Hukumnama - Ang 901

Rae Man Outt Laehu Har Naamaa in Raag Raamkali

In Gurmukhi

ੴ ਸਤਿਗੁਰ ਪ੍ਰਸਾਦਿ ॥
ਰਾਗੁ ਰਾਮਕਲੀ ਮਹਲਾ ੯ ਤਿਪਦੇ ॥
ਰੇ ਮਨ ਓਟ ਲੇਹੁ ਹਰਿ ਨਾਮਾ ॥
ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥
ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥
ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥
ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥
ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥
ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥
ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥

Phonetic English

Ik Oankaar Sathigur Prasaadh ||
Raag Raamakalee Mehalaa 9 Thipadhae ||
Rae Man Outt Laehu Har Naamaa ||
Jaa Kai Simaran Dhuramath Naasai Paavehi Padh Nirabaanaa ||1|| Rehaao ||
Baddabhaagee Thih Jan Ko Jaanahu Jo Har Kae Gun Gaavai ||
Janam Janam Kae Paap Khoe Kai Fun Baikunth Sidhhaavai ||1||
Ajaamal Ko Anth Kaal Mehi Naaraaein Sudhh Aaee ||
Jaan Gath Ko Jogeesur Baashhath So Gath Shhin Mehi Paaee ||2||
Naahin Gun Naahin Kashh Bidhiaa Dhharam Koun Gaj Keenaa ||
Naanak Biradh Raam Kaa Dhaekhahu Abhai Dhaan Thih Dheenaa ||3||1||

English Translation

One Universal Creator God. By The Grace Of The True Guru:
Raag Raamkalee, Ninth Mehl, Ti-Padas:
O mind,take the sheltering support of the Lord's Name.
Remembering Him in meditation, evil-mindedness is dispelled, and the state of Nirvaanaa is obtained. ||1||Pause||
Know that one who sings the Glorious Praises of the Lord is very fortunate.
The sins of countless incarnations are washed off, and he attains the heavenly realm. ||1||
At the very last moment, Ajaamal became aware of the Lord;
That state which even the supreme Yogis desire - he attained that state in an instant. ||2||
The elephant had no virtue and no knowledge; what religious rituals has he performed?
O Nanak, behold the way of the Lord, who bestowed the gift of fearlessness. ||3||1||

Punjabi Viakhya

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਰਾਮਕਲੀ ਵਿੱਚ ਗੁਰੂ ਤੇਗਬਹਾਦਰ ਜੀ ਦੀ ਤਿਨ-ਬੰਦਾਂ ਵਾਲੀ ਬਾਣੀ।nullਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਕਰ, ਜਿਸ ਨਾਮ ਦੇ ਸਿਮਰਨ ਨਾਲ ਖੋਟੀ ਮਤ ਨਾਸ ਹੋ ਜਾਂਦੀ ਹੈ, (ਨਾਮ ਦੀ ਬਰਕਤਿ ਨਾਲ) ਤੂੰ ਉਹ ਆਤਮਕ ਦਰਜਾ ਹਾਸਲ ਕਰ ਲਏਂਗਾ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ ॥੧॥ ਰਹਾਉ ॥nullਹੇ (ਮੇਰੇ) ਮਨ! ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਨੂੰ ਵੱਡੇ ਭਾਗਾਂ ਵਾਲਾ ਸਮਝ। ਉਹ ਮਨੁੱਖ ਅਨੇਕਾਂ ਜਨਮਾਂ ਦੇ ਪਾਪ ਦੂਰ ਕਰ ਕੇ ਫਿਰ ਬੈਕੁੰਠ ਵਿਚ ਜਾ ਪਹੁੰਚਦਾ ਹੈ ॥੧॥null(ਹੇ ਮੇਰੇ ਮਨ! ਵੇਖ, ਪੁਰਾਣੀ ਪ੍ਰਸਿੱਧ ਕਥਾ ਹੈ ਕਿ) ਅਖ਼ੀਰਲੇ ਵੇਲੇ (ਪਾਪੀ) ਅਜਾਮਲ ਨੂੰ ਪਰਮਾਤਮਾ ਦੇ ਨਾਮ ਦੀ ਸੂਝ ਆ ਗਈ, ਉਸ ਨੇ ਉਹ ਉੱਚੀ ਆਤਮਕ ਅਵਸਥਾ ਇਕ ਪਲਕ ਵਿਚ ਹਾਸਲ ਕਰ ਲਈ, ਜਿਸ ਆਤਮਕ ਅਵਸਥਾ ਨੂੰ ਵੱਡੇ ਵੱਡੇ ਜੋਗੀ ਤਾਂਘਦੇ ਰਹਿੰਦੇ ਹਨ ॥੨॥nullਹੇ ਨਾਨਕ! (ਆਖ-ਹੇ ਮੇਰੇ ਮਨ! ਗਜ ਦੀ ਕਥਾ ਭੀ ਸੁਣ। ਗਜ ਵਿਚ) ਨਾਹ ਕੋਈ ਗੁਣ ਸੀ, ਨਾਹ ਹੀ ਉਸ ਨੂੰ ਕੋਈ ਵਿੱਦਿਆ ਪ੍ਰਾਪਤ ਸੀ। (ਉਸ ਵਿਚਾਰੇ) ਗਜ ਨੇ ਕਿਹੜਾ ਧਾਰਮਿਕ ਕੰਮ ਕਰਨਾ ਸੀ? ਪਰ ਵੇਖ ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ, ਪਰਮਾਤਮਾ ਨੇ ਉਸ ਗਜ ਨੂੰ ਨਿਰਭੈਤਾ ਦੀ ਪਦਵੀ ਬਖ਼ਸ਼ ਦਿੱਤੀ ॥੩॥੧॥