Hukumnama - Ang 859
Jae Man Chith Aas Rakhehi Har Oopar Thaa Man Chindhae Anaek Anaek Fal Paaee in Raag Gond
In Gurmukhi
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥
ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥
ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥
ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥
ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥
ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥
ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥
ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥
ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥
ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥
ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥
ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥
ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥
ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥
Phonetic English
Ik Oankaar Sath Naam Karathaa Purakh Nirabho Niravair Akaal Moorath Ajoonee Saibhan Gur Prasaadh ||
Raag Gonadd Choupadhae Mehalaa 4 Ghar 1 ||
Jae Man Chith Aas Rakhehi Har Oopar Thaa Man Chindhae Anaek Anaek Fal Paaee ||
Har Jaanai Sabh Kishh Jo Jeee Varathai Prabh Ghaaliaa Kisai Kaa Eik Thil N Gavaaee ||
Har This Kee Aas Keejai Man Maerae Jo Sabh Mehi Suaamee Rehiaa Samaaee ||1||
Maerae Man Aasaa Kar Jagadhees Gusaaee ||
Jo Bin Har Aas Avar Kaahoo Kee Keejai Saa Nihafal Aas Sabh Birathhee Jaaee ||1|| Rehaao ||
Jo Dheesai Maaeiaa Moh Kuttanb Sabh Math This Kee Aas Lag Janam Gavaaee ||
Einh Kai Kishh Haathh Nehee Kehaa Karehi Eihi Bapurrae Einh Kaa Vaahiaa Kashh N Vasaaee ||
Maerae Man Aas Kar Har Preetham Apunae Kee Jo Thujh Thaarai Thaeraa Kuttanb Sabh Shhaddaaee ||2||
Jae Kishh Aas Avar Karehi Paramithree Math Thoon Jaanehi Thaerai Kithai Kanm Aaee ||
Eih Aas Paramithree Bhaao Dhoojaa Hai Khin Mehi Jhooth Binas Sabh Jaaee ||
Maerae Man Aasaa Kar Har Preetham Saachae Kee Jo Thaeraa Ghaaliaa Sabh Thhaae Paaee ||3||
Aasaa Manasaa Sabh Thaeree Maerae Suaamee Jaisee Thoo Aas Karaavehi Thaisee Ko Aas Karaaee ||
Kishh Kisee Kai Hathh Naahee Maerae Suaamee Aisee Maerai Sathigur Boojh Bujhaaee ||
Jan Naanak Kee Aas Thoo Jaanehi Har Dharasan Dhaekh Har Dharasan Thripathaaee ||4||1||
English Translation
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
Raag Gond, Chau-Padas, Fourth Mehl, First House:
If, in his conscious mind, he places his hopes in the Lord, then he shall obtain the fruits of all the many desires of his mind.
The Lord knows everything which happens to the soul. Not even an iota of one's effort goes to waste.
Place your hopes in the Lord, O my mind; the Lord and Master is pervading and permeating all. ||1||
O my mind, place your hopes in the Lord of the World, the Master of the Universe.
That hope which is placed in any other than the Lord - that hope is fruitless, and totally useless. ||1||Pause||
That which you can see, Maya, and all attachment to family - don't place your hopes in them, or your life will be wasted and lost.
Nothing is in their hands; what can these poor creatures do? By their actions, nothing can be done.
O my mind, place your hopes in the Lord, your Beloved, who shall carry you across, and save your whole family as well. ||2||
If you place your hopes in any other, in any friend other than the Lord, then you shall come to know that it is of no use at all.
This hope placed in other friends comes from the love of duality. In an instant, it is gone; it is totally false.
O my mind, place your hopes in the Lord, your True Beloved, who shall approve and reward you for all your efforts. ||3||
Hope and desire are all Yours, O my Lord and Master. As You inspire hope, so are the hopes held.
Nothing is in the hands of anyone, O my Lord and Master; such is the understanding the True Guru has given me to understand.
You alone know the hope of servant Nanak, O Lord; gazing upon the Blessed Vision of the Lord's Darshan, he is satisfied. ||4||1||
Punjabi Viakhya
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਗੋਂਡ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।nullnullਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ॥੧॥nullਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ॥੧॥ ਰਹਾਉ ॥nullnullਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ॥੨॥nullnullਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ॥੩॥nullnullਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ॥੪॥੧॥