Hukumnama - Ang 857

Safal Janam Mo Ko Gur Keenaa in Raag Bilaaval

In Gurmukhi

ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸਫਲ ਜਨਮੁ ਮੋ ਕਉ ਗੁਰ ਕੀਨਾ ॥
ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥
ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥
ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥
ਨਾਮਦੇਇ ਸਿਮਰਨੁ ਕਰਿ ਜਾਨਾਂ ॥
ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥

Phonetic English

Bilaaval Baanee Bhagath Naamadhaev Jee Kee
Ik Oankaar Sathigur Prasaadh ||
Safal Janam Mo Ko Gur Keenaa ||
Dhukh Bisaar Sukh Anthar Leenaa ||1||
Giaan Anjan Mo Ko Gur Dheenaa ||
Raam Naam Bin Jeevan Man Heenaa ||1|| Rehaao ||
Naamadhaee Simaran Kar Jaanaan ||
Jagajeevan Sio Jeeo Samaanaan ||2||1||

English Translation

Bilaaval, The Word Of Devotee Naam Dayv Jee:
One Universal Creator God. By The Grace Of The True Guru:
The Guru has made my life fruitful.
My pain is forgotten, and I have found peace deep within myself. ||1||
The Guru has blessed me with the ointment of spiritual wisdom.
Without the Lord's Name, life is mindless. ||1||Pause||
Meditating in remembrance, Naam Dayv has come to know the Lord.
His soul is blended with the Lord, the Life of the World. ||2||1||

Punjabi Viakhya

ਰਾਗ ਬਿਲਾਵਲੁ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਮੈਨੂੰ ਮੇਰੇ ਸਤਿਗੁਰੂ ਨੇ ਸਫਲ ਜੀਵਨ ਵਾਲਾ ਬਣਾ ਦਿੱਤਾ ਹੈ, ਮੈਂ ਹੁਣ (ਜਗਤ ਦੇ ਸਾਰੇ) ਦੁੱਖ ਭੁਲਾ ਕੇ (ਆਤਮਕ) ਸੁਖ ਵਿਚ ਲੀਨ ਹੋ ਗਿਆ ਹਾਂ ॥੧॥nullਮੈਨੂੰ ਸਤਿਗੁਰੂ ਨੇ ਆਪਣੇ ਗਿਆਨ ਦਾ (ਐਸਾ) ਸੁਰਮਾ ਦਿੱਤਾ ਹੈ ਕਿ ਹੇ ਮਨ! ਹੁਣ ਪ੍ਰਭੂ ਦੀ ਬੰਦਗੀ ਤੋਂ ਬਿਨਾ ਜੀਊਣਾ ਵਿਅਰਥ ਜਾਪਦਾ ਹੈ ॥੧॥ ਰਹਾਉ ॥nullਮੈਂ ਨਾਮਦੇਵ ਨੇ ਪ੍ਰਭੂ ਦਾ ਭਜਨ ਕਰ ਕੇ ਪ੍ਰਭੂ ਨਾਲ ਸਾਂਝ ਪਾ ਲਈ ਹੈ ਤੇ ਜਗਤ-ਦੇ-ਆਸਰੇ ਪ੍ਰਭੂ ਵਿਚ ਮੇਰੀ ਜਿੰਦ ਲੀਨ ਹੋ ਗਈ ਹੈ ॥੨॥੧॥