Hukumnama - Ang 949

Eihu Than Sabho Rath Hai Rath Bin Thann N Hoe in Raag Raamkali

In Gurmukhi

ਸਲੋਕ ਮਃ ੩ ॥
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥
ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥
ਮਃ ੩ ॥
ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥
ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥
ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥
ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥
ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥
ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥
ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥
ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥
ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥
ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥
ਮਃ ੩ ॥
ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥
ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥
ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥
ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥
ਪਉੜੀ ॥
ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥
ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥
ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥
ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥
ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥

Phonetic English

Salok Ma 3 ||
Eihu Than Sabho Rath Hai Rath Bin Thann N Hoe ||
Jo Sehi Rathae Aapanai Thin Than Lobh Rath N Hoe ||
Bhai Paeiai Than Kheen Hoe Lobh Rath Vichahu Jaae ||
Jio Baisanthar Dhhaath Sudhh Hoe Thio Har Kaa Bho Dhuramath Mail Gavaae ||
Naanak Thae Jan Sohanae Jo Rathae Har Rang Laae ||1||
Ma 3 ||
Raamakalee Raam Man Vasiaa Thaa Baniaa Seegaar ||
Gur Kai Sabadh Kamal Bigasiaa Thaa Soupiaa Bhagath Bhanddaar ||
Bharam Gaeiaa Thaa Jaagiaa Chookaa Agiaan Andhhaar ||
This No Roop Ath Agalaa Jis Har Naal Piaar ||
Sadhaa Ravai Pir Aapanaa Sobhaavanthee Naar ||
Manamukh Seegaar N Jaananee Jaasan Janam Sabh Haar ||
Bin Har Bhagathee Seegaar Karehi Nith Janmehi Hoe Khuaar ||
Saisaarai Vich Sobh N Paaeinee Agai J Karae S Jaanai Karathaar ||
Naanak Sachaa Eaek Hai Dhuhu Vich Hai Sansaar ||
Changai Mandhai Aap Laaeian So Karan J Aap Karaaeae Karathaar ||2||
Ma 3 ||
Bin Sathigur Saevae Saanth N Aavee Dhoojee Naahee Jaae ||
Jae Bahuthaeraa Locheeai Vin Karamaa Paaeiaa N Jaae ||
Anthar Lobh Vikaar Hai Dhoojai Bhaae Khuaae ||
Thin Janman Maran N Chukee Houmai Vich Dhukh Paae ||
Jinee Sathigur Sio Chith Laaeiaa So Khaalee Koee Naahi ||
Thin Jam Kee Thalab N Hovee Naa Oue Dhukh Sehaahi ||
Naanak Guramukh Oubarae Sachai Sabadh Samaahi ||3||
Pourree ||
Aap Alipath Sadhaa Rehai Hor Dhhandhhai Sabh Dhhaavehi ||
Aap Nihachal Achal Hai Hor Aavehi Jaavehi ||
Sadhaa Sadhaa Har Dhhiaaeeai Guramukh Sukh Paavehi ||
Nij Ghar Vaasaa Paaeeai Sach Sifath Samaavehi ||
Sachaa Gehir Ganbheer Hai Gur Sabadh Bujhaaee ||8||

English Translation

Shalok, Third Mehl:
This body is all blood; without blood, the body cannot exist.
Those who are attuned to their Lord - their bodies are not filled with the blood of greed.
In the Fear of God, the body becomes thin, and the blood of greed passes out of the body.
As fire purifies metal, so does the Fear of the Lord eradicate the filth of evil-mindedness.
O Nanak, beautiful are those humble beings, who are imbued with the Lord's Love. ||1||
Third Mehl:
In Raamkalee, I have enshrined the Lord in my mind; thus I have been embellished.
Through the Word of the Guru's Shabad, my heart-lotus has blossomed forth; the Lord blessed me with the treasure of devotional worship.
My doubt was dispelled, and I woke up; the darkness of ignorance was dispelled.
She who is in love with her Lord, is the most infinitely beautiful.
Such a beautiful, happy soul-bride enjoys her Husband Lord forever.
The self-willed manmukhs do not know how to decorate themselves; wasting their whole lives, they depart.
Those who decorate themselves without devotional worship to the Lord, are continually reincarnated to suffer.
They do not obtain respect in this world; the Creator Lord alone knows what will happen to them in the world hereafter.
O Nanak, the True Lord is the One and only; duality exists only in the world.
He Himself enjoins them to good and bad; they do only that which the Creator Lord causes them to do. ||2||
Third Mehl:
Without serving the True Guru, tranquility is not obtained. It cannot be found anywhere else.
No matter how much one may long for it, without the karma of good actions, it cannot be found.
Those whose inner beings are filled with greed and corruption, are ruined through the love of duality.
The cycle of birth and death is not ended, and filled with egotism, they suffer in pain.
Those who focus their consciousness on the True Guru, do not remain unfulfilled.
They are not summoned by the Messenger of Death, and they do not suffer in pain.
O Nanak, the Gurmukh is saved, merging in the True Word of the Shabad. ||3||
Pauree:
He Himself remains unattached forever; all others run after worldly affairs.
He Himself is eternal, unchanging and unmoving; the others continue coming and going in reincarnation.
Meditating on the Lord forever and ever, the Gurmukh finds peace.
He dwells in the home of his own inner being, absorbed in the Praise of the True Lord.
The True Lord is profound and unfathomable; through the Word of the Guru's Shabad, He is understood. ||8||

Punjabi Viakhya

nullnullnullnullnullਇਹ ਸਾਰਾ ਸਰੀਰ ਲਹੂ ਹੈ (ਭਾਵ, ਸਾਰੇ ਸਰੀਰ ਵਿਚ ਲਹੂ ਮੌਜੂਦ ਹੈ), ਲਹੂ ਤੋਂ ਬਿਨਾ ਸਰੀਰ ਰਹਿ ਨਹੀਂ ਸਕਦਾ (ਫਿਰ, ਸਰੀਰ ਨੂੰ ਚੀਰਿਆਂ, ਭਾਵ, ਸਰੀਰ ਦੀ ਪੜਤਾਲ ਕੀਤਿਆਂ, ਕੇਹੜਾ ਲਹੂ ਨਹੀਂ ਨਿਕਲਦਾ?) ਜੋ ਬੰਦੇ ਆਪਣੇ ਖਸਮ (-ਪ੍ਰਭੂ ਦੇ ਪਿਆਰ) ਵਿਚ ਰੰਗੇ ਹੋਏ ਹਨ ਉਹਨਾਂ ਦੇ ਸਰੀਰ ਵਿਚ ਲਾਲਚ ਦਾ ਲਹੂ ਨਹੀਂ ਹੁੰਦਾ। ਜੇ (ਪਰਮਾਤਮਾ ਦੇ) ਡਰ ਵਿਚ ਜੀਵੀਏ ਤਾਂ ਸਰੀਰ (ਇਸ ਤਰ੍ਹਾਂ ਦਾ) ਲਿੱਸਾ ਹੋ ਜਾਂਦਾ ਹੈ (ਕਿ) ਇਸ ਵਿਚੋਂ ਲੋਭ ਦੀ ਰੁੱਤ ਨਿਕਲ ਜਾਂਦੀ ਹੈ। ਜਿਵੇਂ ਅੱਗ ਵਿਚ (ਪਾਇਆਂ ਸੋਨਾ ਆਦਿਕ) ਧਾਤ ਸਾਫ਼ ਹੋ ਜਾਂਦੀ ਹੈ, ਇਸੇ ਤਰ੍ਹਾਂ ਪਰਮਾਤਮਾ ਦਾ ਡਰ (ਮਨੁੱਖ ਦੀ) ਭੈੜੀ ਮੱਤ ਦੀ ਮੈਲ ਨੂੰ ਕੱਟ ਦੇਂਦਾ ਹੈ। ਹੇ ਨਾਨਕ! ਉਹ ਬੰਦੇ ਸੋਹਣੇ ਹਨ ਜੋ ਪਰਮਾਤਮਾ ਨਾਲ ਪ੍ਰੇਮ ਜੋੜ ਕੇ (ਉਸ ਦੇ ਪ੍ਰੇਮ ਵਿਚ) ਰੰਗੇ ਹੋਏ ਹਨ ॥੧॥nullnullnullnullnullnullnullnullnullnullਰਾਮਕਲੀ (ਰਾਗਨੀ) ਦੀ ਰਾਹੀਂ ਜੇ ਰਾਮ (ਜੀਵ-ਇਸਤ੍ਰੀ) ਦੇ ਮਨ ਵਿਚ ਵੱਸ ਪਏ ਤਾਂ ਹੀ ਉਸ ਦਾ (ਪ੍ਰਭੂ-ਪਤੀ ਨੂੰ ਮਿਲਣ ਲਈ ਕੀਤਾ ਹੋਇਆ ਉੱਦਮ ਰੂਪ) ਸਿੰਗਾਰ ਸਫਲਾ ਹੈ। ਜੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਕਮਲ ਖਿੜ ਪਏ ਤਾਂ ਹੀ ਭਗਤੀ ਦਾ ਖ਼ਜ਼ਾਨਾ ਮਿਲਦਾ ਹੈ। ਜੇ (ਗੁਰ-ਸ਼ਬਦ ਦੀ ਰਾਹੀਂ) ਮਨ ਦੀ ਭਟਕਣਾ ਦੂਰ ਹੋ ਜਾਏ ਤਾਂ ਹੀ ਮਨ ਜਾਗਿਆ (ਸਮਝੋ, ਕਿਉਂਕਿ) ਅਗਿਆਨ ਦਾ ਹਨੇਰਾ ਮੁੱਕ ਜਾਂਦਾ ਹੈ। ਜਿਸ (ਜੀਵ-ਇਸਤ੍ਰੀ ਦਾ ਪ੍ਰਭੂ (-ਪਤੀ) ਨਾਲ ਪਿਆਰ ਬਣ ਜਾਂਦਾ ਹੈ ਉਸ (ਦੀ ਆਤਮਾ) ਨੂੰ ਬਹੁਤ ਸੋਹਣਾ ਰੂਪ ਚੜ੍ਹਦਾ ਹੈ, ਉਹ ਸੋਭਾਵੰਤੀ (ਜੀਵ-) ਇਸਤ੍ਰੀ ਸਦਾ ਆਪਣੇ (ਪ੍ਰਭੂ-) ਪਤੀ ਨੂੰ ਸਿਮਰਦੀ ਹੈ। ਮਨ ਦੇ ਪਿੱਛੇ ਤੁਰਨ ਵਾਲੀਆਂ (ਜੀਵ-ਇਸਤ੍ਰੀਆਂ ਪ੍ਰਭੂ ਨੂੰ ਪ੍ਰਸੰਨ ਕਰਨ ਵਾਲਾ) ਸਿੰਗਾਰ ਕਰਨਾ ਨਹੀਂ ਜਾਣਦੀਆਂ; ਉਹ ਸਾਰਾ (ਮਨੁੱਖ-) ਜਨਮ ਹਾਰ ਕੇ ਜਾਣਗੀਆਂ; ਪ੍ਰਭੂ (-ਪਤੀ) ਦੀ ਭਗਤੀ ਤੋਂ ਬਿਨਾ (ਹੋਰ ਕਰਮ ਧਰਮ ਆਦਿਕ) ਸਿੰਗਾਰ ਜੋ (ਜੀਵ-ਇਸਤ੍ਰੀਆਂ) ਕਰਦੀਆਂ ਹਨ ਉਹ ਨਿੱਤ ਖ਼ੁਆਰ ਹੋ ਕੇ ਜੰਮਦੀਆਂ ਹਨ (ਭਾਵ, ਜਨਮ ਮਰਨ ਦੇ ਗੇੜ ਵਿਚ ਪੈਂਦੀਆਂ ਹਨ ਤੇ ਦੁਖੀ ਰਹਿੰਦੀਆਂ ਹਨ); ਨਾਹ ਤਾਂ ਉਹਨਾਂ ਨੂੰ ਇਸ ਲੋਕ ਵਿਚ ਸੋਭਾ ਮਿਲਦੀ ਹੈ ਤੇ ਪਰਲੋਕ ਵਿਚ ਜੋ ਉਹਨਾਂ ਨਾਲ ਵਰਤਦੀ ਹੈ ਉਹ ਪ੍ਰਭੂ ਹੀ ਜਾਣਦਾ ਹੈ। ਹੇ ਨਾਨਕ! (ਜਨਮ ਮਰਨ ਤੋਂ ਰਹਿਤ) ਸਦਾ ਕਾਇਮ ਰਹਿਣ ਵਾਲਾ ਇਕ ਪਰਮਾਤਮਾ ਹੀ ਹੈ, ਸੰਸਾਰ (ਭਾਵ, ਦੁਨੀਆਦਾਰ) ਜਨਮ ਮਰਨ (ਦੇ ਚੱਕਰ) ਵਿਚ ਹੈ। ਚੰਗੇ ਕੰਮ ਵਿਚ ਤੇ ਮੰਦੇ ਕੰਮ ਵਿਚ (ਜੀਵ) ਪ੍ਰਭੂ ਨੇ ਆਪ ਹੀ ਲਾਏ ਹੋਏ ਹਨ, ਜੋ ਕੁਝ ਕਰਤਾਰ (ਉਹਨਾਂ ਪਾਸੋਂ) ਕਰਾਂਦਾ ਹੈ ਉਹੀ ਉਹ ਕਰਦੇ ਹਨ ॥੨॥nullnullnullnullnullnullnullਸਤਿਗੁਰੂ ਦੇ ਹੁਕਮ ਵਿਚ ਤੁਰਨ ਤੋਂ ਬਿਨਾ (ਮਨ ਵਿਚ) ਸ਼ਾਂਤੀ ਨਹੀਂ ਆਉਂਦੀ (ਤੇ ਇਸ ਸ਼ਾਂਤੀ ਵਾਸਤੇ ਗੁਰੂ ਤੋਂ ਬਿਨਾ) ਕੋਈ (ਹੋਰ) ਥਾਂ ਨਹੀਂ; ਭਾਵੇਂ ਕਿਤਨੀ ਤਾਂਘ ਕਰੀਏ, ਭਾਗਾਂ ਤੋਂ ਬਿਨਾ (ਗੁਰੂ) ਮਿਲਦਾ ਭੀ ਨਹੀਂ (ਕਿਉਂਕਿ ਜਿਤਨਾ ਚਿਰ ਮਨੁੱਖ ਦੇ) ਅੰਦਰ ਲੋਭ-ਰੂਪ ਵਿਕਾਰ ਹੈ (ਉਤਨਾ ਚਿਰ ਉਹ ਪ੍ਰਭੂ ਨੂੰ ਛੱਡ ਕੇ) ਹੋਰ ਦੇ ਪਿਆਰ ਵਿਚ ਖੁੰਝਿਆ ਫਿਰਦਾ ਹੈ, ਜਿਨ੍ਹਾਂ ਦਾ ਇਹ ਹਾਲ ਹੈ) ਉਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਉਹਨਾਂ ਨੂੰ ਹਉਮੈ ਵਿਚ (ਗ੍ਰਸਿਆਂ ਨੂੰ) ਦੁੱਖ ਮਿਲਦਾ ਹੈ। ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨਾਲ ਮਨ ਲਾਇਆ ਹੈ ਉਹਨਾਂ ਵਿਚੋਂ ਕੋਈ ਭੀ (ਪਿਆਰ ਤੋਂ) ਸੁੰਞੇ ਹਿਰਦੇ ਵਾਲਾ ਨਹੀਂ ਹੈ; ਉਹਨਾਂ ਨੂੰ ਜਮ ਦਾ ਸੱਦਾ ਨਹੀਂ ਆਉਂਦਾ (ਭਾਵ, ਉਹਨਾਂ ਨੂੰ ਮੌਤ ਤੋਂ ਡਰ ਨਹੀਂ ਲੱਗਦਾ) ਨਾਹ ਹੀ ਉਹ ਕਿਸੇ ਤਰ੍ਹਾਂ ਦੁਖੀ ਹੁੰਦੇ ਹਨ। ਹੇ ਨਾਨਕ! ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਬੰਦੇ ("ਜਮ ਦੀ ਤਲਬ" ਤੋਂ) ਬਚੇ ਹੋਏ ਹਨ (ਕਿਉਂਕਿ) ਉਹ ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੩॥nullnullnullnullnull(ਪਰਮਾਤਮਾ) ਆਪ (ਮਾਇਆ ਦੇ ਪ੍ਰਭਾਵ ਤੋਂ) ਨਿਰਾਲਾ ਰਹਿੰਦਾ ਹੈ, ਹੋਰ ਸਾਰੇ ਜੀਵ (ਮਾਇਆ ਦੇ) ਝੰਬੇਲੇ ਵਿਚ ਭਟਕ ਰਹੇ ਹਨ। ਪ੍ਰਭੂ ਆਪ ਸਦਾ-ਥਿਰ ਤੇ ਅਟੱਲ ਹੈ, ਹੋਰ ਜੀਵ ਜੰਮਦੇ ਮਰਦੇ ਰਹਿੰਦੇ ਹਨ, (ਐਸੇ ਪ੍ਰਭੂ ਨੂੰ) ਸਦਾ ਸਿਮਰਨਾ ਚਾਹੀਦਾ ਹੈ। (ਜੋ) ਗੁਰੂ ਦੇ ਹੁਕਮ ਵਿਚ ਤੁਰ ਕੇ (ਸਿਮਰਦੇ ਹਨ ਉਹ) ਸੁਖ ਪਾਂਦੇ ਹਨ (ਗੁਰੂ ਦੀ ਰਾਹੀਂ ਪ੍ਰਭੂ ਨੂੰ ਸਿਮਰ ਕੇ) ਆਪਣੇ ਅਸਲ ਘਰ ਵਿਚ ਥਾਂ ਮਿਲਦੀ ਹੈ, ਸਿਫ਼ਤ-ਸਾਲਾਹ ਦੀ ਰਾਹੀਂ (ਗੁਰਮੁਖਿ) ਸੱਚੇ ਪ੍ਰਭੂ ਵਿਚ ਲੀਨ ਰਹਿੰਦੇ ਹਨ। ਪ੍ਰਭੂ ਸਦਾ ਕਾਇਮ ਰਹਿਣ ਵਾਲਾ ਤੇ ਅਥਾਹ ਹੈ (ਇਹ ਗੱਲ ਉਹ ਆਪ ਹੀ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਮਝਾਂਦਾ ਹੈ ॥੮॥