Hukumnama - Ang 867

Santh Kaa Leeaa Dhharath Bidhaaro in Raag Gond

In Gurmukhi

ਗੋਂਡ ਮਹਲਾ ੫ ॥
ਸੰਤ ਕਾ ਲੀਆ ਧਰਤਿ ਬਿਦਾਰਉ ॥
ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥
ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥
ਸੰਤ ਉਧਾਰਉ ਤਤਖਿਣ ਤਾਲਿ ॥੧॥
ਸੋਈ ਸੰਤੁ ਜਿ ਭਾਵੈ ਰਾਮ ॥
ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥
ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥
ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥
ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥
ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥
ਸੰਤ ਕੀ ਨਿੰਦਾ ਕਰਹੁ ਨ ਕੋਇ ॥
ਜੋ ਨਿੰਦੈ ਤਿਸ ਕਾ ਪਤਨੁ ਹੋਇ ॥
ਜਿਸ ਕਉ ਰਾਖੈ ਸਿਰਜਨਹਾਰੁ ॥
ਝਖ ਮਾਰਉ ਸਗਲ ਸੰਸਾਰੁ ॥੩॥
ਪ੍ਰਭ ਅਪਨੇ ਕਾ ਭਇਆ ਬਿਸਾਸੁ ॥
ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥
ਨਾਨਕ ਕਉ ਉਪਜੀ ਪਰਤੀਤਿ ॥
ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥

Phonetic English

Gonadd Mehalaa 5 ||
Santh Kaa Leeaa Dhharath Bidhaaro ||
Santh Kaa Nindhak Akaas Thae Ttaaro ||
Santh Ko Raakho Apanae Jeea Naal ||
Santh Oudhhaaro Thathakhin Thaal ||1||
Soee Santh J Bhaavai Raam ||
Santh Gobindh Kai Eaekai Kaam ||1|| Rehaao ||
Santh Kai Oopar Dhaee Prabh Haathh ||
Santh Kai Sang Basai Dhin Raath ||
Saas Saas Santheh Prathipaal ||
Santh Kaa Dhokhee Raaj Thae Ttaal ||2||
Santh Kee Nindhaa Karahu N Koe ||
Jo Nindhai This Kaa Pathan Hoe ||
Jis Ko Raakhai Sirajanehaar ||
Jhakh Maaro Sagal Sansaar ||3||
Prabh Apanae Kaa Bhaeiaa Bisaas ||
Jeeo Pindd Sabh This Kee Raas ||
Naanak Ko Oupajee Paratheeth ||
Manamukh Haar Guramukh Sadh Jeeth ||4||16||18||

English Translation

Gond, Fifth Mehl:
One who is cursed by the Saints, is thrown down on the ground.
The slanderer of the Saints is thrown down from the skies.
I hold the Saints close to my soul.
The Saints are saved instantaneously. ||1||
He alone is a Saint, who is pleasing to the Lord.
The Saints, and God, have only one job to do. ||1||Pause||
God gives His hand to shelter the Saints.
He dwells with His Saints, day and night.
With each and every breath, He cherishes His Saints.
He takes the power away from the enemies of the Saints. ||2||
Let no one slander the Saints.
Whoever slanders them, will be destroyed.
One who is protected by the Creator Lord,
Cannot be harmed, no matter how much the whole world may try. ||3||
I place my faith in my God.
My soul and body all belong to Him.
This is the faith which inspires Nanak:
The self-willed manmukhs will fail, while the Gurmukhs will always win. ||4||16||18||

Punjabi Viakhya

nullnullnullnull(ਹੇ ਭਾਈ! ਤਾਹੀਏਂ ਪਰਮਾਤਮਾ ਆਖਦਾ ਹੈ-) ਜਿਸ ਮਨੁੱਖ ਨੂੰ ਸੰਤ ਫਿਟਕਾਰ ਪਾਏ, ਮੈਂ ਉਸ ਦੀਆਂ ਜੜ੍ਹਾਂ ਪੁੱਟ ਦੇਂਦਾ ਹਾਂ। ਸੰਤ ਦੀ ਨਿੰਦਾ ਕਰਨ ਵਾਲੇ ਨੂੰ ਮੈਂ ਉੱਚੇ ਮਰਾਤਬੇ ਤੋਂ ਹੇਠਾਂ ਡੇਗ ਦੇਂਦਾ ਹਾਂ। ਸੰਤ ਨੂੰ ਮੈਂ ਸਦਾ ਆਪਣੀ ਜਿੰਦ ਦੇ ਨਾਲ ਰੱਖਦਾ ਹਾਂ। (ਕਿਸੇ ਭੀ ਬਿਪਤਾ ਤੋਂ) ਸੰਤ ਨੂੰ ਮੈਂ ਤੁਰਤ ਉਸੇ ਵੇਲੇ ਬਚਾ ਲੈਂਦਾ ਹਾਂ ॥੧॥nullਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹੀ ਹੈ ਸੰਤ। ਸੰਤ ਦੇ ਹਿਰਦੇ ਵਿਚ ਅਤੇ ਗੋਬਿੰਦ ਦੇ ਮਨ ਵਿਚ ਇਕੋ ਜਿਹਾ ਕੰਮ ਹੁੰਦਾ ਹੈ ॥੧॥ ਰਹਾਉ ॥nullnullnullਹੇ ਭਾਈ! ਪ੍ਰਭੂ ਆਪਣਾ ਹੱਥ (ਆਪਣੇ) ਸੰਤ ਉੱਤੇ ਰੱਖਦਾ ਹੈ, ਪ੍ਰਭੂ ਆਪਣੇ ਸੰਤ ਦੇ ਨਾਲ ਦਿਨ ਰਾਤ (ਹਰ ਵੇਲੇ) ਵੱਸਦਾ ਹੈ। ਪ੍ਰਭੂ ਆਪਣੇ ਸੰਤਾਂ ਦੀ (ਉਹਨਾਂ ਦੇ) ਹਰੇਕ ਸਾਹ ਦੇ ਨਾਲ ਰਾਖੀ ਕਰਦਾ ਹੈ। ਸੰਤ ਦਾ ਬੁਰਾ ਮੰਗਣ ਵਾਲੇ ਨੂੰ ਪ੍ਰਭੂ ਰਾਜ ਤੋਂ (ਭੀ) ਹੇਠਾਂ ਡੇਗ ਦੇਂਦਾ ਹੈ ॥੨॥nullnullnullਹੇ ਭਾਈ! ਕੋਈ ਭੀ ਮਨੁੱਖ ਕਿਸੇ ਸੰਤ ਦੀ ਨਿੰਦਾ ਨਾਹ ਕਰਿਆ ਕਰੇ। ਜੇਹੜਾ ਭੀ ਮਨੁੱਖ ਨਿੰਦਾ ਕਰਦਾ ਹੈ, ਉਹ ਆਤਮਕ ਜੀਵਨ ਤੋਂ ਡਿੱਗ ਪੈਂਦਾ ਹੈ। ਕਰਤਾਰ ਆਪ ਜਿਸ ਮਨੁੱਖ ਦੀ ਰੱਖਿਆ ਕਰਦਾ ਹੈ, ਸਾਰਾ ਸੰਸਾਰ (ਉਸ ਦਾ ਨੁਕਸਾਨ ਕਰਨ ਲਈ) ਬੇ-ਸ਼ੱਕ ਪਿਆ ਝਖਾਂ ਮਾਰੇ (ਉਸ ਦਾ ਕੋਈ ਵਿਗਾੜ ਨਹੀਂ ਕਰ ਸਕਦਾ) ॥੩॥nullnullnullਹੇ ਭਾਈ! ਜਿਸ ਮਨੁੱਖ ਨੂੰ ਆਪਣੇ ਪ੍ਰਭੂ ਉਤੇ ਭਰੋਸਾ ਬਣ ਜਾਂਦਾ ਹੈ (ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪ੍ਰਭੂ ਦਾ ਦਿੱਤਾ ਹੋਇਆ ਹੀ ਸਰਮਾਇਆ ਹੈ। ਹੇ ਭਾਈ! ਨਾਨਕ ਦੇ ਹਿਰਦੇ ਵਿਚ ਭੀ ਇਹ ਯਕੀਨ ਬਣ ਗਿਆ ਹੈ ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਜੀਵਨ-ਬਾਜ਼ੀ ਵਿਚ) ਹਾਰ ਜਾਂਦਾ ਹੈ, ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਸਦਾ ਜਿੱਤ ਪ੍ਰਾਪਤ ਹੁੰਦੀ ਹੈ ॥੪॥੧੬॥੧੮॥