Hukumnama - Ang 925

Har Har Dhhiaae Manaa Khin N Visaareeai in Raag Raamkali

In Gurmukhi

ਰਾਮਕਲੀ ਮਹਲਾ ੫ ॥
ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥
ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥
ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥
ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥
ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥
ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥
ਚਰਨ ਕਮਲ ਆਧਾਰੁ ਜਨ ਕਾ ਆਸਰਾ ॥
ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥
ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥
ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥
ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥
ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥
ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥
ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥
ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥
ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥
ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥
ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥
ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥
ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥
ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥
ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥
ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥
ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥

Phonetic English

Raamakalee Mehalaa 5 ||
Har Har Dhhiaae Manaa Khin N Visaareeai ||
Raam Raamaa Raam Ramaa Kanth Our Dhhaareeai ||
Our Dhhaar Har Har Purakh Pooran Paarabreham Niranjano ||
Bhai Dhoor Karathaa Paap Harathaa Dhuseh Dhukh Bhav Khanddano ||
Jagadhees Ees Guopaal Maadhho Gun Govindh Veechaareeai ||
Binavanth Naanak Mil Sang Saadhhoo Dhinas Rain Chithaareeai ||1||
Charan Kamal Aadhhaar Jan Kaa Aasaraa ||
Maal Milakh Bhanddaar Naam Ananth Dhharaa ||
Naam Narehar Nidhhaan Jin Kai Ras Bhog Eaek Naraaeinaa ||
Ras Roop Rang Ananth Beethal Saas Saas Dhhiaaeinaa ||
Kilavikh Haranaa Naam Punehacharanaa Naam Jam Kee Thraas Haraa ||
Binavanth Naanak Raas Jan Kee Charan Kamaleh Aasaraa ||2||
Gun Baeanth Suaamee Thaerae Koe N Jaanee ||
Dhaekh Chalath Dhaeiaal Sun Bhagath Vakhaanee ||
Jeea Janth Sabh Thujh Dhhiaavehi Purakhapath Paramaesaraa ||
Sarab Jaachik Eaek Dhaathaa Karunaa Mai Jagadheesaraa ||
Saadhhoo Santh Sujaan Soee Jisehi Prabh Jee Maanee ||
Binavanth Naanak Karahu Kirapaa Soe Thujhehi Pashhaanee ||3||
Mohi Niragun Anaathh Saranee Aaeiaa ||
Bal Bal Bal Guradhaev Jin Naam Dhrirraaeiaa ||
Gur Naam Dheeaa Kusal Thheeaa Sarab Eishhaa Punneeaa ||
Jalanae Bujhaaee Saanth Aaee Milae Chiree Vishhunniaa ||
Aanandh Harakh Sehaj Saachae Mehaa Mangal Gun Gaaeiaa ||
Binavanth Naanak Naam Prabh Kaa Gur Poorae Thae Paaeiaa ||4||2||

English Translation

Raamkalee Fifth Mehl:
Meditate on the Lord Har Har, O mind; don't forget Him, even for an instant.
Enshrine the Lord, Raam, Raam, Raam, Raam, within your heart and throat.
Enshrine within your heart the Primal Lord, Har, Har, the all-pervading, supreme, immaculate Lord God.
He sends fear far away; He is the Destroyer of sin; He eradicates the unbearable pains of the terrifying world-ocean.
Contemplate the Lord of the World, the Cherisher of the World, the Lord, the Virtuous Lord of the Universe.
Prays Nanak, joining the Saadh Sangat, the Company of the Holy, remember the Lord, day and night. ||1||
His lotus feet are the support and anchor of His humble servants.
He takes the Naam, the Name of the Infinite Lord, as his wealth, property and treasure.
Those who have the treasure of the Lord's Name, enjoy the taste of the One Lord.
They meditate on the Infinite Lord with each and every breath, as their pleasure, joy and beauty.
The Naam, the Name of the Lord, is the Destroyer of sins, the only deed of redemption. The Naam drives out the fear of the Messenger of Death.
Prays Nanak, the support of His lotus feet is the capital of His humble servant. ||2||
Your Glorious Virtues are endless, O my Lord and Master; no one knows them all.
Seeing and hearing of Your wondrous plays, O Merciful Lord, Your devotees narrate them.
All beings and creatures meditate on You, O Primal Transcendent Lord, Master of men.
All beings are beggars; You are the One Giver, O Lord of the Universe, Embodiment of mercy.
He alone is holy, a Saint, a truly wise person, who is accepted by the Dear Lord.
Prays Nanak, they alone realize You, unto whom You show Mercy. ||3||
I am unworthy and without any master; I seek Your Sanctuary, Lord.
I am a sacrifice, a sacrifice, a sacrifice to the Divine Guru, who has implanted the Naam within me.
The Guru blessed me with the Naam; happiness came, and all my desires were fulfilled.
The fire of desire has been quenched, and peace and tranquility have come; after such a long separation, I have met my Lord again.
I have found ecstasy, pleasure and true intuitive poise, singing the great glories, the song of bliss of the Lord.
Prays Nanak, I have obtained the Name of God from the Perfect Guru. ||4||2||

Punjabi Viakhya

nullnullnullnullnullnullਹੇ (ਮੇਰੇ) ਮਨ! ਸਦਾ ਹੀ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, ਰਤਾ ਜਿਤਨੇ ਸਮੇ ਲਈ ਭੀ ਉਸ ਨੂੰ ਭੁਲਾਣਾ ਨਹੀਂ ਚਾਹੀਦਾ। ਹੇ ਭਾਈ! ਉਸ ਸੋਹਣੇ ਰਾਮ ਨੂੰ ਸਦਾ ਹੀ ਗਲ ਵਿਚ ਹਿਰਦੇ ਵਿਚ ਪ੍ਰੋ ਰੱਖਣਾ ਚਾਹੀਦਾ ਹੈ। ਹੇ ਭਾਈ! ਸਭ ਗੁਣਾਂ ਦੇ ਮਾਲਕ ਪਾਰਬ੍ਰਹਮ ਨਿਰਲੇਪ ਹਰੀ ਸਰਬ-ਵਿਆਪਕ ਹਰੀ ਨੂੰ ਸਦਾ ਆਪਣੇ ਹਿਰਦੇ ਵਿਚ ਪ੍ਰੋਈ ਰੱਖ। ਉਹ ਹਰੀ ਸਾਰੇ ਡਰਾਂ ਦਾ ਦੂਰ ਕਰਨ ਵਾਲਾ ਹੈ, ਸਾਰੇ ਪਾਪ ਨਾਸ ਕਰਨ ਵਾਲਾ ਹੈ, ਜਨਮ ਮਰਨ ਦੇ ਗੇੜ ਨੂੰ ਮੁਕਾਣ ਵਾਲਾ ਹੈ, ਉਹਨਾਂ ਦੁੱਖਾਂ ਦਾ ਨਾਸ ਕਰਨ ਵਾਲਾ ਹੈ ਜੋ ਬੜੀ ਔਖਿਆਈ ਨਾਲ ਸਹਾਰੇ ਜਾ ਸਕਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਗਤ ਦੇ ਮਾਲਕ, ਸਭ ਦੇ ਮਾਲਕ, ਸ੍ਰਿਸ਼ਟੀ ਦੇ ਪਾਲਣਹਾਰ, ਮਾਇਆ ਦੇ ਪਤੀ ਪ੍ਰਭੂ ਦੇ ਗੁਣਾਂ ਨੂੰ ਸਦਾ ਚਿੱਤ ਵਿਚ ਵਸਾਈ ਰੱਖਣਾ ਚਾਹੀਦਾ ਹੈ; ਗੁਰੂ ਦੀ ਸੰਗਤ ਵਿਚ ਮਿਲ ਕੇ ਦਿਨ ਰਾਤ ਉਸ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ ॥੧॥nullnullnullnullnullਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤ ਜਨਾਂ ਵਾਸਤੇ ਜੀਵਨ ਦਾ ਸਹਾਰਾ ਹਨ ਆਸਰਾ ਹਨ। ਬੇਅੰਤ ਪ੍ਰਭੂ ਦਾ ਨਾਮ ਹਿਰਦੇ ਵਿਚ ਟਿਕਾਣਾ ਹੀ ਭਗਤ ਜਨਾਂ ਵਾਸਤੇ ਧਨ-ਪਦਾਰਥ ਹੈ ਭੁਇਂ ਦੀ ਮਾਲਕੀ ਹੈ ਖ਼ਜ਼ਾਨਾ ਹੈ। ਹੇ ਭਾਈ! ਜਿਨ੍ਹਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵੱਸ ਰਿਹਾ ਹੈ, ਉਹਨਾਂ ਵਾਸਤੇ ਨਾਰਾਇਣ ਦਾ ਨਾਮ ਜਪਣਾ ਹੀ ਦੁਨੀਆ ਦੇ ਰਸਾਂ ਭੋਗਾਂ ਦਾ ਮਾਣਨਾ ਹੈ। ਹੇ ਭਾਈ! ਬੇਅੰਤ ਅਤੇ ਨਿਰਲੇਪ ਪ੍ਰਭੂ ਦਾ ਨਾਮ ਹਰੇਕ ਸਾਹ ਦੇ ਨਾਲ ਜਪਦੇ ਰਹਿਣਾ ਹੀ ਉਹਨਾਂ ਵਾਸਤੇ ਦੁਨੀਆ ਦੇ ਰੂਪ ਰਸ ਅਤੇ ਰੰਗ-ਤਮਾਸ਼ੇ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਦੂਰ ਕਰਨ ਵਾਲਾ ਹੈ, ਪ੍ਰਭੂ ਦਾ ਨਾਮ ਹੀ ਭਗਤ ਜਨਾਂ ਲਈ ਪ੍ਰਾਸਚਿਤ ਕਰਮ ਹੈ, ਨਾਮ ਹੀ ਮੌਤ ਦਾ ਡਰ ਦੂਰ ਕਰਨ ਵਾਲਾ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਹੀ ਭਗਤ ਜਨਾਂ ਵਾਸਤੇ (ਜ਼ਿੰਦਗੀ ਦਾ) ਸਰਮਾਇਆ ਹੈ ॥੨॥nullnullnullnullnullਹੇ ਮੇਰੇ ਸੁਆਮੀ! ਤੇਰੇ ਗੁਣ ਬੇਅੰਤ ਹਨ, ਕੋਈ ਭੀ ਜੀਵ (ਤੇਰੇ ਗੁਣਾਂ ਦਾ ਅੰਤ) ਨਹੀਂ ਜਾਣਦਾ। (ਜਿਹੜਾ ਭੀ ਕੋਈ ਮਨੁੱਖ ਤੇਰੇ ਕੁਝ ਗੁਣਾਂ ਦਾ ਬਿਆਨ ਕਰਦਾ ਹੈ, ਉਹ) ਤੈਂ ਦਇਆਲ ਦੇ ਕੌਤਕ ਵੇਖ ਕੇ (ਜਾਂ) ਭਗਤ ਜਨਾਂ ਪਾਸੋਂ ਸੁਣ ਕੇ (ਹੀ) ਬਿਆਨ ਕਰਦਾ ਹੈ। ਹੇ ਜੀਵਾਂ ਦੇ ਮਾਲਕ! ਹੇ ਪਰਮੇਸਰ! ਸਾਰੇ ਜੀਵ ਜੰਤ ਤੈਨੂੰ ਧਿਆਉਂਦੇ ਹਨ। ਹੇ ਤਰਸ-ਰੂਪ ਪ੍ਰਭੂ! ਹੇ ਜਗਤ ਦੇ ਈਸ਼੍ਵਰ! ਤੂੰ ਇਕੱਲਾ ਦਾਤਾ ਹੈਂ, ਸਾਰੇ ਜੀਵ (ਤੇਰੇ ਦਰ ਦੇ) ਮੰਗਤੇ ਹਨ। ਹੇ ਭਾਈ! ਜਿਸ ਮਨੁੱਖ ਨੂੰ ਪ੍ਰਭੂ ਆਪ ਆਦਰ ਬਖ਼ਸ਼ਦਾ ਹੈ ਉਹੀ ਸਾਧੂ ਹੈ ਉਹੀ ਸੁਜਾਨ ਸੰਤ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਜੀਵ ਉਤੇ ਤੂੰ ਕਿਰਪਾ ਕਰਦਾ ਹੈਂ, ਉਹੀ ਤੈਨੂੰ ਪਛਾਣਦਾ ਹੈ (ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ) ॥੩॥nullnullnullnullnullਹੇ ਭਾਈ! ਮੈਂ ਗੁਣ-ਹੀਨ ਸਾਂ, ਮੈਂ ਨਿਆਸਰਾ ਸਾਂ (ਗੁਰੂ ਦੀ ਕਿਰਪਾ ਨਾਲ ਮੈਂ ਪ੍ਰਭੂ ਦੀ) ਸਰਨ ਆ ਪਿਆ ਹਾਂ। (ਉਸ) ਗੁਰੂ ਤੋਂ ਸਦਕੇ ਜਾਂਦਾ ਹਾਂ ਬਲਿਹਾਰ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਮੇਰੇ ਹਿਰਦੇ ਵਿਚ ਪ੍ਰਭੂ ਦਾ) ਨਾਮ ਪੱਕਾ ਕਰ ਦਿੱਤਾ ਹੈ। ਗੁਰੂ ਨੇ (ਜਿਸ ਕਿਸੇ ਨੂੰ ਭੀ ਪਰਮਾਤਮਾ ਦਾ) ਨਾਮ ਦਿੱਤਾ (ਉਸ ਦੇ ਅੰਦਰ) ਆਤਮਕ ਆਨੰਦ ਬਣ ਗਿਆ, (ਉਸ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ; (ਗੁਰੂ ਨੇ ਉਸ ਦੇ ਅੰਦਰੋਂ) ਸਾੜਾ ਮਿਟਾ ਦਿੱਤਾ, (ਉਸ ਦੇ ਅੰਦਰ) ਠੰਢ ਪੈ ਗਈ, ਉਹ (ਪ੍ਰਭੂ ਤੋਂ) ਚਿਰਾਂ ਦਾ ਵਿਛੁੜਿਆ ਹੋਇਆ (ਮੁੜ) ਮਿਲ ਪਿਆ। (ਹੇ ਭਾਈ! ਜਿਸ ਨੇ ਭੀ ਗੁਰੂ ਦੀ ਸਰਨ ਪੈ ਕੇ) ਬੜਾ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਣੇ ਸ਼ੁਰੂ ਕੀਤੇ, ਉਸ ਦੇ ਅੰਦਰ ਅਟੱਲ ਆਤਮਕ ਅਡੋਲਤਾ ਦੀਆਂ ਖ਼ੁਸ਼ੀਆਂ ਤੇ ਆਨੰਦ ਬਣ ਗਏ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ (ਅਜਿਹਾ) ਨਾਮ ਪੂਰੇ ਗੁਰੂ ਪਾਸੋਂ (ਹੀ) ਮਿਲਦਾ ਹੈ ॥੪॥੨॥