Hukumnama - Ang 895.1
sagal siaanap shhaadd || in Raag Raamkali
In Gurmukhi
ਰਾਮਕਲੀ ਮਹਲਾ ੫ ॥
ਸਗਲ ਸਿਆਨਪ ਛਾਡਿ ॥
ਕਰਿ ਸੇਵਾ ਸੇਵਕ ਸਾਜਿ ॥
ਅਪਨਾ ਆਪੁ ਸਗਲ ਮਿਟਾਇ ॥
ਮਨ ਚਿੰਦੇ ਸੇਈ ਫਲ ਪਾਇ ॥੧॥
ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥
ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥
ਦੂਜਾ ਨਹੀ ਜਾਨੈ ਕੋਇ ॥
ਸਤਗੁਰੁ ਨਿਰੰਜਨੁ ਸੋਇ ॥
ਮਾਨੁਖ ਕਾ ਕਰਿ ਰੂਪੁ ਨ ਜਾਨੁ ॥
ਮਿਲੀ ਨਿਮਾਨੇ ਮਾਨੁ ॥੨॥
ਗੁਰ ਕੀ ਹਰਿ ਟੇਕ ਟਿਕਾਇ ॥
ਅਵਰ ਆਸਾ ਸਭ ਲਾਹਿ ॥
ਹਰਿ ਕਾ ਨਾਮੁ ਮਾਗੁ ਨਿਧਾਨੁ ॥
ਤਾ ਦਰਗਹ ਪਾਵਹਿ ਮਾਨੁ ॥੩॥
ਗੁਰ ਕਾ ਬਚਨੁ ਜਪਿ ਮੰਤੁ ॥
ਏਹਾ ਭਗਤਿ ਸਾਰ ਤਤੁ ॥
ਸਤਿਗੁਰ ਭਏ ਦਇਆਲ ॥
ਨਾਨਕ ਦਾਸ ਨਿਹਾਲ ॥੪॥੨੮॥੩੯॥
Phonetic English
Raamakalee Mehalaa 5 ||
Sagal Siaanap Shhaadd ||
Kar Saevaa Saevak Saaj ||
Apanaa Aap Sagal Mittaae ||
Man Chindhae Saeee Fal Paae ||1||
Hohu Saavadhhaan Apunae Gur Sio ||
Aasaa Manasaa Pooran Hovai Paavehi Sagal Nidhhaan Gur Sio ||1|| Rehaao ||
Dhoojaa Nehee Jaanai Koe ||
Sathagur Niranjan Soe ||
Maanukh Kaa Kar Roop N Jaan ||
Milee Nimaanae Maan ||2||
Gur Kee Har Ttaek Ttikaae ||
Avar Aasaa Sabh Laahi ||
Har Kaa Naam Maag Nidhhaan ||
Thaa Dharageh Paavehi Maan ||3||
Gur Kaa Bachan Jap Manth ||
Eaehaa Bhagath Saar Thath ||
Sathigur Bheae Dhaeiaal ||
Naanak Dhaas Nihaal ||4||28||39||
English Translation
Raamkalee, Fifth Mehl:
Abandon all your clever tricks.
Become His servant, and serve Him.
Totally erase your self-conceit.
You shall obtain the fruits of your mind's desires. ||1||
Be awake and aware with your Guru.
Your hopes and desires shall be fulfilled, and you shall obtain all treasures from the Guru. ||1||Pause||
Let no one think that God and Guru are separate.
The True Guru is the Immaculate Lord.
Do not believe that He is a mere human being;
He gives honor to the dishonored. ||2||
Hold tight to the Support of the Guru, the Lord.
Give up all other hopes.
Ask for the treasure of the Name of the Lord,
And then you shall be honored in the Court of the Lord. ||3||
Chant the Mantra of the Guru's Word.
This is the essence of true devotional worship.
When the True Guru becomes merciful,
Slave Nanak is enraptured. ||4||28||39||
Punjabi Viakhya
nullnullnullnullਹੇ ਭਾਈ! ਇਹੋ ਜਿਹੇ ਸਾਰੇ ਖ਼ਿਆਲ ਛੱਡ ਦੇਹ ਕਿ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਤੂੰ ਬੜਾ ਸਿਆਣਾ ਹੈਂ, ਸੇਵਕ ਵਾਲੀ ਭਾਵਨਾ ਨਾਲ (ਗੁਰੂ ਦੇ ਦਰ ਤੇ) ਸੇਵਾ ਕਰਿਆ ਕਰ। (ਜਿਹੜਾ ਮਨੁੱਖ ਗੁਰੂ ਦੇ ਦਰ ਤੇ) ਆਪਣਾ ਸਾਰਾ ਆਪਾ-ਭਾਵ ਮਿਟਾ ਦੇਂਦਾ ਹੈ, ਉਹੀ ਮਨ ਦੇ ਚਿਤਵੇ ਹੋਏ ਫਲ ਪ੍ਰਾਪਤ ਕਰਦਾ ਹੈ ॥੧॥nullਹੇ ਭਾਈ! ਆਪਣੇ ਗੁਰੂ ਦੇ ਉਪਦੇਸ਼ ਵਲ, ਪੂਰਾ ਧਿਆਨ ਰੱਖਿਆ ਕਰ, ਤੇਰੀ (ਹਰੇਕ) ਆਸ ਪੂਰੀ ਹੋ ਜਾਇਗੀ, ਤੇਰਾ (ਹਰੇਕ) ਮਨ ਦਾ ਫੁਰਨਾ ਪੂਰਾ ਹੋ ਜਾਇਗਾ। ਆਪਣੇ ਗੁਰੂ ਪਾਸੋਂ ਤੂੰ ਸਾਰੇ ਖ਼ਜ਼ਾਨੇ ਹਾਸਲ ਕਰ ਲਏਂਗਾ ॥੧॥ ਰਹਾਉ ॥nullnullnullਹੇ ਭਾਈ! ਗੁਰੂ ਉਸ ਮਾਇਆ-ਰਹਿਤ ਨਿਰਲੇਪ ਪ੍ਰਭੂ ਨੂੰ ਹੀ (ਹਰ ਥਾਂ) ਜਾਣਦਾ ਹੈ, ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਵੱਖਰੀ ਹਸਤੀ) ਨਹੀਂ ਜਾਣਦਾ, (ਇਸ ਵਾਸਤੇ ਗੁਰੂ ਨੂੰ) ਨਿਰਾ ਮਨੁੱਖ ਦਾ ਰੂਪ ਹੀ ਨਾਹ ਸਮਝ ਰੱਖ। (ਗੁਰੂ ਦੇ ਦਰ ਤੋਂ ਉਸੇ ਮਨੁੱਖ ਨੂੰ) ਆਦਰ ਮਿਲਦਾ ਹੈ ਜੋ (ਆਪਣੀ ਸਿਆਣਪ ਦਾ) ਅਹੰਕਾਰ ਛੱਡ ਦੇਂਦਾ ਹੈ ॥੨॥nullnullnullਹੇ ਭਾਈ! ਪ੍ਰਭੂ ਦੇ ਰੂਪ ਗੁਰੂ ਦਾ ਹੀ ਆਸਰਾ-ਪਰਨਾ ਫੜ, ਹੋਰ (ਆਸਰਿਆਂ ਦੀਆਂ) ਸਭ ਆਸਾਂ (ਮਨ ਵਿਚੋਂ) ਦੂਰ ਕਰ ਦੇਹ। (ਗੁਰੂ ਦੇ ਦਰ ਤੋਂ ਹੀ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਮੰਗਿਆ ਕਰ, ਤਦੋਂ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪ੍ਰਾਪਤ ਕਰੇਂਗਾ ॥੩॥nullnullnullਹੇ ਭਾਈ! ਗੁਰੂ ਦਾ ਬਚਨ ਗੁਰੂ ਦਾ ਸ਼ਬਦ-ਮੰਤ੍ਰ (ਸਦਾ) ਜਪਿਆ ਕਰ, ਇਹੀ ਵਧੀਆ ਭਗਤੀ ਹੈ, ਇਹੀ ਹੈ ਭਗਤੀ ਦੀ ਅਸਲੀਅਤ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ, ਉਹ ਦਾਸ ਸਦਾ ਚੜ੍ਹਦੀ ਕਲਾ ਵਿਚ ਰਹਿੰਦੇ ਹਨ ॥੪॥੨੮॥੩੯॥