Hukumnama - Ang 870

Bhujaa Baandhh Bhilaa Kar Ddaariou in Raag Gond

In Gurmukhi

ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥
ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥
ਹਸਤਿ ਭਾਗਿ ਕੈ ਚੀਸਾ ਮਾਰੈ ॥
ਇਆ ਮੂਰਤਿ ਕੈ ਹਉ ਬਲਿਹਾਰੈ ॥੧॥
ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥
ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥
ਰੇ ਮਹਾਵਤ ਤੁਝੁ ਡਾਰਉ ਕਾਟਿ ॥
ਇਸਹਿ ਤੁਰਾਵਹੁ ਘਾਲਹੁ ਸਾਟਿ ॥
ਹਸਤਿ ਨ ਤੋਰੈ ਧਰੈ ਧਿਆਨੁ ॥
ਵਾ ਕੈ ਰਿਦੈ ਬਸੈ ਭਗਵਾਨੁ ॥੨॥
ਕਿਆ ਅਪਰਾਧੁ ਸੰਤ ਹੈ ਕੀਨ੍ਹ੍ਹਾ ॥
ਬਾਂਧਿ ਪੋਟ ਕੁੰਚਰ ਕਉ ਦੀਨ੍ਹ੍ਹਾ ॥
ਕੁੰਚਰੁ ਪੋਟ ਲੈ ਲੈ ਨਮਸਕਾਰੈ ॥
ਬੂਝੀ ਨਹੀ ਕਾਜੀ ਅੰਧਿਆਰੈ ॥੩॥
ਤੀਨਿ ਬਾਰ ਪਤੀਆ ਭਰਿ ਲੀਨਾ ॥
ਮਨ ਕਠੋਰੁ ਅਜਹੂ ਨ ਪਤੀਨਾ ॥
ਕਹਿ ਕਬੀਰ ਹਮਰਾ ਗੋਬਿੰਦੁ ॥
ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥

Phonetic English

Raag Gonadd Baanee Kabeer Jeeo Kee Ghar 2
Ik Oankaar Sathigur Prasaadh ||
Bhujaa Baandhh Bhilaa Kar Ddaariou ||
Hasathee Krop Moondd Mehi Maariou ||
Hasath Bhaag Kai Cheesaa Maarai ||
Eiaa Moorath Kai Ho Balihaarai ||1||
Aahi Maerae Thaakur Thumaraa Jor ||
Kaajee Bakibo Hasathee Thor ||1|| Rehaao ||
Rae Mehaavath Thujh Ddaaro Kaatt ||
Eisehi Thuraavahu Ghaalahu Saatt ||
Hasath N Thorai Dhharai Dhhiaan ||
Vaa Kai Ridhai Basai Bhagavaan ||2||
Kiaa Aparaadhh Santh Hai Keenhaa ||
Baandhh Pott Kunchar Ko Dheenhaa ||
Kunchar Pott Lai Lai Namasakaarai ||
Boojhee Nehee Kaajee Andhhiaarai ||3||
Theen Baar Patheeaa Bhar Leenaa ||
Man Kathor Ajehoo N Patheenaa ||
Kehi Kabeer Hamaraa Gobindh ||
Chouthhae Padh Mehi Jan Kee Jindh ||4||1||4||

English Translation

Raag Gond, The Word Of Kabeer Jee, Second House:
One Universal Creator God. By The Grace Of The True Guru:
They tied my arms, bundled me up, and threw me before an elephant.
The elephant driver struck him on the head, and infuriated him.
But the elephant ran away, trumpeting,
"I am a sacrifice to this image of the Lord."||1||
O my Lord and Master, You are my strength.
The Qazi shouted at the driver to drive the elephant on. ||1||Pause||
He yelled out, ""O driver, I shall cut you into pieces.
Hit him, and drive him on!""
But the elephant did not move; instead, he began to meditate.
The Lord God abides within his mind. ||2||
What sin has this Saint committed,
That you have made him into a bundle and thrown him before the elephant?
Lifting up the bundle, the elephant bows down before it.
The Qazi could not understand it; he was blind. ||3||
Three times, he tried to do it.
Even then, his hardened mind was not satisfied.
Says Kabeer, such is my Lord and Master.
The soul of His humble servant dwells in the fourth state. ||4||1||4||

Punjabi Viakhya

ਰਾਗ ਗੋਂਡ, ਘਰ ੨ ਵਿੱਚ ਭਗਤ ਕਬੀਰ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਮੇਰੀਆਂ ਬਾਹਾਂ ਬੰਨ੍ਹ ਕੇ ਢੇਮ ਵਾਂਗ (ਮੈਨੂੰ ਇਹਨਾਂ ਲੋਕਾਂ ਹਾਥੀ ਅੱਗੇ) ਸੁੱਟ ਦਿੱਤਾ ਹੈ, (ਮਹਾਵਤ ਨੇ) ਗੁੱਸੇ ਵਿਚ ਆ ਕੇ ਹਾਥੀ ਦੇ ਸਿਰ ਉੱਤੇ (ਸੱਟ) ਮਾਰੀ ਹੈ। ਪਰ ਹਾਥੀ (ਮੈਨੂੰ ਪੈਰਾਂ ਹੇਠ ਲਿਤਾੜਨ ਦੇ ਥਾਂ) ਚੀਕਾਂ ਮਾਰ ਕੇ (ਹੋਰ ਪਾਸੇ) ਭੱਜਦਾ ਹੈ, (ਜਿਵੇਂ ਆਖਦਾ ਹੈ-) ਮੈਂ ਸਦਕੇ ਹਾਂ ਇਸ ਸੋਹਣੇ ਬੰਦੇ ਤੋਂ ॥੧॥nullਹੇ ਮੇਰੇ ਪ੍ਰਭੂ! ਕਾਜ਼ੀ ਤਾਂ ਕਹਿ ਰਿਹਾ ਹੈ ਕਿ (ਇਸ ਕਬੀਰ ਉੱਤੇ) ਹਾਥੀ ਚਾੜ੍ਹ ਦੇਹ, ਪਰ ਮੈਨੂੰ ਤੇਰਾ ਤਾਣ ਹੈ (ਸੋ, ਤੇਰੀ ਬਰਕਤਿ ਨਾਲ ਮੈਨੂੰ ਕੋਈ ਫ਼ਿਕਰ ਨਹੀਂ ਹੈ) ॥੧॥ ਰਹਾਉ ॥nullnullnull(ਕਾਜ਼ੀ ਆਖਦਾ ਹੈ-) ਇਸ ਹਾਥੀ ਨੂੰ ਸੱਟ ਮਾਰ ਤੇ (ਕਬੀਰ ਵਲ) ਤੋਰ, ਨਹੀਂ ਤਾਂ ਮੈਂ ਤੇਰਾ ਸਿਰ ਉਤਰਾ ਦਿਆਂਗਾ। ਪਰ ਹਾਥੀ ਤੁਰਦਾ ਨਹੀਂ (ਉਹ ਤਾਂ ਇਉਂ ਦਿੱਸਦਾ ਹੈ ਜਿਵੇਂ) ਪ੍ਰਭੂ-ਚਰਨਾਂ ਵਿਚ ਮਸਤ ਹੈ (ਜਿਵੇਂ) ਉਸ ਦੇ ਹਿਰਦੇ ਵਿਚ ਪਰਮਾਤਮਾ (ਪਰਗਟ ਹੋ ਕੇ) ਵੱਸ ਰਿਹਾ ਹੈ ॥੨॥nullnullnullਮੇਰੀ ਪੋਟਲੀ ਬੰਨ੍ਹ ਕੇ (ਇਹਨਾਂ ਮੈਨੂੰ) ਹਾਥੀ ਅੱਗੇ ਸੁੱਟ ਦਿੱਤਾ, ਭਲਾ ਮੈਂ ਆਪਣੇ ਪ੍ਰਭੂ ਦੇ ਸੇਵਕ ਨੇ ਇਹਨਾਂ ਦਾ ਕੀਹ ਵਿਗਾੜ ਕੀਤਾ ਸੀ? ਪਰ ਕਾਜ਼ੀ ਨੂੰ (ਤੁਅੱਸਬ ਦੇ) ਹਨੇਰੇ ਵਿਚ ਇਹ ਸਮਝ ਹੀ ਨਹੀਂ ਆਈ, (ਤੇ ਉਧਰ) ਹਾਥੀ (ਮੇਰੇ ਸਰੀਰ ਦੀ ਬਣੀ) ਪੋਟਲੀ ਨੂੰ ਮੁੜ ਮੁੜ ਸਿਰ ਨਿਵਾ ਰਿਹਾ ਹੈ ॥੩॥nullnullnull(ਕਾਜ਼ੀ ਨੇ ਹਾਥੀ ਨੂੰ ਮੇਰੇ ਉਪਰ ਚਾੜ੍ਹ ਚਾੜ੍ਹ ਕੇ) ਤਿੰਨ ਵਾਰੀ ਪਰਤਾਵਾ ਲਿਆ, ਪਰ ਉਸ ਦੀ (ਫਿਰ ਭੀ) ਤਸੱਲੀ ਨਾਹ ਹੋਈ (ਕਿਉਂਕਿ ਉਹ) ਮਨ ਦਾ ਕਠੋਰ ਸੀ। ਕਬੀਰ ਆਖਦਾ ਹੈ-(ਕਾਜ਼ੀ ਨੂੰ ਇਹ ਸਮਝ ਨਾਹ ਆਈ ਕਿ) ਸਾਡਾ (ਪ੍ਰਭੂ ਦੇ ਸੇਵਕਾਂ ਦਾ ਰਾਖਾ) ਪਰਮਾਤਮਾ ਹੈ, ਪ੍ਰਭੂ ਦੇ ਦਾਸਾਂ ਦੀ ਜਿੰਦ ਸਦਾ ਪ੍ਰਭੂ ਦੇ ਚਰਨਾਂ ਵਿਚ ਟਿਕੀ ਰਹਿੰਦੀ ਹੈ (ਇਸ ਵਾਸਤੇ ਉਹਨਾਂ ਨੂੰ ਕੋਈ ਡਰਾ ਧਮਕਾ ਨਹੀਂ ਸਕਦਾ) ॥੪॥੧॥੪॥