanak Nadharee Nadhar Karae Thaa Naam Dhhan Palai Paae ||2||
Pourree ||
Sabh Vaddiaaeeaa Har Naam Vich Har Guramukh Dhhiaaeeai ||
J Vasath Mangeeai Saaee Paaeeai Jae Naam Chith Laaeeai ||
Guhaj Gal Jeea Kee Keechai Sathiguroo Paas Thaa Sarab Sukh Paaeeai ||
Gur Pooraa Har Oupadhaes Dhaee Sabh Bhukh Lehi Jaaeeai ||
Jis Poorab Hovai Likhiaa So Har Gun Gaaeeai ||3||

English Translation

Vaar Of Bilaaval, Fourth Mehl:
One Universal Creator God. By The Grace Of The True Guru:
Shalok, Fourth Mehl:
I sing of the sublime Lord, the Lord God, in the melody of Raag Bilaaval.
Hearing the Guru's Teachings, I obey them; this is the pre-ordained destiny written upon my forehead.
All day and night, I chant the Glorious Praises of the Lord, Har, Har, Har; within my heart, I am lovingly attuned to Him.
My body and mind are totally rejuvenated, and the garden of my mind has blossomed forth in lush abundance.
The darkness of ignorance has been dispelled, with the light of the lamp of the Guru's wisdom. Servant Nanak lives by beholding the Lord.
Let me behold Your face, for a moment, even an instant! ||1||
Third Mehl:
Be happy and sing in Bilaaval, when the Naam, the Name of the Lord, is in your mouth.
The melody and music, and the Word of the Shabad are beautiful, when one focuses his meditation on the celestial Lord.
So leave behind the melody and music, and serve the Lord; then, you shall obtain honor in the Court of the Lord.
O Nanak, as Gurmukh, contemplate God, and rid your mind of egotistical pride. ||2||
Pauree:
O Lord God, You Yourself are inaccessible; You formed everything.
You Yourself are totally permeating and pervading the entire universe.
You Yourself are absorbed in the state of deep meditation; You Yourself sing Your Glorious Praises.
Meditate on the Lord, O devotees, day and night; He shall deliver you in the end.
Those who serve the Lord, find peace; they are absorbed in the Name of the Lord. ||1||
Shalok, Third Mehl:
He alone knows God, and he alone is a Brahmin, who walks in harmony with the Will of the True Guru.
One whose heart is filled with the Lord, is freed of egotism and disease.
He chants the Lord's Praises, gathers virtue, and his light merges into the Light.
How rare are those Brahmins who, in this age, come to know God, by lovingly focusing their consciousness on Him.
O Nanak, those who are blessed by the Lord's Glance of Grace, remain lovingly attuned to the Name of the True Lord. ||1||
Third Mehl:
One who does not serve the True Guru, and who does not love the Word of the Shabad,
Earns the very painful disease of egotism; he is so very selfish.
Acting stubborn-mindedly, he is reincarnated over and over again.
The birth of the Gurmukh is fruitful and auspicious. The Lord unites him with Himself.
O Nanak, when the Merciful Lord grants His Mercy, one obtains the wealth of the Naam, the Name of the Lord. ||2||
Pauree:
All glorious greatness is in the Name of the Lord; as Gurmukh, meditate on the Lord.
One obtains all that he asks for, if he keeps his consciousness focused on the Lord.
If he tells the secrets of his soul to the True Guru, then he finds absolute peace.
When the Perfect Guru bestows the Lord's Teachings, then all hunger departs.
One who is blessed with such pre-ordained destiny, sings the Glorious Praises of the Lord. ||3||

Punjabi Viakhya

ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਵਾਰ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullnullਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ ॥੧॥nullnullnullnullਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! (ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! (ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ ॥੨॥nullnullnullnullnullਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! (ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ। ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥nullnullnullnullnullਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਸਤਿਗੁਰੂ ਦੀ ਰਜ਼ਾ ਵਿਚ ਜੀਵਨ ਬਤੀਤ ਕਰਦੇ ਹਨ (ਆਪਣੇ ਅੰਦਰੋਂ) ਹਉਮੈ (ਦਾ) ਰੋਗ ਦੂਰ ਕਰ ਕੇ ਜਿਨ੍ਹਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਵੱਸਦਾ ਹੈ ਉਹ ਮਨੁੱਖ ਹਨ (ਅਸਲ) ਬ੍ਰਾਹਮਣ। (ਉਹ ਬ੍ਰਾਹਮਣ) ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤ-ਜੋੜ ਕੇ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ਤੇ ਪਰਮਾਤਮਾ ਦੇ ਗੁਣ (ਆਪਣੇ ਅੰਦਰੋਂ) ਇਕੱਠੇ ਕਰਦੇ ਰਹਿੰਦੇ ਹਨ। ਪਰ ਹੇ ਭਾਈ! ਇਸ ਮਨੁੱਖਾ ਜੀਵਨ ਵਿਚ (ਇਹੋ ਜਿਹੇ) ਬ੍ਰਾਹਮਣ ਵਿਰਲੇ ਹੀ ਹੁੰਦੇ ਹਨ ਜੋ ਮਨ ਲਾ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ। ਹੇ ਨਾਨਕ! ਜਿਨ੍ਹਾਂ (ਇਹੋ ਜਿਹੇ ਬ੍ਰਾਹਮਣਾਂ) ਉਤੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜੀ ਰੱਖਦੇ ਹਨ ॥੧॥nullnullnullnullnullਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ (ਆਪਣੇ ਹੀ ਮਨ ਦਾ ਮੁਰੀਦ ਰਹਿ ਕੇ ਉਸ ਨੇ) ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ; ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ। ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ ॥੨॥nullnullnullnullnullਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ (ਜੇ ਮਨੁੱਖ ਨਾਮ ਸਿਮਰੇ ਤਾਂ ਉਸ ਦੇ ਅੰਦਰ ਸਾਰੇ ਆਤਮਕ ਗੁਣ ਪੈਦਾ ਹੋ ਜਾਂਦੇ ਹਨ, ਪਰ) ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ। ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ। ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ। ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ॥੩॥