Hukumnama - Ang 891

Gahu Kar Pakaree N Aaee Haathh in Raag Raamkali

In Gurmukhi

ਰਾਮਕਲੀ ਮਹਲਾ ੫ ॥
ਗਹੁ ਕਰਿ ਪਕਰੀ ਨ ਆਈ ਹਾਥਿ ॥
ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥
ਕਹੁ ਨਾਨਕ ਜਉ ਤਿਆਗਿ ਦਈ ॥
ਤਬ ਓਹ ਚਰਣੀ ਆਇ ਪਈ ॥੧॥
ਸੁਣਿ ਸੰਤਹੁ ਨਿਰਮਲ ਬੀਚਾਰ ॥
ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥
ਜਬ ਉਸ ਕਉ ਕੋਈ ਦੇਵੈ ਮਾਨੁ ॥
ਤਬ ਆਪਸ ਊਪਰਿ ਰਖੈ ਗੁਮਾਨੁ ॥
ਜਬ ਉਸ ਕਉ ਕੋਈ ਮਨਿ ਪਰਹਰੈ ॥
ਤਬ ਓਹ ਸੇਵਕਿ ਸੇਵਾ ਕਰੈ ॥੨॥
ਮੁਖਿ ਬੇਰਾਵੈ ਅੰਤਿ ਠਗਾਵੈ ॥
ਇਕਤੁ ਠਉਰ ਓਹ ਕਹੀ ਨ ਸਮਾਵੈ ॥
ਉਨਿ ਮੋਹੇ ਬਹੁਤੇ ਬ੍ਰਹਮੰਡ ॥
ਰਾਮ ਜਨੀ ਕੀਨੀ ਖੰਡ ਖੰਡ ॥੩॥
ਜੋ ਮਾਗੈ ਸੋ ਭੂਖਾ ਰਹੈ ॥
ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥
ਇਸਹਿ ਤਿਆਗਿ ਸਤਸੰਗਤਿ ਕਰੈ ॥
ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥

Phonetic English

Raamakalee Mehalaa 5 ||
Gahu Kar Pakaree N Aaee Haathh ||
Preeth Karee Chaalee Nehee Saathh ||
Kahu Naanak Jo Thiaag Dhee ||
Thab Ouh Charanee Aae Pee ||1||
Sun Santhahu Niramal Beechaar ||
Raam Naam Bin Gath Nehee Kaaee Gur Pooraa Bhaettath Oudhhaar ||1|| Rehaao ||
Jab Ous Ko Koee Dhaevai Maan ||
Thab Aapas Oopar Rakhai Gumaan ||
Jab Ous Ko Koee Man Pareharai ||
Thab Ouh Saevak Saevaa Karai ||2||
Mukh Baeraavai Anth Thagaavai ||
Eikath Thour Ouh Kehee N Samaavai ||
Oun Mohae Bahuthae Brehamandd ||
Raam Janee Keenee Khandd Khandd ||3||
Jo Maagai So Bhookhaa Rehai ||
Eis Sang Raachai S Kashhoo N Lehai ||
Eisehi Thiaag Sathasangath Karai ||
Vaddabhaagee Naanak Ouhu Tharai ||4||18||29||

English Translation

Raamkalee, Fifth Mehl:
No matter how hard you try to grab it, it does not come into your hands.
No matter how much you may love it, it does not go along with you.
Says Nanak, when you abandon it,
Then it comes and falls at your feet. ||1||
Listen, O Saints: this is the pure philosophy.
Without the Lord's Name, there is no salvation. Meeting with the Perfect Guru, one is saved. ||1||Pause||
When someone tries to appease her,
Then she takes pride in herself.
But when someone puts her out of his thoughts,
Then she serves him like a slave. ||2||
She seems to please, but in the end, she deceives.
She does not remain in any one place.
She has bewitched a great many worlds.
The Lord's humble servants cut her apart into pieces. ||3||
Whoever begs from her remains hungry.
Whoever is infatuated with her obtains nothing.
But one who renounces her, and joins the Society of the Saints,
By great good fortune, O Nanak, is saved. ||4||18||29||

Punjabi Viakhya

nullnullnullnull(ਹੇ ਸੰਤ ਜਨੋ! ਜਿਸ ਮਨੁੱਖ ਨੇ ਇਸ ਮਾਇਆ ਨੂੰ) ਬੜੇ ਧਿਆਨ ਨਾਲ ਭੀ ਫੜਿਆ, ਉਸ ਦੇ ਭੀ ਹੱਥ ਵਿਚ ਨਾਹ ਆਈ, ਜਿਸ ਨੇ (ਇਸ ਨਾਲ) ਬੜਾ ਪਿਆਰ ਭੀ ਪਾਇਆ, ਉਸ ਦੇ ਨਾਲ ਭੀ ਰਲ ਕੇ ਇਹ ਨਾ ਤੁਰੀ (ਸਾਥ ਨਾਹ ਨਿਬਾਹ ਸਕੀ)। ਨਾਨਕ ਆਖਦਾ ਹੈ- ਜਦੋਂ ਕਿਸੇ ਮਨੁੱਖ ਨੇ ਇਸ ਨੂੰ (ਮਨੋਂ) ਛੱਡ ਦਿੱਤਾ, ਤਦੋਂ ਇਹ ਆ ਕੇ ਉਸ ਦੀ ਚਰਨੀਂ ਪੈ ਗਈ ॥੧॥nullਹੇ ਸੰਤ ਜਨੋ! ਜੀਵਨ ਨੂੰ ਪਵਿੱਤਰ ਕਰਨ ਵਾਲੀ ਇਹ ਵਿਚਾਰ ਸੁਣੋ-ਪਰਮਾਤਮਾ ਦੇ ਨਾਮ ਤੋਂ ਬਿਨਾ ਉੱਚੀ ਆਤਮਕ ਅਵਸਥਾ ਰਤਾ ਭੀ ਨਹੀਂ ਹੁੰਦੀ, (ਪਰ ਨਾਮ ਗੁਰੂ ਪਾਸੋਂ ਮਿਲਦਾ ਹੈ) ਪੂਰਾ ਗੁਰੂ ਮਿਲਿਆਂ (ਮਾਇਆ ਦੇ ਮੋਹ ਤੋਂ ਖ਼ਲਾਸੀ ਹੋ ਕੇ) ਪਾਰ-ਉਤਾਰਾ ਹੋ ਜਾਂਦਾ ਹੈ ॥੧॥ ਰਹਾਉ ॥nullnullnullਹੇ ਸੰਤ ਜਨੋ! ਜਦੋਂ ਕੋਈ ਮਨੁੱਖ ਉਸ (ਮਾਇਆ) ਨੂੰ ਆਦਰ ਦੇਂਦਾ ਹੈ (ਸਾਂਭ ਸਾਂਭ ਕੇ ਰੱਖਣ ਦਾ ਜਤਨ ਕਰਦਾ ਹੈ) ਤਦੋਂ ਉਹ ਆਪਣੇ ਉਤੇ ਬੜਾ ਮਾਣ ਕਰਦੀ ਹੈ (ਰੁੱਸ ਰੁੱਸ ਕੇ ਨੱਸ ਜਾਣ ਦਾ ਜਤਨ ਕਰਦੀ ਹੈ)। ਪਰ ਜਦੋਂ ਕੋਈ ਮਨੁੱਖ ਉਸ ਨੂੰ ਆਪਣੇ ਮਨ ਤੋਂ ਲਾਹ ਦੇਂਦਾ ਹੈ, ਤਦੋਂ ਉਹ ਉਸ ਦੀ ਦਾਸੀ ਬਣ ਕੇ ਸੇਵਾ ਕਰਦੀ ਹੈ ॥੨॥nullnullnullਹੇ ਸੰਤ ਜਨੋ! (ਉਹ ਮਾਇਆ ਹਰੇਕ ਪ੍ਰਾਣੀ ਨੂੰ) ਮੂੰਹ ਨਾਲ ਪਰਚਾਂਦੀ ਹੈ, ਪਰ ਆਖ਼ਰ ਧੋਖਾ ਦੇ ਜਾਂਦੀ ਹੈ; ਕਿਸੇ ਇੱਕ ਥਾਂ ਤੇ ਉਹ ਕਦੇ ਭੀ ਨਹੀਂ ਟਿਕਦੀ। ਉਸ ਮਾਇਆ ਨੇ ਅਨੇਕਾਂ ਬ੍ਰਹਮੰਡਾਂ (ਦੇ ਜੀਵਾਂ) ਨੂੰ ਆਪਣੇ ਮੋਹ ਵਿਚ ਫਸਾਇਆ ਹੋਇਆ ਹੈ। ਪਰ ਸੰਤ ਜਨਾਂ ਨੇ (ਉਸ ਦੇ ਮੋਹ ਨੂੰ) ਟੋਟੇ ਟੋਟੇ ਕਰ ਦਿੱਤਾ ਹੈ ॥੩॥nullnullnullਹੇ ਸੰਤ ਜਨੋ! ਜਿਹੜਾ ਮਨੁੱਖ (ਹਰ ਵੇਲੇ ਮਾਇਆ ਦੀ ਮੰਗ ਹੀ) ਮੰਗਦਾ ਰਹਿੰਦਾ ਹੈ, ਉਹ ਨਹੀਂ ਰੱਜਦਾ (ਉਸ ਦੀ ਤ੍ਰਿਸ਼ਨਾ ਕਦੇ ਨਹੀਂ ਮੁੱਕਦੀ), ਜਿਹੜਾ ਮਨੁੱਖ ਇਸ ਮਾਇਆ (ਦੇ ਮੋਹ) ਵਿਚ ਹੀ ਮਸਤ ਰਹਿੰਦਾ ਹੈ, ਉਸ ਨੂੰ (ਆਤਮਕ ਜੀਵਨ ਦੇ ਧਨ ਵਿਚੋਂ) ਕੁਝ ਨਹੀਂ ਮਿਲਦਾ। ਪਰ ਹੇ ਨਾਨਕ! ਇਸ (ਮਾਇਆ ਦੇ ਮੋਹ) ਨੂੰ ਛੱਡ ਕੇ ਜਿਹੜਾ ਮਨੁੱਖ ਭਲਿਆਂ ਦੀ ਸੰਗਤ ਕਰਦਾ ਹੈ, ਉਹ ਵੱਡੇ ਭਾਗਾਂ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ ਠਿਲ੍ਹਾਂ ਤੋਂ) ਪਾਰ ਲੰਘ ਜਾਂਦਾ ਹੈ ॥੪॥੧੮॥੨੯॥