Hukumnama - Ang 878

Ham Ddolath Baerree Paap Bharee Hai Pavan Lagai Math Jaaee in Raag Raamkali

In Gurmukhi

ਰਾਮਕਲੀ ਮਹਲਾ ੧ ॥
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
ਗੁਰ ਤਾਰਿ ਤਾਰਣਹਾਰਿਆ ॥
ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥

Phonetic English

Raamakalee Mehalaa 1 ||
Ham Ddolath Baerree Paap Bharee Hai Pavan Lagai Math Jaaee ||
Sanamukh Sidhh Bhaettan Ko Aaeae Nihacho Dhaehi Vaddiaaee ||1||
Gur Thaar Thaaranehaariaa ||
Dhaehi Bhagath Pooran Avinaasee Ho Thujh Ko Balihaariaa ||1|| Rehaao ||
Sidhh Saadhhik Jogee Ar Jangam Eaek Sidhh Jinee Dhhiaaeiaa ||
Parasath Pair Sijhath Thae Suaamee Akhar Jin Ko Aaeiaa ||2||
Jap Thap Sanjam Karam N Jaanaa Naam Japee Prabh Thaeraa ||
Gur Paramaesar Naanak Bhaettiou Saachai Sabadh Nibaeraa ||3||6||

English Translation

Raamkalee, First Mehl:
My boat is wobbly and unsteady; it is filled with sins. The wind is rising - what if it tips over?
As sunmukh, I have turned to the Guru; O my Perfect Master; please be sure to bless me with Your glorious greatness. ||1||
O Guru, my Saving Grace, please carry me across the world-ocean.
Bless me with devotion to the perfect, imperishable Lord God; I am a sacrifice to You. ||1||Pause||
He alone is a Siddha, a seeker, a Yogi, a wandering pilgrim, who meditates on the One Perfect Lord.
Touching the feet of the Lord Master, they are emancipated; they come to receive the Word of the Teachings. ||2||
I know nothing of charity, meditation, self-discipline or religious rituals; I only chant Your Name, God.
Nanak has met the Guru, the Transcendent Lord God; through the True Word of His Shabad, he is set free. ||3||6||

Punjabi Viakhya

nullnull(ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਦਾਤਿ ਦੇਹ ॥੧॥null(ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ ॥੧॥ ਰਹਾਉ ॥nullਜਿਨ੍ਹਾਂ ਨੂੰ ਗੁਰੂ ਦਾ ਉਪਦੇਸ਼ ਮਿਲ ਜਾਂਦਾ ਹੈ ਉਹ ਮਾਲਿਕ-ਪ੍ਰਭੂ ਦੇ ਚਰਨ ਛੁਹ ਕੇ (ਜ਼ਿੰਦਗੀ ਦੀ ਬਾਜ਼ੀ ਵਿਚ) ਕਾਮਯਾਬ ਹੋ ਜਾਂਦੇ ਹਨ, ਉਹ ਇੱਕ ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਂਦੇ ਹਨ, ਉਹੀ ਹਨ ਅਸਲ ਸਿੱਧ ਸਾਧਿਕ ਜੋਗੀ ਤੇ ਜੰਗਮ ॥੨॥nullਹੇ ਪ੍ਰਭੂ! (ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿਬੇੜਨ ਵਾਸਤੇ) ਮੈਂ ਕਿਸੇ ਜਪ ਤਪ ਸੰਜਮ ਆਦਿਕ ਧਾਰਮਿਕ ਕਰਮ ਨੂੰ ਕਾਫ਼ੀ ਨਹੀਂ ਸਮਝਦਾ। ਮੈਂ ਤੇਰਾ ਨਾਮ ਹੀ ਸਿਮਰਦਾ ਹਾਂ। ਹੇ ਨਾਨਕ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ (ਕਿਉਂਕਿ) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਸ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿੱਬੜ ਜਾਂਦਾ ਹੈ ॥੩॥੬॥