Hukumnama - Ang 914
Kaahoo Bihaavai Rang Ras Roop in Raag Raamkali
In Gurmukhi
ਰਾਮਕਲੀ ਮਹਲਾ ੫ ॥
ਕਾਹੂ ਬਿਹਾਵੈ ਰੰਗ ਰਸ ਰੂਪ ॥
ਕਾਹੂ ਬਿਹਾਵੈ ਮਾਇ ਬਾਪ ਪੂਤ ॥
ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥
ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥
ਰਚਨਾ ਸਾਚੁ ਬਨੀ ॥
ਸਭ ਕਾ ਏਕੁ ਧਨੀ ॥੧॥ ਰਹਾਉ ॥
ਕਾਹੂ ਬਿਹਾਵੈ ਬੇਦ ਅਰੁ ਬਾਦਿ ॥
ਕਾਹੂ ਬਿਹਾਵੈ ਰਸਨਾ ਸਾਦਿ ॥
ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥
ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥
ਕਾਹੂ ਬਿਹਾਵੈ ਖੇਲਤ ਜੂਆ ॥
ਕਾਹੂ ਬਿਹਾਵੈ ਅਮਲੀ ਹੂਆ ॥
ਕਾਹੂ ਬਿਹਾਵੈ ਪਰ ਦਰਬ ਚਦ਼ਰਾਏ ॥
ਹਰਿ ਜਨ ਬਿਹਾਵੈ ਨਾਮ ਧਿਆਏ ॥੩॥
ਕਾਹੂ ਬਿਹਾਵੈ ਜੋਗ ਤਪ ਪੂਜਾ ॥
ਕਾਹੂ ਰੋਗ ਸੋਗ ਭਰਮੀਜਾ ॥
ਕਾਹੂ ਪਵਨ ਧਾਰ ਜਾਤ ਬਿਹਾਏ ॥
ਸੰਤ ਬਿਹਾਵੈ ਕੀਰਤਨੁ ਗਾਏ ॥੪॥
ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥
ਕਾਹੂ ਬਿਹਾਵੈ ਸੋ ਪਿੜੁ ਮਾਲਤ ॥
ਕਾਹੂ ਬਿਹਾਵੈ ਬਾਲ ਪੜਾਵਤ ॥
ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥
ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥
ਕਾਹੂ ਬਿਹਾਵੈ ਜੀਆਇਹ ਹਿਰਤੇ ॥
ਕਾਹੂ ਬਿਹਾਵੈ ਰਾਜ ਮਹਿ ਡਰਤੇ ॥
ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥
ਕਾਹੂ ਬਿਹਾਵੈ ਮਤਾ ਮਸੂਰਤਿ ॥
ਕਾਹੂ ਬਿਹਾਵੈ ਸੇਵਾ ਜਰੂਰਤਿ ॥
ਕਾਹੂ ਬਿਹਾਵੈ ਸੋਧਤ ਜੀਵਤ ॥
ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥
ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥
ਨਾ ਕੋ ਮੂੜੁ ਨਹੀ ਕੋ ਸਿਆਨਾ ॥
ਕਰਿ ਕਿਰਪਾ ਜਿਸੁ ਦੇਵੈ ਨਾਉ ॥
ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
Phonetic English
Raamakalee Mehalaa 5 ||
Kaahoo Bihaavai Rang Ras Roop ||
Kaahoo Bihaavai Maae Baap Pooth ||
Kaahoo Bihaavai Raaj Milakh Vaapaaraa ||
Santh Bihaavai Har Naam Adhhaaraa ||1||
Rachanaa Saach Banee ||
Sabh Kaa Eaek Dhhanee ||1|| Rehaao ||
Kaahoo Bihaavai Baedh Ar Baadh ||
Kaahoo Bihaavai Rasanaa Saadh ||
Kaahoo Bihaavai Lapatt Sang Naaree ||
Santh Rachae Kaeval Naam Muraaree ||2||
Kaahoo Bihaavai Khaelath Jooaa ||
Kaahoo Bihaavai Amalee Hooaa ||
Kaahoo Bihaavai Par Dharab Chuoraaeae ||
Har Jan Bihaavai Naam Dhhiaaeae ||3||
Kaahoo Bihaavai Jog Thap Poojaa ||
Kaahoo Rog Sog Bharameejaa ||
Kaahoo Pavan Dhhaar Jaath Bihaaeae ||
Santh Bihaavai Keerathan Gaaeae ||4||
Kaahoo Bihaavai Dhin Rain Chaalath ||
Kaahoo Bihaavai So Pirr Maalath ||
Kaahoo Bihaavai Baal Parraavath ||
Santh Bihaavai Har Jas Gaavath ||5||
Kaahoo Bihaavai Natt Naattik Nirathae ||
Kaahoo Bihaavai Jeeaaeih Hirathae ||
Kaahoo Bihaavai Raaj Mehi Ddarathae ||
Santh Bihaavai Har Jas Karathae ||6||
Kaahoo Bihaavai Mathaa Masoorath ||
Kaahoo Bihaavai Saevaa Jaroorath ||
Kaahoo Bihaavai Sodhhath Jeevath ||
Santh Bihaavai Har Ras Peevath ||7||
Jith Ko Laaeiaa Thith Hee Lagaanaa ||
Naa Ko Moorr Nehee Ko Siaanaa ||
Kar Kirapaa Jis Dhaevai Naao ||
Naanak Thaa Kai Bal Bal Jaao ||8||3||
English Translation
Raamkalee, Fifth Mehl:
Some pass their lives enjoying pleasures and beauty.
Some pass their lives with their mothers, fathers and children.
Some pass their lives in power, estates and trade.
The Saints pass their lives with the support of the Lord's Name. ||1||
The world is the creation of the True Lord.
He alone is the Master of all. ||1||Pause||
Some pass their lives in arguments and debates about scriptures.
Some pass their lives tasting flavors.
Some pass their lives attached to women.
The Saints are absorbed only in the Name of the Lord. ||2||
Some pass their lives gambling.
Some pass their lives getting drunk.
Some pass their lives stealing the property of others.
The humble servants of the Lord pass their lives meditating on the Naam. ||3||
Some pass their lives in Yoga, strict meditation, worship and adoration.
Some, in sickness, sorrow and doubt.
Some pass their lives practicing control of the breath.
The Saints pass their lives singing the Kirtan of the Lord's Praises. ||4||
Some pass their lives walking day and night.
Some pass their lives on the fields of battle.
Some pass their lives teaching children.
The Saints pass their lives singing the Lord's Praise. ||5||
Some pass their lives as actors, acting and dancing.
Some pass their lives taking the lives of others.
Some pass their lives ruling by intimidation.
The Saints pass their lives chanting the Lord's Praises. ||6||
Some pass their lives counseling and giving advice.
Some pass their lives forced to serve others.
Some pass their lives exploring life's mysteries.
The Saints pass their lives drinking in the sublime essence of the Lord. ||7||
As the Lord attaches us, so we are attached.
No one is foolish, and no one is wise.
Nanak is a sacrifice, a sacrifice to those who are blessed
By His Grace to receive His Name. ||8||3||
Punjabi Viakhya
nullnullnullnull(ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ) ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ। (ਹੇ ਭਾਈ! ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ ॥੧॥nullਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ। ਇਕ ਉਹੀ ਹਰੇਕ ਜੀਵ ਦਾ ਮਾਲਕ ਹੈ ॥੧॥ ਰਹਾਉ ॥nullnullnullਹੇ ਭਾਈ! ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ (ਧਾਰਮਿਕ) ਚਰਚਾ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਇਸਤ੍ਰੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ। ਹੇ ਭਾਈ! ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦੇ ਹਨ ॥੨॥nullnullnullਹੇ ਭਾਈ! ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ; ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ; ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆਂ ਬੀਤਦੀ ਹੈ; ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ ॥੩॥nullnullnullਹੇ ਭਾਈ! ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ; ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ; ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਿਆਂ ॥੪॥nullnullnullਹੇ ਭਾਈ! ਕਿਸੇ ਦੀ ਉਮਰ ਬੀਤਦੀ ਹੈ ਦਿਨੇ ਰਾਤ ਤੁਰਦਿਆਂ; ਪਰ ਕਿਸੇ ਦੀ ਲੰਘਦੀ ਹੈ ਇਕੋ ਥਾਂ ਮੱਲ ਕੇ ਬੈਠੇ ਰਿਹਾਂ; ਕਿਸੇ ਮਨੁੱਖ ਦੀ ਉਮਰ ਮੁੰਡੇ ਪੜ੍ਹਾਉਂਦਿਆਂ ਲੰਘ ਜਾਂਦੀ ਹੈ; ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਿਆਂ ॥੫॥nullnullnullਕਿਸੇ ਮਨੁੱਖ ਦੀ ਜ਼ਿੰਦਗੀ ਨਟਾਂ ਵਾਲੇ ਨਾਟਕ ਅਤੇ ਨਾਚ ਕਰਦਿਆਂ ਗੁਜ਼ਰਦੀ ਹੈ; ਕਿਸੇ ਮਨੁੱਖ ਦੀ ਇਹ ਉਮਰ ਡਾਕੇ ਮਾਰਦਿਆਂ ਲੰਘ ਜਾਂਦੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਰਾਜ-ਦਰਬਾਰ ਵਿਚ (ਰਹਿ ਕੇ) ਥਰ-ਥਰ ਕੰਬਦਿਆਂ ਹੀ ਗੁਜ਼ਰਦੀ ਹੈ; ਸੰਤ ਦੀ ਉਮਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ ਲੰਘਦੀ ਹੈ ॥੬॥nullnullnull(ਦੁਨੀਆ ਦੀਆਂ ਔਖਿਆਈਆਂ ਦੇ ਕਾਰਨ) ਕਿਸੇ ਦੀ ਉਮਰ ਗਿਣਤੀਆਂ ਗਿਣਦਿਆਂ ਲੰਘ ਜਾਂਦੀ ਹੈ; (ਜ਼ਿੰਦਗੀ ਦੀਆਂ) ਲੋੜਾਂ ਪੂਰੀਆਂ ਕਰਨ ਲਈ ਕਿਸੇ ਦੀ ਜ਼ਿੰਦਗੀ ਨੌਕਰੀ ਕਰਦਿਆਂ ਗੁਜ਼ਰ ਜਾਂਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਖੋਜ-ਭਾਲ ਕਰਦਿਆਂ ਬੀਤਦੀ ਹੈ; ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦਿਆਂ ॥੭॥nullnullnullਪਰ, ਹੇ ਭਾਈ! ਨਾਹ ਕੋਈ ਜੀਵ ਮੂਰਖ ਹੈ, ਨਾਹ ਕੋਈ ਸਿਆਣਾ ਹੈ; ਜਿਸ ਕੰਮ ਵਿਚ ਪਰਮਾਤਮਾ ਨੇ ਕਿਸੇ ਨੂੰ ਲਾਇਆ ਹੈ ਉਸੇ ਵਿਚ ਹੀ ਉਹ ਲੱਗਾ ਹੋਇਆ ਹੈ। ਹੇ ਨਾਨਕ (ਆਖ-) ਪ੍ਰਭੂ ਮਿਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ ਨਾਮ ਬਖ਼ਸ਼ਦਾ ਹੈ, ਮੈਂ ਉਸ ਤੋਂ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ ॥੮॥੩॥