Hukumnama - Ang 856

Dharamaadhae Thaadtae Dharabaar in Raag Bilaaval

In Gurmukhi

ਬਿਲਾਵਲੁ ॥
ਦਰਮਾਦੇ ਠਾਢੇ ਦਰਬਾਰਿ ॥
ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥
ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ੍ਹ੍ਹ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥
ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥
ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥
ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥

Phonetic English

Bilaaval ||
Dharamaadhae Thaadtae Dharabaar ||
Thujh Bin Surath Karai Ko Maeree Dharasan Dheejai Kholih Kivaar ||1|| Rehaao ||
Thum Dhhan Dhhanee Oudhaar Thiaagee Sravananh Suneeath Sujas Thumhaar ||
Maago Kaahi Rank Sabh Dhaekho Thumh Hee Thae Maero Nisathaar ||1||
Jaidhaeo Naamaa Bip Sudhaamaa Thin Ko Kirapaa Bhee Hai Apaar ||
Kehi Kabeer Thum Sanmrathh Dhaathae Chaar Padhaarathh Dhaeth N Baar ||2||7||

English Translation

Bilaaval:
I stand humbly at Your Court.
Who else can take care of me, other than You? Please open Your door, and grant me the Blessed Vision of Your Darshan. ||1||Pause||
You are the richest of the rich, generous and unattached. With my ears, I listen to Your Praises.
From whom should I beg? I see that all are beggars. My salvation comes only from You. ||1||
You blessed Jai Dayv, Naam Dayv and Sudaamaa the Brahmin with Your infinite mercy.
Says Kabeer, You are the All-powerful Lord, the Great Giver; in an instant, You bestow the four great blessings. ||2||7||

Punjabi Viakhya

nullnullਹੇ ਪ੍ਰਭੂ! ਮੈਂ ਤੇਰੇ ਦਰ ਤੇ ਮੰਗਤਾ ਬਣ ਕੇ ਖੜਾ ਹਾਂ। ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕੇ ਮੈਨੂੰ ਦੀਦਾਰ ਬਖ਼ਸ਼ ॥੧॥ ਰਹਾਉ ॥nullਤੂੰ ਹੀ (ਜਗਤ ਦੇ ਸਾਰੇ) ਧਨ ਪਦਾਰਥ ਦਾ ਮਾਲਕ ਹੈਂ, ਤੇ ਬੜਾ ਖੁਲ੍ਹੇ ਦਿਲ ਵਾਲਾ ਦਾਨੀ ਹੈਂ। (ਜਗਤ ਵਿਚ) ਤੇਰੀ ਹੀ (ਦਾਨੀ ਹੋਣ ਦੀ) ਮਿੱਠੀ ਸੋਭਾ ਕੰਨੀਂ ਸੁਣੀ ਜਾ ਰਹੀ ਹੈ। ਮੈਂ ਹੋਰ ਕਿਸ ਪਾਸੋਂ ਮੰਗਾਂ? ਮੈਨੂੰ ਤਾਂ ਸਭ ਕੰਗਾਲ ਦਿੱਸ ਰਹੇ ਹਨ। ਮੇਰਾ ਬੇੜਾ ਤੇਰੇ ਰਾਹੀਂ ਹੀ ਪਾਰ ਹੋ ਸਕਦਾ ਹੈ ॥੧॥nullਕਬੀਰ ਆਖਦਾ ਹੈ-ਤੂੰ ਸਭ ਦਾਤਾਂ ਦੇਣ ਜੋਗਾ ਦਾਤਾਰ ਹੈਂ। ਜੀਵਾਂ ਨੂੰ ਚਾਰੇ ਪਦਾਰਥ ਦੇਂਦਿਆਂ ਤੈਨੂੰ ਰਤਾ ਢਿੱਲ ਨਹੀਂ ਲੱਗਦੀ। ਜੈਦੇਵ, ਨਾਮਦੇਵ, ਸੁਦਾਮਾ ਬ੍ਰਾਹਮਣ-ਇਹਨਾਂ ਉੱਤੇ ਤੇਰੀ ਹੀ ਬੇਅੰਤ ਕਿਰਪਾ ਹੋਈ ਸੀ ॥੨॥੭॥