Hukumnama - Ang 855

Grihu Thaj Ban Khandd Jaaeeai Chun Khaaeeai Kandhaa in Raag Bilaaval

In Gurmukhi

ਬਿਲਾਵਲੁ ॥
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥
ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥
ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥
ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥
ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥
ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥
ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥
ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥

Phonetic English

Bilaaval ||
Grihu Thaj Ban Khandd Jaaeeai Chun Khaaeeai Kandhaa ||
Ajahu Bikaar N Shhoddee Paapee Man Mandhaa ||1||
Kio Shhootto Kaisae Tharo Bhavajal Nidhh Bhaaree ||
Raakh Raakh Maerae Beethulaa Jan Saran Thumhaaree ||1|| Rehaao ||
Bikhai Bikhai Kee Baasanaa Thajeea Neh Jaaee ||
Anik Jathan Kar Raakheeai Fir Fir Lapattaaee ||2||
Jaraa Jeevan Joban Gaeiaa Kishh Keeaa N Neekaa ||
Eihu Jeearaa Niramolako Kouddee Lag Meekaa ||3||
Kahu Kabeer Maerae Maadhhavaa Thoo Sarab Biaapee ||
Thum Samasar Naahee Dhaeiaal Mohi Samasar Paapee ||4||3||

English Translation

Bilaaval:
Abandoning his household, he may go to the forest, and live by eating roots;
But even so, his sinful, evil mind does not renounce corruption. ||1||
How can anyone be saved? How can anyone cross over the terrifying world-ocean?
Save me, save me, O my Lord! Your humble servant seeks Your Sanctuary. ||1||Pause||
I cannot escape my desire for sin and corruption.
I make all sorts of efforts to hold back from this desire, but it clings to me, again and again. ||2||
Youth and old age - my entire life has passed, but I haven't done any good.
This priceless soul has been treated as if if were worth no more than a shell. ||3||
Says Kabeer, O my Lord, You are contained in all.
There is none as merciful as You are, and none as sinful as I am. ||4||3||

Punjabi Viakhya

nullnullਜੇ ਗ੍ਰਿਹਸਤ ਤਿਆਗ ਕੇ ਜੰਗਲਾਂ ਵਿਚ ਚਲੇ ਜਾਈਏ, ਤੇ ਗਾਜਰ ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰੀਏ, ਤਾਂ ਭੀ ਇਹ ਪਾਪੀ ਚੰਦਰਾ ਮਨ ਵਿਕਾਰ ਨਹੀਂ ਛੱਡਦਾ ॥੧॥nullਹੇ ਮੇਰੇ ਪ੍ਰਭੂ! ਮੈਂ ਤੇਰਾ ਦਾਸ ਤੇਰੀ ਸ਼ਰਨ ਆਇਆ ਹਾਂ, ਮੈਨੂੰ (ਇਹਨਾਂ ਵਿਕਾਰਾਂ ਤੋਂ) ਬਚਾ। ਮੈਂ ਕਿਵੇਂ ਇਹਨਾਂ ਤੋਂ ਖ਼ਲਾਸੀ ਕਰਾਵਾਂ? ਇਹ ਸੰਸਾਰ ਬੜਾ ਵੱਡਾ ਸਮੁੰਦਰ ਹੈ, ਮੈਂ ਕਿਵੇਂ ਇਸ ਤੋਂ ਪਾਰ ਲੰਘਾਂ? ॥੧॥ ਰਹਾਉ ॥nullਹੇ ਮੇਰੇ ਬੀਠਲ! ਮੈਥੋਂ ਇਹਨਾਂ ਅਨੇਕਾਂ ਕਿਸਮਾਂ ਦੇ ਵਿਸ਼ਿਆਂ ਦੇ ਚਸਕੇ ਛੱਡੇ ਨਹੀਂ ਜਾ ਸਕਦੇ। ਕਈ ਜਤਨ ਕਰ ਕੇ ਇਸ ਮਨ ਨੂੰ ਰੋਕੀਦਾ ਹੈ, ਪਰ ਇਹ ਮੁੜ ਮੁੜ ਵਿਸ਼ਿਆਂ ਦੀਆਂ ਵਾਸ਼ਨਾਂ ਨੂੰ ਜਾ ਚੰਬੜਦਾ ਹੈ ॥੨॥nullਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰਮ ਨਹੀਂ ਕੀਤਾ। ਮੇਰੀ ਇਹ ਜਿੰਦ ਅਮੋਲਕ ਸੀ, ਪਰ ਮੈਂ ਇਸ ਨੂੰ ਕੌਡੀ ਦੇ ਬਰਾਬਰ ਕਰ ਦਿੱਤਾ ਹੈ ॥੩॥nullਕਬੀਰ ਆਖਦਾ ਹੈ- (ਆਪਣੇ ਪ੍ਰਭੂ ਅੱਗੇ ਇਉਂ) ਬੇਨਤੀ ਕਰ-ਹੇ ਪਿਆਰੇ ਪ੍ਰਭੂ! ਤੂੰ ਸਭ ਜੀਆਂ ਵਿਚ ਵਿਆਪਕ ਹੈਂ (ਤੇ ਸਭ ਦੇ ਦਿਲ ਦੀ ਜਾਣਦਾ ਹੈਂ, ਮੇਰਾ ਅੰਦਰਲਾ ਹਾਲ ਭੀ ਤੂੰ ਜਾਣਦਾ ਹੈਂ) ਤੇਰੇ ਜੇਡਾ ਕੋਈ ਦਇਆ ਕਰਨ ਵਾਲਾ ਨਹੀਂ, ਤੇ ਮੇਰੇ ਵਰਗਾ ਕੋਈ ਪਾਪੀ ਨਹੀਂ (ਸੋ, ਮੈਨੂੰ ਤੂੰ ਆਪ ਹੀ ਇਹਨਾਂ ਵਿਕਾਰਾਂ ਤੋਂ ਬਚਾ) ॥੪॥੩॥